Saturday, March 7, 2026

ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ-ਮੁੱਖ ਸਮਾਗਮ ਗੁ: ਰਕਾਬ ਗੰਜ ਸਾਹਿਬ ਵਿਖੇ ਕੱਲ੍ਹ

ਨਵੀ ਦਿੱਲੀ, 26 ਜੁਲਾਈ (ਪੰਜਾਬ ਪੋਸਟ ਬਿਊਰੋ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬਾਲਾ ਪ੍ਰੀਤਮ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਵਿਸ਼ੇਸ਼ ਗੁਰਮਤਿ ਸਮਾਗਮ ਵੀਰਵਾਰ 28 ਜੁਲਾਈ ਨੂੰ ਗੁਰਦੁਆਰਾ ਰਕਾਬ ਗੰਜ ਸਾਹਿਬ ਦੇ ਲਖੀਸ਼ਾਹ ਵਣਜਾਰਾ ਹਾਲ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਰਾਣਾ ਪਰਮਜੀਤ ਸਿੰਘ, ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਨੇ ਦਸਿਆ ਕਿ ਰਾਤ ਦੇਰ ਤਕ ਹੋਣ ਵਾਲੇ ਇਸ ਗੁਰਮਤਿ ਸਮਾਗਮ ਦੀ ਅਰੰਭਤਾ ਅੰਮ੍ਰਿਤ ਵੇਲੇ ਸ੍ਰੀ ਸੁਖਮਨੀ ਸਾਹਿਬ ਅਤੇ ਨਿਤਨੇਮ ਦੇ ਪਾਠ ਨਾਲ ਹੋਵੇਗੀ। ਉਪਰੰਤ ਆਸਾ ਦੀ ਵਾਰ ਦਾ ਕੀਰਤਨ ਭਾਈ ਅਨੰਤਵੀਰ ਸਿੰਘ (ਯੂਐਸਏ) ਦਾ ਰਾਗੀ ਜੱਥਾ ਕਰੇਗਾ। ਇਨ੍ਹਾਂ ਤੋਂ ਬਾਅਦ ਗੁਰਦੁਆਰਾ ਸੀਸਗੰਜ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਲਖਬੀਰ ਸਿੰਘ ਅਤੇ ਭਾਈ ਭਾਈ ਅਜੀਤ ਸਿੰਘ ਮਨਜੀਤ ਸਿੰਘ ਦੇ ਜੱਥੇ ਕੀਰਤਨ ਕਰਨਗੇ। ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਗੁਰਸ਼ਬਦ ਦੀ ਕਥਾ ਰਾਹੀਂ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਜੀਵਨ, ਜਨਸੇਵਾ ਅਤੇ ਉਪਦੇਸ਼ਾਂ ਤੋਂ ਸੰਗਤਾਂ ਨੂੰ ਜਾਣੂ ਕਰਵਾਣਗੇ।  ਸ. ਰਾਣਾ ਨੇ ਦਸਿਆ ਕਿ ਇਨ੍ਹਾਂ ਤੋਂ ਇਲਾਵਾ ਇਸ ਸਮਾਗਮ ਵਿੱਚ ਪੰਥ ਪ੍ਰਵਾਨਤ ਪ੍ਰਸਿੱਧ ਕੀਰਤਨੀ ਜਥੇ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ ਅਤੇ ਇਸ ਮੋਕੇ ਹੋ ਰਹੇ ਕਵੀ ਦਰਬਾਰ ਵਿੱਚ ਪੰਜਾਬੀ ਦੇ ਪ੍ਰਸਿੱਧ ਕਵੀ ਗੁਰੂ ਸਾਹਿਬ ਦੇ ਜੀਵਨ ਅਤੇ ਉਪਦੇਸ਼ਾਂ ਪੁਰ ਅਧਾਰਤ ਆਪਣੀਆਂ ਸਜਰੀਆਂ ਕਾਵਿ ਰਚਨਾਵਾਂ ਪੇਸ਼ ਕਰਨਗੇ। ਦੁਪਹਿਰ ਬਾਅਦ ਪੰਥਕ ਆਗੂ ਗੁਰੂ ਦਰਬਾਰ ਵਿੱਚ ਹਾਜ਼ਰੀਆਂ ਭਰ, ਸੰਗਤਾਂ ਦੇ ਦਰਸ਼ਨ ਕਰਨਗੇ ਅਤੇ ਆਪਣੇ ਵਿਚਾਰ ਸੰਗਤਾਂ ਨਾਲ ਸਾਂਝੇ ਕਰਨਗੇ। ਸੇਵਾ ਪੰਥੀ ਬਾਬਾ ਬਚਨ ਸਿੰਘ ਜੀ ਇਸ ਮੌਕੇ ਸੰਗਤਾਂ ਨੂੰ ਨਾਮ ਸਿਮਰਨ ਕਰਵਾਣਗੇ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply