Saturday, October 3, 2026

ਮਹਿਲਾ ਪੁਰਸ਼ਾਂ ਦੀ ਦੋ ਦਿਨਾਂ ਕਿੱਕ ਬਾਕਸਿੰਗ ਪ੍ਰਤੀਯੋਗਿਤਾ 13-14 ਨੂੰ

ਅੰਮ੍ਰਿਤਸਰ, 27 ਜੁਲਾਈ (ਪੰਜਾਬ ਪੋਸਟ ਬਿਊਰੋ) – ਅੰਮ੍ਰਿਤਸਰ ਜਿਲੇ ਨਾਲ ਸਬੰਧਤ ਵੱਖ ਵੱਖ ਉਮਰ ਵਰਗ ਦੇ ਖਿਡਾਰੀਆਂ ਦੀ ਦੋ ਦਿਨਾਂ ਕਿੱਕ ਬਾਕਸਿੰਗ ਪ੍ਰਤੀਯੋਗਿਤਾ 13-14 ਅਗਸਤ ਨੂੰ ਪ੍ਰਭਾਕਰ ਸੀਨੀ: ਸੈਕੰ: ਸਕੂਲ ਜੀਟੀ ਰੋਡ ਛੇਹਰਟਾ ਵਿਖੇ ਆਯੋਜਤ ਕੀਤੀ ਜਾਵੇਗੀ।ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਮੁੱਖ ਆਯੋਜਨ ਕਰਤਾ ਤੇ ਸ਼ਹੀਦ ਭਗਤ ਸਿੰਘ ਬਾਕਸਿੰਗ ਕਲੱਬ ਦੇ ਪ੍ਰਧਾਨ ਕੋਚ ਬਲਦੇਵ ਰਾਜ ਦੇਵ ਤੇ ਸਰਕਦਾ ਅਹੁਦੇਦਾਰ ਬਲਜਿੰਦਰ ਸਿੰਘ ਮੱਟੂ ਨੇ ਦੱਸਿਆ ਕਿ ਪ੍ਰਿੰ: ਰਜੇਸ਼ ਪ੍ਰਭਾਕਰ ਦੀ ਦੇਖ ਰੇਖ ਹੇਠ ਆਯੋਜਤ ਹੋਣ ਵਾਲੇ ਦੋ ਦਿਨਾਂ ਜਿਲਾ ਪੱਧਰੀ ਇਨ੍ਹਾਂ ਖੇਡ ਮੁਕਾਬਲਿਆਂ ਦੇ ਦੋਰਾਨ ਸ਼ਹਿਰ ਦੇ ਵੱਖ ਵੱਖ ਸਕੂਲਾਂ ਤੋਂ 400 ਦੇ ਕਰੀਬ ਖਿਡਾਰੀ ਆਪਣੀ ਕਲਾ ਦਾ ਲੋਹਾ ਮਨਵਾਉਣਗੇ।ਉਨ੍ਹਾਂ ਦੱਸਿਆ ਕਿ ਇਸ ਟੂਰਨਾਮੈਂਟ ਦੇ ਦੋਰਾਨ ਕਈ ਜਿਲ੍ਹਾ, ਸੂਬਾ ਤੇ ਰਾਸ਼ਟਰੀ ਪੱਧਰ ਦੇ ਕਿੱਕ ਬਾਕਸਿੰਗ ਖਿਡਾਰੀ ਉਚੇਚੇ ਤੋਰ ਤੇ ਹਾਜਰ ਰਹਿਣਗੇ। ਜਦੋਂ ਕਿ ਕਈ ਨਾਮਵਰ ਖੇਡ ਸ਼ਖਸੀਅਤਾਂ ਦਾ ਸਨਮਾਨ ਵੀ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਖੇਡ ਪ੍ਰਤੀਯੋਗਿਤਾ ਦੇ ਜੇਤੂਆਂ ਨੂੰ ਮੈਡਲ, ਸਰਟੀਫਿਕੇਟ ਤੇ ਟਰਾਫੀਆਂ ਦੇ ਕੇ ਨਵਾਜਿਆ ਜਾਵੇਗਾ। ਇਸ ਸਬੰਧੀ ਸਭ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply