
ਬਠਿੰਡਾ, 21 ਮਈ (ਜਸਵਿੰਦਰ ਸਿੰਘ ਜੱਸੀ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਤੇ ਇੰਸਟੀਚਿਊਟ ਸ੍ਰੀ ਗੰਗਾਨਗਰ, ਰਾਜਸਥਾਨ ਦੇ ਵਿਦਿਆਰਥੀਆਂ ਨੇ ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਦਾ ਦੌਰਾ ਕੀਤਾ । ਮੈਨੇਜਿੰਗ ਡਾਇਰੈਕਟਰ ਸਿਧਾਰਥ ਭਾਗਿਆ ਅਤੇ ਡਾਇਰੈਕਟਰ ਹਰਦੀਪ ਸਿੰਘ ਨੇ ਇਸ ਦੌਰਾਨ ਕੋਆਰਡੀਨਟਰ ਦੀ ਅਹਿਮ ਭੂਮਿਕਾ ਨਿਭਾਈ । ਇਸ ਫੇਰੀ ਦੌਰਾਨ ਵਿਦਿਆਰਥੀਆਂ ਨੇ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦਾ ਦੌਰਾ ਕੀਤਾ ਜਿਸ ਤਹਿਤ ਖੇਤੀਬਾੜੀ ਕਾਲਜ ਦੇ ਫੀਲਡ, ਬੋਟੈਨੀਕਲ ਗਾਰਡਨ, ਵਰਕਸ਼ਾਪਾਂ ਅਤੇ ਇਜੀਨੀਅਰਿੰਗ ਕਾਲਜ ਦੀਆਂ ਵੱਖ-ਵੱਖ ਲੈਬਾਰਟਰੀਆਂ ਸਬੰਧੀ ਗਿਆਨ ਹਾਸਲ ਕੀਤਾ । ਡਾ. ਡੀ.ਆਰ. ਗੋਦਾਰਾ, ਡੀਨ ਵਿਦਿਆਰਥੀ ਭਲਾਈ ਗੁਰੂ ਕਾਸ਼ੀ ਯੂਨੀਵਰਸਿਟੀ ਨੇ ਰਾਜਸਥਾਨ ਤੋਂ ਪਹੁੰਚੇ ਇਨ੍ਹਾਂ ਵਿਦਿਆਰਥੀਆਂ ਨੂੰ ਗੁਰੂ ਕਾਸ਼ੀ ਯੂਨੀਵਰਟੀ ਦੇ ਵਿਦਿਆਰਥੀਆਂ ਵੱਲੋਂ ਵੱਖ-ਵੱਖ ਪ੍ਰਾਜੈਕਟਾਂ ਤੇ ਰਿਸਰਚ ਸਬੰਧੀ ਕੰਮਾਂ ਬਾਰੇ ਚਾਨਣਾ ਪਾਇਆ । ਡਾ. ਨਛੱਤਰ ਸਿੰਘ ਮੱਲ੍ਹੀ, ਉਪ ਕੁਲਪਤੀ ਗੁਰੂ ਕਾਸ਼ੀ ਯੂਨੀਵਰਸਿਟੀ ਨੇ ਵਿਦਿਆਰਥੀਆਂ ਦੀ ਇਸ ਸਰਗਰਮੀ ਦੀ ਸ਼ਲਾਘਾ ਕੀਤੀ ਅਤੇ ਇਹ ਵੀ ਵਿਸ਼ਵਾਸ਼ ਦਿਵਾਇਆ ਕਿ ਗੁਰੂ ਕਾਸ਼ੀ ਯੂਨੀਵਰਸਿਟੀ ਉੱਚ ਸਿੱਖਿਆ ਲਈ ਇਕ ਮਜਬੂਤ ਪਲੇਟਫਾਰਮ ਵਜੋਂ ਕੰਮ ਕਰ ਰਹੀ ਹੈ ਅਤੇ ਭਵਿੱਖ ਵਿਚ ਵਿਦਿਆਰਥੀ ਵਰਗ ਦੀਆਂ ਲੋੜਾਂ ਮੁਤਾਬਿਕ ਉਨ੍ਹਾਂ ਨੂੰ ਹੋਰ ਵੀ ਸਹੂਲਤਾਂ ਪ੍ਰਦਾਨ ਕਰਦੀ ਰਹੇਗੀ।
Check Also
ਐਨ.ਡੀ.ਡੀ.ਬੀ ਦੇ ਚੇਅਰਮੈਨ ਡਾ. ਮਨੇਸ਼ ਸ਼ਾਹ ਵਲੋਂ ਵੇਰਕਾ ਮਿਲਕ ਪਲਾਂਟ ਦਾ ਦੌਰਾ
ਅੰਮ੍ਰਿਤਸਰ, 4 ਅਪ੍ਰੈਲ (ਸੁਖਬੀਰ ਸਿੰਘ) – ਨੈਸ਼ਨਲ ਡੇਅਰੀ ਡਿਵੈਲਪਮੈਂਟ ਬੋਰਡ (ਐਨ.ਡੀ.ਡੀ.ਬੀ) ਦੇ ਚੇਅਰਮੈਨ ਡਾ. ਮਨੇਸ਼ …
Punjab Post Daily Online Newspaper & Print Media