Sunday, October 4, 2026

ਰਣਜੀਤ ਸਿੰਘ ਵਰਿਆਮ ਨੰਗਲ ਨੇ ਪੇਡਾ ਦੇ ਨਵੇਂ ਚੇਅਰਮੈਨ ਵਜੋਂ ਅਹੁੱਦਾ ਸੰਭਾਲਿਆ

PPN2707201609ਅੰਮ੍ਰਿਤਸਰ, 27 ਜੁਲਾਈ (ਜਗਦੀਪ ਸਿੰਘ ਸੱਗੂ)- ਰਣਜੀਤ ਸਿੰਘ ਵਰਿਆਮ ਨੰਗਲ ਨੇ ਪੰੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਦੇ ਨਵੇਂ ਚੇਅਰਮੈਨ ਵਜੋਂ ਨਵੀਂ ਅਤੇ ਨਵਿਆਉਣ ਯੋਗ ਊਰਜਾ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਦੀ ਹਾਜ਼ਰੀ ਵਿਚ ਬੀਤੇ ਦਿਨ ਪੇਡਾ ਭਵਨ ਚੰਡੀਗੜ੍ਹ ਵਿਖੇ ਅਹੁੱਦਾ ਸੰਭਾਲ ਲਿਆ।
ਸ. ਰਣਜੀਤ ਸਿੰਘ ਵਰਿਆਮ ਨੰਗਲ ਨੂੰ ਨਵੀਂ ਜਿੰਮੇਵਾਰੀ ਸੰਭਾਲਣ ਮੌਕੇ ਮੁਬਾਰਕਬਾਦ ਦਿੰਦਿਆਂ ਸ. ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਪੰਜਾਬ ਪਹਿਲਾਂ ਹਰੀ ਕ੍ਰਾਂਤੀ ਰਾਹੀਂ ਇਤਿਹਾਸ ਸਿਰਜ ਚੁੱਕਿਆ ਹੈ ਅਤੇ ਹੁਣ ਪੰਜਾਬ ਸਾਫ, ਸੁਰੱਖਿਅਤ ਅਤੇ ਵਾਤਾਵਰਣ ਪੱਖੀ ਬਿਜਲੀ ਉਤਪਾਦਨ ਦੇ ਖੇਤਰ ਵਿਚ ਇਤਿਹਾਸ ਸਿਰਜਣ ਦੇ ਰਾਹ ‘ਤੇ ਹੈ। ਉਨ੍ਹਾਂ ਕਿਹਾ ਕਿ ਬੀਤੇ ਕੁਝ ਵਰ੍ਹਿਆਂ ਦੌਰਾਨ ਪੰਜਾਬ ਨੇ ਸੋਲਰ ਪਾਵਰ ਦੇ ਉਤਪਾਦਨ ਦੇ ਖੇਤਰ ਵਿਚ 100 ਗੁਣਾ ਤੋਂ ਵੱਧ ਤਰੱਕੀ ਦਰਜ ਕੀਤੀ ਹੈ। ਉਨ੍ਹਾਂ ਕਿਹਾ ਕਿ ਬੀਤੇ ਚਾਰ ਸਾਲਾਂ ਦੌਰਾਨ ਹੀ 8000 ਕਰੋੜ ਦੇ ਨਿਵੇਸ਼ ਨਾਲ ਪੰਜਾਬ ਵਿਚ ਸੋਲਰ ਪਾਵਰ ਉਤਪਾਦਨ 9 ਮੈਗਾਵਾਟ ਤੋਂ ਵੱਧ ਕੇ 1050 ਮੈਗਾਵਾਟ ਹੋ ਗਿਆ ਹੈ, ਜਿਸ ਨਾਲ ਸਿੱਧੇ ਅਤੇ ਅਸਿੱਧੇ ਰੁਜ਼ਗਾਰ ਦੇ ਮੌਕੇ ਵੀ ਪੈਦਾ ਹੋਏ ਹਨ।
ਸ. ਮਜੀਠੀਆ ਨੇ ਕਿਹਾ ਕਿ ਪੰੰਜਾਬ ਰੂਫਟਾਪ ਸੋਲਰ ਬਿਜਲੀ ਉਤਪਾਦਨ ਦੇ ਖੇਤਰ ਵਿਚ ਪੂਰੇ ਦੇਸ਼ ਵਿਚੋਂ ਬਿਹਤਰ ਪ੍ਰਦਰਸ਼ਨ ਕਰਨ ਵਾਲਾ ਸੂਬਾ ਬਣ ਕੇ ਪੂਰੇ ਦੇਸ਼ ਵਿਚ ਮੋਹਰੀ ਸਾਬਿਤ ਹੋਇਆ ਹੈ। ਉਨ੍ਹਾਂ ਕਿਹਾ ਭਾਰਤ ਸਰਕਾਰ ਵੱਲੋਂ ਸਾਫ, ਸੁਰੱਖਿਅਤ ਅਤੇ ਵਾਤਾਵਰਣ ਪੱਖੀ ਸੋਲਰ ਊਰਜਾ ਦੇ ਪਰਚਾਰ ਪ੍ਰਸਾਰ ਲਈ ਪੰਜਾਬ ਵੱਲੋਂ ਕੀਤੇ ਗਏ ਕਾਰਜ ਨੂੰ ਵੱਖ ਵੱਖ ਮੰਚਾਂ ਤੇ ਐਵਾਰਡਾਂ ਦੇ ਰੂਪ ਵਿਚ ਸਰਾਹਿਆ ਗਿਆ ਹੈ।
ਇਸ ਮੌਕੇ ਸ. ਰਣਜੀਤ ਸਿੰਘ ਵਰਿਆਮ ਨੰਗਲ ਨੇ ਕਿਹਾ ਕਿ ਪੰੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ, ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਅਤੇ ਨਵੀਂ ਅਤੇ ਨਵਿਆਉਣ ਯੋਗ ਊਰਜਾ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਵੱਲੋਂ ਦਿੱਤੀ ਗਈ ਇਸ ਜਿੰਮੇਵਾਰੀ ਲਈ ਉਹ ਬਹੁਤ ਧੰਨਵਾਦੀ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ਸੋਲਰ ਪਾਵਰ ਦੇ ਖੇਤਰ ਵਿਚ ਪੰਜਾਬ ਨੂੰ ਨਵੀਂ ਬੁਲੰਦੀਆ ‘ਤੇ ਪਹੁੰਚਾਉਣ ਵਿਚ ਕੋਈ ਕਸਰ ਨਹੀਂ ਛੱਡਣਗੇ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply