Monday, July 1, 2024

ਸ਼ਰਧਾ-ਭਾਵਨਾ ਸਹਿਤ ਮਨਾਇਆ ਜਾਵੇਗਾ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ

22011401

ਅੰਮ੍ਰਿਤਸਰ, 22 ਜਨਵਰੀ (ਪੰਜਾਬ ਪੋਸਟ ਬਿਊਰੋ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਬੇ-ਅਦਬੀ ਨੂੰ ਨਾਸਹਾਰਦੇ ਹੋਏ ਰਣ ਤੱਤੇ ਵਿਚ ਜੂਝਣ ਵਾਲੇ ਮਹਾਨ ਸੂਰਬੀਰ, ਸਿਰ ਲੱਥ ਯੋਧੇ ਬਾਬਾ ਦੀਪਸਿੰਘ ਜੀ ਸ਼ਹੀਦ ਦਾ ਜਨਮ ਦਿਹਾੜਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂਦੇ ਸਹਿਯੋਗ ਨਾਲ 26 ਜਨਵਰੀ ਨੂੰ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਚਾਟੀਵਿੰਡ ਗੇਟਵਿਖੇ ਬੜੀ ਸ਼ਰਧਾ-ਭਾਵਨਾ ਨਾਲ ਮਨਾਇਆ ਜਾਵੇਗਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇਮੁੱਖ ਦਫਤਰ ਤੋਂ ਜਾਰੀ ਪ੍ਰੈੱਸ ਰਲੀਜ਼ ਰਾਹੀਂ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਮਹਾਨਸੂਰਬੀਰ ਸਿਰਲੱਥ ਯੋਧੇ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਜਨਮ ਦਿਹਾੜੇ ਨੂੰ ਸਮਰਪਤ 25 ਜਨਵਰੀ ਨੂੰ ਸਵੇਰੇ 10.00 ਵਜੇ ਸ੍ਰੀ ਅਕਾਲ ਤਖਤ ਸਾਹਿਬ ਤੋਂ ਧਾਰਮਿਕ ਸਭਾ-ਸੁਸਾਇਟੀਆਂਦੇ ਸਹਿਯੋਗ ਨਾਲ ਅਰਦਾਸ ਉਪਰੰਤ ਵਿਸ਼ਾਲ ਨਗਰ ਕੀਰਤਨ ਅਯੋਜਿਤ ਕੀਤਾ ਜਾਵੇਗਾ। ਜੋਸਰਾਂ-ਗੁਰੂ ਰਾਮਦਾਸ, ਜਲ੍ਹਿਆਂ ਵਾਲਾ ਬਾਗ, ਲੱਕੜ ਮੰਡੀ ਬਾਜ਼ਾਰ, ਸੁਲਤਾਨਵਿੰਡ ਗੇਟ, ਪਾਣੀ ਵਾਲੀ ਟੈਂਕੀ, ਸਵਰਨ ਹਾਊਸ, ਗੋਲਡਨ ਕਲਾਥ ਮਾਰਕੀਟ, ਸੁਲਤਾਨਵਿੰਡ ਰੋਡ, ਤੇਜ਼ ਨਗਰਚੌਂਕ, ਬਾਜ਼ਾਰ ਸ਼ਹੀਦ ਊਧਮ ਸਿੰਘ ਨਗਰ, ਬਾਜ਼ਾਰ ਕੋਟ ਮਾਹਣਾ ਸਿੰਘ ਤੇ ਤਰਨਤਾਰਨ ਰੋਡ ਤੋਂਹੁੰਦਾ ਹੋਇਆ ਚਾਟੀਵਿੰਡ ਗੇਟ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਸੰਪਨਹੋਵੇਗਾ। ਮਹਾਨ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ 26 ਜਨਵਰੀ ਨੂੰਸ੍ਰੀ ਅਖੰਡਪਾਠ ਸਾਹਿਬ ਜੀ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਏਮੁਖਵਾਕ ਦੀ ਕਥਾ ਸਿੰਘ ਸਾਹਿਬ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਕਰਨਗੇ। ਇਸੇ ਦਿਨਗੁਰਦੁਆਰਾ ਸ਼ਹੀਦ ਗੰਜ ਵਿਖੇ ਸਵੇਰੇ 9.00 ਵਜੇ ਅੰਮ੍ਰਿਤ ਸੰਚਾਰ ਹੋਵੇਗਾ। ਅੰਮ੍ਰਿਤਅਭਿਲਾਖੀ ਅੰਮ੍ਰਿਤਪਾਨ ਕਰਨ ਲਈ ਤਿਆਰ ਬਰ ਤਿਆਰ ਹੋ ਕੇ ਆਉਣ। ਧਾਰਮਿਕ ਸਮਾਗਮ ਸਮੇਂਪ੍ਰਸਿੱਧ ਕਥਾ ਵਾਚਕ ਗਿਆਨੀ ਪਿੰਦਰਪਾਲ ਸਿੰਘ ਤੇ ਪ੍ਰਸਿੱਧ ਰਾਗੀ ਜਥੇ ਭਾਈ ਗੁਰਚਰਨ ਸਿੰਘਰਸੀਆ (ਲੁਧਿਆਣਾ), ਭਾਈ ਹਰਜੋਤ ਸਿੰਘ ਜ਼ਖਮੀ ਜਲੰਧਰ, ਭਾਈ ਮਨਿੰਦਰ ਸਿੰਘ ਸ੍ਰੀਨਗਰਵਾਲੇ, ਬੀਬਾ ਪ੍ਰਨੀਤ ਕੌਰ ਕਾਦੀਆਂ, ਭਾਈ ਸਤਿੰਦਰਬੀਰ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀਹਰਿਮੰਦਰ ਸਾਹਿਬ, ਭਾਈ ਹਰਚਰਨ ਸਿੰਘ ਖਾਲਸਾ ਹਜ਼ੂਰੀ ਰਾਗੀ ਗੁਰਦੁਆਰਾ ਸ਼ਹੀਦ ਗੰਜ ਸਾਹਿਬ, ਭਾਈ ਗੁਲਬਾਗ ਸਿੰਘ ਤੇ ਭਾਈ ਦਵਿੰਦਰ ਸਿੰਘ ਜਲੰਧਰ, ਭਾਈ ਇਕਬਾਲ ਸਿੰਘ ਲੁਧਿਆਣਾ, ਬੀਬੀਕੌਲਾਂ ਜੀ ਭਲਾਈ ਕੇਂਦਰ ਵਾਲੇ ਭਾਈ ਗੁਰਇਕਬਾਲ ਸਿੰਘ ਕਥਾ ਵਖਿਆਨ ਤੇ ਇਲਾਹੀ ਗੁਰਬਾਣੀ ਦੇਮਨੋਹਰ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ। ਉਪਰੰਤ ਪ੍ਰਸਿੱਧ ਕਵੀਜਨ, ਢਾਡੀ, ਕਵੀਸ਼ਰ ਬਾਬਾ ਜੀ ਦੇ ਜੀਵਨ ਤੇ ਅਧਾਰਤ ਕਵਿਤਾਵਾਂ ਤੇ ਬੀਰ ਰਸੀ ਵਾਰਾਂ ਰਾਹੀਂ ਸੰਗਤਾਂਨੂੰ ਗੁਰਇਤਿਹਾਸ ਨਾਲ ਜੋੜਨਗੇ। ਰਾਤ ਨੂੰ ਦੀਪਮਾਲਾ ਕੀਤੀ ਜਾਵੇਗੀ ਤੇ ਰਹਿਰਾਸ ਸਾਹਿਬ ਜੀਦੇ ਪਾਠ ਉਪਰੰਤ ਅਲੌਕਿਕ ਆਤਿਸ਼ਬਾਜੀ ਵੀ ਚਲਾਈ ਜਾਵੇਗੀ। ਸੰਗਤਾਂ ਨੂੰ ਅਪੀਲ ਹੈ ਕਿ ਮਹਾਨਸੂਰਬੀਰ ਸਿਰਲੱਥ ਯੋਧੇ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰਕੀਰਤਨ ਅਤੇ ਗੁਰੂ-ਘਰ ਹੋ ਰਹੇ ਧਾਰਮਿਕ ਸਮਾਗਮਾਂ ਮੌਕੇ ਪਰਿਵਾਰਾਂ ਸਮੇਤ ਹਾਜ਼ਰੀਆਂ ਭਰ ਕੇਆਪਣਾ ਜੀਵਨ ਸਫਲ ਕਰਨ।

Check Also

ਰਾਜਸਥਾਨ ਦੇ ਜੋਧਪੁਰ ਵਿਖੇ ਹਾਕੀ ਰੋਲਰ ਸਕੇਟਿੰਗ ‘ਚ ਸੰਗਰੂਰ ਦੇ ਖਿਡਾਰੀਆਂ ਨੇ ਮਾਰੀਆਂ ਮੱਲਾਂ

ਸੰਗਰੂਰ, 30 ਜੂਨ (ਜਗਸੀਰ ਲੌਂਗੋਵਾਲ) – ਰੋਲਰ ਸਕੇਟਿੰਗ ਫੈਡਰੇਸ਼ਨ ਆਫ ਇੰਡੀਆ ਵਲੋਂ 25 ਤੋਂ 27 …

Leave a Reply