Saturday, April 11, 2026

ਭਲਾਈ ਸਕੀਮਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਦੋ ਰੋਜ਼ਾ ਸਮਾਗਮ ਐਵਲਨ ਗਰਲਜ਼ ਸਕੂਲ ‘ਚ ਆਯੋਜਿਤ

PPN2707201621ਪਠਾਨਕੋਟ, 27 ਜੁਲਾਈ (ਪੰਜਾਬ ਪੋਸਟ ਬਿਊਰੋ) – ਭਾਰਤ ਸਰਕਾਰ ਦੇ ਸੂਚਨਾ ਤੇ ਪ੍ਰਸਾਰਨ ਮੰਤਰਾਲੇ ਦੇ ਖੇਤਰੀ ਪ੍ਰਚਾਰ ਵਿਭਾਗ ਜਲੰਧਰ ਤੇ ਪਠਾਨਕੋਟ ਵੱਲੋਂ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਦੋ ਰੋਜ਼ਾ ਸਮਾਗਮ ਐਵਲਨ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪਠਾਨਕੋਟ ਦੇ ਹਾਲ ਵਿਖੇ ਆਯੋਜਿਤ ਕੀਤਾ ਗਿਆ। ਜਿਸ ਦਾ ਉਦਘਾਟਨ ਸ਼੍ਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਨੇ ਬਤੌਰ ਮੁੱਖ ਮਹਿਮਾਨ ਸ਼ਾਮਲ ਹੋ ਕੇ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਵਸ਼੍ਰੀ ਡਾ. ਅਮਿਤ ਮਹਾਜਨ ਐਸ.ਡੀ.ਐਮ ਪਠਾਨਕੋਟ, ਪਾਲ ਸਿੰਘ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਪ੍ਰੀਤਮ ਸਿੰਘ ਸਹਾਇਕ ਡਾਇਰੈਕਟਰ ਖੇਤਰੀ ਪ੍ਰਚਾਰ ਵਿਭਾਗ ਜਲੰਧਰ, ਮੰਗਲ ਦਾਸ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ, ਇੰਦਰਜੀਤ ਸਿੰਘ ਚਾਵਲਾ ਜੀ.ਐਮ. ਪੰਜਾਬ ਰੋਡਵੇਜ਼, ਜਸਵੰਤ ਸਿੰਘ ਢਿਲੋਂ ਜ਼ਿਲ੍ਹਾ ਟਰਾਂਸਪੋਰਟ ਅਫ਼ਸਰ, ਕੁਲਦੀਪ ਸਿੰਘ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ, ਸੁਖਦੇਵ ਰਾਜ ਬੀ.ਡੀ.ਪੀ.ਓ., ਵੱਖ ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ, ਵੱਖ ਵੱਖ ਪਿੰਡਾਂ ਦੇ ਸਰਪੰਚ, ਅਗਾਹ ਵਧੂ ਕਿਸਾਨ ਵੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਗਰੀਬ ਅਤੇ ਲੋੜਵੰਦ ਵਿਅਕਤੀਆਂ ਦਾ ਜੀਵਨ ਮਿਆਰ ਉੱਚਾ ਚੁੱਕਣ ਲਈ ਬਹੁਤ ਸਾਰੀਆਂ ਲੋਕ ਭਲਾਈ ਅਤੇ ਵਿਕਾਸ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਨੇ ਲੋਕਾਂ ਨੂੰ ਪ੍ਰੇਰਨਾ ਦਿੱਤੀ ਕਿ ਉਹ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਤੇ ਵਿਕਾਸ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ। ਉਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ ਸਰਕਾਰ ਵੱਲੋਂ ਬਣਾਈਆਂ ਗਈਆਂ ਭਲਾਈ ਤੇ ਵਿਕਾਸ ਸਕੀਮਾਂ ਬਾਰੇ ਜਾਗਰੂਕ ਕਰਨ ਲਈ ਵੱਖ ਵੱਖ ਵਿਭਾਗਾਂ ਵੱਲੋਂ ਸ਼ੋਸ਼ਲ ਮੀਡੀਆ ਰਾਹੀਂ ਵੀ ਜਾਣਕਾਰੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ 28 ਜੁਲਾਈ ਨੂੰ ਸਵੇਰੇ 09:00 ਵਜੇ ਐਵਲਨ ਗਰਲਜ ਸੀਨੀਅਰ ਸੈਕੰਡਰੀ ਸਕੂਲ ਤੋਂ ਇੱਕ ਚੇਤਨਾ ਰੈਲੀ ਵੀ ਕੱਢੀ ਜਾਵੇਗੀ, ਜੋ ਸ਼ਹਿਰ ਦੇ ਵੱਖ ਵੱਖ ਬਾਜ਼ਾਰਾਂ, ਚੌਕਾਂ ਤੋਂ ਹੁੰਦੀ ਹੋਈ ਲੋਕਾਂ ਨੂੰ ਸਰਕਾਰ ਦੀਆਂ ਭਲਾਈ ਅਤੇ ਵਿਕਾਸ ਸਕੀਮਾਂ ਬਾਰੇ ਜਾਗਰੂਕ ਕਰਦੀ ਹੋਈ ਇਸੇ ਸਕੂਲ ਵਿਖੇ ਸੰਪੰਨ ਹੋਵੇਗੀ। ਉਨ੍ਹਾਂ ਦੱਸਿਆ ਕਿ ਇਸ ਮੌਕੇ ‘ਤੇ ਬੇਟੀ ਬਚਾਉ ਬੇਟੀ ਪੜ੍ਹਾਓ ਅਤੇ ਸਵੱਛ ਭਾਰਤ ਵਿਸ਼ਿਆ ‘ਤੇ ਬੱਚਿਆਂ ਦੇ ਪੇਂਟਿੰਗ ਮੁਕਾਬਲੇ ਕਰਵਾਏ ਜਾਣਗੇ ਅਤੇ ਇੰਨ੍ਹਾਂ ਮੁਕਾਬਲਿਆਂ ਵਿੱਚ ਪਹਿਲੇ, ਦੂਜੇ ਤੇ ਤੀਜੇ ਨੰਬਰ ‘ਤੇ ਆਉਣ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ‘ਤੇ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦੇਣ ਵਾਲੇ ਬੁਲਾਰਿਆਂ ਨੂੰ ਸਨਮਾਨਿਤ ਵੀ ਕੀਤਾ।
ਇਸ ਮੌਕੇ ‘ਤੇ ਡਾ. ਹਰਿੰਦਰ ਸਿੰਘ ਬੈਂਸ ਖੇਤੀਬਾੜੀ ਵਿਕਾਸ ਅਫ਼ਸਰ ਨੇ ਫਸਲ ਬੀਮਾ ਯੋਜਨਾ, ਸ਼੍ਰੀ ਰਮੇਸ਼ ਸ਼ਰਮਾ ਨੇ ਜਨ ਧੰਨ ਯੋਜਨਾ, ਸ਼੍ਰੀਮਤੀ ਮਨਿੰਦਰ ਕੌਰ ਨੇ ਸਵੱਛ ਭਾਰਤ ਮਿਸ਼ਨ, ਸ਼੍ਰੀ ਸਤੀਸ਼ ਟਿਕੂ ਉਜਵਲਾ ਸਕੀਮ, ਸ਼੍ਰੀਮਤੀ ਪਰਮਜੀਤ ਕੌਰ ਨੇ ਬੇਟੀ ਬਚਾਓ ਬੇਟੀ ਪੜ੍ਹਾਓ ਵਿਸ਼ੇ ‘ਤੇ ਅਤੇ ਸ਼੍ਰੀ ਸ਼ਵੀਰ ਨੇ ਸਕਿੱਲ ਇੰਡੀਆ ਵਿਸ਼ੇ ‘ਤੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਹਾਜਰ ਲੋਕਾਂ ਵੱਲੋਂ ਬੁਲਾਰਿਆਂ ਨਾਲ ਸਵਾਲ ਜਵਾਬ ਵੀ ਕੀਤੇ ਗਏ ਅਤੇ ਗੀਤ ਤੇ ਨਾਟਕ ਵਿਭਾਗ ਦੇ ਕਲਾਕਾਰਾਂ ਵੱਲੋਂ ਕਲਾ ਰਾਹੀਂ ਵੀ ਸਰਕਾਰ ਦੀਆਂ ਭਲਾਈ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ ਗਈ। ਸ਼੍ਰੀ ਪ੍ਰੀਤਮ ਸਿੰਘ ਸਹਾਇਕ ਡਾਇਰੈਕਟਰ ਖੇਤਰੀ ਪ੍ਰਚਾਰ ਵਿਭਾਗ ਜਲੰਧਰ ਨੇ ਮੁੱਖ ਮਹਿਮਾਨ ਅਤੇ ਆਏ ਮਹਿਮਾਨਾਂ ਨੂੰ ਜੀ ਆਇਆ ਕਿਹਾ ਅਤੇ ਪ੍ਰੋਗਰਾਮ ਦੀ ਮਹਤੱਤਾ ਅਤੇ ਕੇਂਦਰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਤੇ ਵਿਕਾਸ ਸਕੀਮਾਂ ਬਾਰੇ ਜਾਣਕਾਰੀ ਦਿੱਤੀ।

Check Also

ਖਾਲਸਾ ਕਾਲਜ ਨਰਸਿੰਗ ਦੇ ਵਿਦਿਆਰਥੀਆਂ ਨੇ ਫਲਾਵਰ ਸ਼ੋਅ ’ਚ ਹਾਸਲ ਕੀਤਾ ਸ਼ਾਨਦਾਰ ਸਥਾਨ

ਅੰਮ੍ਰਿਤਸਰ, 10 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਨੇ ਖ਼ਾਲਸਾ …

Leave a Reply