ਅੰਮ੍ਰਿਤਸਰ, 26 ਜੁਲਾਈ (ਜਗਦੀਪ ਸਿੰਘ ਸੱਗੂ)- ਅੰਮ੍ਰਿਤਸਰ ਜ਼ਿਲ੍ਹੇ ਵਿੱਚ ਪੁਲਿਸ ਦੀ ਭਰਤੀ ਲਈ ਸਰੀਰਕ ਟਰਾਇਲ ਅਤੇ ਡੋਪ ਟੈਸਟ ਦਾ ਕੰਮ ਭਲਕੇ 27 ਜੁਲਾਈ ਨੂੰ ਸਵੇਰੇ 5.30 ਵਜੇ ਤੋਂ ਸ਼ੁਰੂ ਹੋ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਸੀਨੀਅਰ ਪੁਲਿਸ ਕਪਤਾਨ (ਦਿਹਾਤੀ) ਅੰਮ੍ਰਿਤਸਰ ਸ੍ਰੀ ਜਸਦੀਪ ਸਿੰਘ ਨੇ ਦੱਸਿਆ ਕਿ ਰੋਜ਼ਾਨਾ 400 ਤੋਂ 600 ਤੱਕ ਉਮੀਦਵਾਰਾਂ ਦਾ ਸਰੀਰਕ ਅਤੇ ਡੋਪ ਟੈਸ਼ਟ ਹੋਵੇਗਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਨਾਲ ਸਬੰਧਤ 22 ਹਜ਼ਾਰ ਦੇ ਕਰੀਬ ਉਮੀਦਵਾਰ ਇਨ੍ਹਾਂ ਟਰਾਇਲਾਂ ਵਿਚ ਸ਼ਾਮਿਲ ਹੋਣਗੇ। ਉਨ੍ਹਾਂ ਦੱਸਿਆ ਕਿ ਦਿਹਾਤੀ ਖੇਤਰ ਦੇ ਟਰਾਇਲ ਮਾਨਾਵਾਲਾ ਸਟੇਡੀਅਮ ਅਤੇ ਸ਼ਹਿਰੀ ਦੇ ਗੁਰੂ ਨਾਨਕ ਸਟੇਡੀਅਮ ਅੰਮ੍ਰਿਤਸਰ ਵਿਖੇ ਹੋਣਗੇ। ਇਸੇ ਤਰ੍ਹਾਂ ਮਹਿਲਾਵਾਂ ਦੇ ਟਰਾਇਲ ਮੈਡੀਕਲ ਕਾਲਜ ਅੰਮ੍ਰਿਤਸਰ ਵਿਖੇ ਹੋਣਗੇ। ਉਨ੍ਹਾਂ ਕਿਹਾ ਕਿ ਇਸ ਪ੍ਰਕਿਰਿਆ ਨੂੰ ਪਾਰਦਰਸ਼ੀ ਢੰਗ ਨਾਲ ਮੁਕੰਮਲ ਕਰਨ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।
ਸ੍ਰੀ ਜਸਦੀਪ ਸਿੰਘ ਨੇ ਦੱਸਿਆ ਕਿ ਸਭ ਤੋਂ ਪਹਿਲਾਂ ਉਮੀਦਵਾਰਾਂ ਦਾ ਡੋਪ ਟੈਸਟ ਕੀਤਾ ਜਾਵੇਗਾ, ਜਿਸ ਦੀ ਰਿਪੋਰਟ ਮੌਕੇ ‘ਤੇ ਆ ਜਾਵੇਗੀ। ਉਨ੍ਹਾਂ ਦੱਸਿਆ ਕਿ ਡੋਪ ਟੈਸਟ ਦੀ ਰਿਪੋਰਟ ਠੀਕ ਆਉਣ ‘ਤੇ ਉਮੀਦਵਾਰਾਂ ਦਾ ਸਰੀਰਕ ਮਾਪ ਲਿਆ ਜਾਵੇਗਾ ਅਤੇ ਫਿੱਟ ਹੋਣ ਦੀ ਸੂਰਤ ਵਿਚ 1600 ਮੀਟਰ ਦੀ ਦੌੜ 6.30 ਮਿੰਟਾਂ ਵਿਚ ਪੂਰੀ ਕਰਨ ਦਾ ਇਕ ਮੌਕਾ ਮਿਲੇਗਾ। ਇਸ ਤੋਂ ਬਾਅਦ 1.10 ਮੀਟਰ ਉੱਚੀ ਛਾਲ ਅਤੇ 3.80 ਮੀਟਰ ਲੰਬੀ ਛਾਲ ਦੇ ਤਿੰਨ-ਤਿੰਨ ਮੌਕੇ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਉਮੀਦਵਾਰਾਂ ਨੂੰ ਕੱਦ ਦੇ ਹਿਸਾਬ ਨਾਲ 10 ਤੋਂ 15 ਅੰਕ ਦਿੱਤੇ ਜਾਣਗੇ। ਇਸੇ ਤਰ੍ਹਾਂ ਬਾਰ੍ਹਵੀਂ ਵਿਚੋਂ ਪ੍ਰਾਪਤ ਅੰਕਾਂ ਦੇ ਹਿਸਾਬ ਨਾਲ 15 ਨੰਬਰ ਮਿਲਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ 30 ਨੰਬਰਾਂ ਵਿਚੋਂ ਹੀ ਮੈਰਿਟ ਅਨੁਸਾਰ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਵਿਕਲਪਿਕ ਵਿਵਾਦ ਨਿਪਟਾਰਾ ਪ੍ਰਣਾਲੀ’ ‘ਤੇ ਅੰਤਰਰਾਸ਼ਟਰੀ ਸੈਮੀਨਾਰ
ਅੰਮ੍ਰਿਤਸਰ, 8 ਅਗਸਤ (ਸੁਖਬੀਰ ਖੁਰਮਣੀਆਂ)¸- ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵੱਲੋਂ ਆਧੁਨਿਕ ਕਾਨੂੰਨੀ ਯੁੱਗ …
Punjab Post Daily Online Newspaper & Print Media