Sunday, October 4, 2026

ਪੰਜਵੇਂ ਫਾਜ਼ਿਲਕਾ ਸਥਾਪਨਾ ਦਿਵਸ ‘ਤੇੇ ਸਿਹਤ ਮੰਤਰੀ ਜਿਆਣੀ ਵੱਲੋਂ ਰੁੱਖ ਲਾਓ ਮੁਹਿੰਮ ਦੀ ਸ਼ੁਰੂਆਤ

PPN2707201612ਫਾਜ਼ਿਲਕਾ, 27 ਜੁਲਾਈ (ਵਿਨੀਤ ਅਰੋੜਾ) – ਫਾਜ਼ਿਲਕਾ ਦਾ ਪੰਜਵਾਂ ਜ਼ਿਲ੍ਹਾ ਸਥਾਪਨਾ ਦਿਵਸ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਬੰਨਵਾਲਾ ਹਨੂੰਵੰਤਾ ਵਿਖੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਚੌਧਰੀ ਸੁਰਜੀਤ ਕੁਮਾਰ ਜਿਆਣੀ ਦੀ ਪ੍ਰਧਾਨਗੀ ਹੇਠ ਮਨਾਇਆ ਗਿਆ। ਇਸ ਮੌਕੇ ਜ਼ਿਲ੍ਹਾ ਵਾਸੀਆਂ ਨੂੰ ਫਾਜ਼ਿਲਕਾ ਜ਼ਿਲ੍ਹੇ ਦੇ ਗਠਨ ਦੀ 5ਵੀਂ ਵਰ੍ਹੇਗੰਢ ਦੀਆਂ ਵਧਾਈਆਂ ਦਿੰਦਿਆਂ ਚੌਧਰੀ ਸੁਰਜੀਤ ਕੁਮਾਰ ਜਿਆਣੀ ਨੇ ਕਿਹਾ ਕਿ ਜ਼ਿਲ੍ਹੇ ਦੇ ਗਠਨ ਦੇ 5 ਸਾਲ ਪੂਰੇ ਹੋਣ ਦੀ ਖੁਸ਼ੀ ਵਿਚ ਇਸ ਬਰਸਾਤੀ ਰੁੱਤ ਦੌਰਾਨ 5 ਲੱਖ ਪੌਦੇ ਲਗਾਏ ਜਾਣਗੇ। ਉਨ੍ਹਾਂ ਨੇ ਜ਼ਿਲ੍ਹਾ ਵਾਸੀਆਂ ਨੂੰ ਇਸ ਹਰਿਆਵਲ ਮੁਹਿੰਮ ਵਿਚ ਸ਼ਾਮਲ ਹੋਣ ਦਾ ਸੱਦਾ ਦਿੰਦਿਆਂ ਕਿਹਾ ਕਿ ਰੁੱਖਾਂ ਦਾ ਸਾਡੇ ਜੀਵਨ ਵਿਚ ਵੱਡਾ ਮਹੱਤਵ ਹੈ।
ਉਨ੍ਹਾਂ ਵਾਤਾਵਰਣ ਸੰਭਾਲ ਪ੍ਰਤੀ ਜ਼ਿਲ੍ਹੇ ਦੇ ਲੋਕਾਂ ਨੂੰ ਜਾਗਰੂਕ ਕਰਦਿਆਂ ਅਪੀਲ ਕੀਤੀ ਕਿ ਰੁੱਖਾਂ ਦੀ ਘੱਟ ਰਹੀ ਗਿਣਤੀ ਕਾਰਨ ਹੀ ਮੌਸਮੀ ਤਬਦੀਲੀਆਂ ਆ ਰਹੀਆਂ ਹਨ ਅਤੇ ਭੂ ਮੰਡਲੀ ਤਪਸ਼ ਵੱਧ ਰਹੀ ਹੈ। ਉਨ੍ਹਾਂ ਕਿਹਾ ਕਿ ਵਾਤਾਵਰਣ ਵਿਚ ਪਣਪ ਰਿਹਾ ਅਸਤੁੰਲਨ ਪੂਰੀ ਮਨੁੱਖਤਾ ਲਈ ਖਤਰੇ ਦੀ ਘੰਟੀ ਹੈ। ਉਨ੍ਹਾਂ ਹਰ ਇਕ ਨਾਗਰਿਕ ਨੂੰ ਵਾਤਾਵਰਣ ਸੰਭਾਲ ਪ੍ਰਤੀ ਸੁਚੇਤ ਹੋਣ ਦਾ ਸੱਦਾ ਦਿੰਦਿਆਂ ਕਿਹਾ ਕਿ ਰੁੱਖ ਬਿਨ੍ਹਾਂ ਸੁੱਖ ਨਹੀਂ ਹੈ। ਉਨ੍ਹਾਂ ਨੇ ਇਸ ਮੌਕੇ ਸ਼ੁੱਧ ਖਾਣ ਪੀਣ ਦੀ ਲੋੜ ਤੇ ਵੀ ਜੋਰ ਦਿੱਤਾ।
ਇਸ ਮੌਕੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਚੌਧਰੀ ਸੁਰਜੀਤ ਕੁਮਾਰ ਜਿਆਣੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਨਾ ਕੇਵਲ ਫਾਜ਼ਿਲਕਾ ਨੂੰ ਜ਼ਿਲ੍ਹੇ ਦਾ ਦਰਜਾ ਦਿੱਤਾ ਸਗੋਂ ਪਿੱਛਲੇ ਪੰਜ ਸਾਲਾਂ ਦੌਰਾਨ ਜ਼ਿਲ੍ਹੇ ਵਿਚ ਬੁਨਿਆਦੀ ਢਾਂਚੇ ਦੇ ਸੁਧਾਰ ਤੇ ਵੀ ਵਿਸ਼ੇਸ਼ ਤਵੱਜੋਂ ਦਿੰਦਿਆਂ ਦਿਲ ਖੋਲ੍ਹ ਕੇ ਗਰਾਂਟਾ ਦਿੱਤੀਆਂ ਹਨ। ਇਸ ਮੌਕੇ ਉਨ੍ਹਾਂ ਪਿੰਡ ਦੇ ਸਕੂਲ ਵਿਖੇ ਦੋ ਸਮਾਰਟ ਕਲਾਸ ਰੂਮ ਬਣਾਉਣ ਦਾ ਐਲਾਨ ਵੀ ਕੀਤਾ।
ਇਸ ਤੋਂ ਪਹਿਲਾਂ ਵਧੀਕ ਡਿਪਟੀ ਕਮਿਸ਼ਨਰ ( ਵਿਕਾਸ ) ਸ਼੍ਰੀ ਅਰਵਿੰਦ ਕੁਮਾਰ ਨੇ ਸੰਬੋਧਨ ਕਰਦਿਆਂ ਵਿਦਿਆਰਥੀਆਂ ਨੂੰ ਪੌਦਿਆਂ ਦੀ ਸੰਭਾਲ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਪੰਚਾਇਤਾਂ ਨੂੰ ਵੀ ਇਸ ਰੁੱਖ ਲਾਓ ਮੁਹਿੰਮ ਦਾ ਹਿੱਸਾ ਬਣਨ ਦਾ ਸੱਦਾ ਦਿੱਤਾ। ਇਸ ਤੋਂ ਪਹਿਲਾਂ ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਸ. ਗੁਰਚਰਨ ਸਿੰਘ ਸੰਧੂ ਨੇ ਵੀ ਸੰਬੋਧਨ ਕਰਦਿਆਂ ਪੰਜਾਬ ਸਰਕਾਰ ਵੱਲੋਂ ਫਾਜ਼ਿਲਕਾ ਜ਼ਿਲ੍ਹੇ ਦੇ ਵਿਕਾਸ ਲਈ ਕੀਤੇ ਯਤਨਾਂ ਤੋਂ ਜਾਣੂੰ ਕਰਵਾਇਆ ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸ.ਡੀ.ਐਮ. ਸ਼੍ਰੀ ਸੁਭਾਸ਼ ਖੱਟਕ, ਮਾਰਕੀਟ ਕਮੇਟੀ ਚੇਅਰਮੈਨ ਸ਼੍ਰੀ ਵਿਨੋਦ ਬਜਾਜ, ਸਰਪੰਚ ਅਨਿਲ ਕੁਮਾਰ, ਪਰਮਜੀਤ ਸਿੰਘ ਬਾਂਡੀਵਾਲਾ, ਪ੍ਰੋਸ਼ਤਮ ਕੰਬੋਜ ਵੀ ਹਾਜਰ ਸਨ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply