ਜੀ.ਐਸ.ਪੀ. ਸਕੂਲ ਵਿਖੇ ਨਸ਼ਾ ਵਿਰੋਧੀ ਸੈਮੀਨਾਰ 23 ਨੂੰ

ਅੰਮ੍ਰਿਤਸਰ, 21 ਮਈ (ਸੁਖਬੀਰ ਸਿੰਘ)- ਅਜੋਕੇ ਸਮੇਂ ਵਿੱਚ ਵਧ ਰਹੇ ਨਸ਼ੇ ਦੇ ਮਾੜੇ ਪ੍ਰਭਾਵ ਤੋਂ ਬਚਣ ਲਈ ਨਸ਼ਾ ਵਿਰੋਧੀ ਸੈਮੀਨਾਰ ਸਥਾਨਕ ਜੀ.ਐਸ.ਪੀ. ਸੀਨੀਅਰ ਸੈਕੰਡਰੀ ਸਕੂਲ ਖਾਸਾ ਕਲੌਨੀ ਵਿਖੇ 23 ਮਈ ਸ਼ੁੱਕਰਵਾਰ ਨੂੰ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸਤਵੀਰ ਸਿੰਘ ਅਤੇ ਬੀ.ਐਸ.ਐਫ. ਦੇ ਡੀ.ਆਈ.ਜੀ. ਐਮ.ਐਫ. ਫਾਰੂਕੀ ਦੇ ਵਿਸ਼ੇਸ਼ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਨਵੀਨਰ ਗੁਰਜੀਤ ਸਿੰਘ ਬਿੱਟੂ ਅਤੇ ਤਸਵੀਰ ਲਹੌਰੀਆ ਨੇ ਖਾਸਾ ਵਿਖੇ ਕਿਹਾ ਕਿ ਅਜੋਕੇ ਸਮੇਂ ਵਿੱਚ ਜਿਆਦਾ ਨੌਜਵਾਨਾਂ ਦਾ ਨਸ਼ੇ ਕਰਨਾ ਇਸ ਗੱਲ ਦੀ ਗਵਾਹੀ ਭਰਦਾ ਹੈ ਕਿ ਉਨ੍ਹਾਂ ਨੂੰ ਬਚਪਨ ਜਾਂ ਸਕੂਲਾਂ ਵਿੱਚ ਸਮੇਂ ਸਿਰ ਸਹੀ ਅਗਵਾਈ ਅਤੇ ਨੈਤਿਕ ਸਿੱਖਿਆ ਨਹੀਂ ਦਿੱਤੀ ਗਈ ਅਤੇ ਨਾ ਹੀ ਨਸ਼ੇ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਆਉਣ ਵਾਲੀ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਇਹ ਉਪਰਾਲਾ ਕੀਤਾ ਜਾ ਰਿਹਾ ਹੈ। ਇਸ ਮੌਕੇ ਪ੍ਰਿੰਸੀਪਲ ਸ਼ਿਸ਼ੂਪਾਲ, ਮਾਸਟਰ ਗੁਰਦੇਵ ਸਿੰਘ, ਬਲਦੇਵ ਸਿੰਘ, ਸੈਕਟਰੀ, ਮੈਂਬਰ ਨਵਪ੍ਰੀਤ ਸਿੰਘ, ਬਲਾਕ ਸੰਮਤੀ ਮੈਂਬਰ ਚੰਦਾ ਭਕਨਾ, ਸਾਬਾ ਗੋਰਾ ਆਦਿ ਹਾਜ਼ਰ ਸਨ।
Punjab Post Daily Online Newspaper & Print Media