ਅੰਮ੍ਰਿਤਸਰ 27 ਜੁਲਾਈ (ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਨਵੰਬਰ 2016 ਨੂੰ ਮਨਾਉਣ ਤੇ ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ ਪਾਕਿਸਤਾਨ ਜਥੇ ਵਿੱਚ ਜਾਣ ਦੇ ਚਾਹਵਾਨ ਸ਼ਰਧਾਲੂ ਹੁਣ ਆਪਣੇ ਪਾਸਪੋਰਟ 5 ਅਗਸਤ 2016 ਤੀਕ ਦਫ਼ਤਰ ਸ਼ੋ੍ਰਮਣੀ ਕਮੇਟੀ ਦੇ ਯਾਤਰਾ ਵਿਭਾਗ ਵਿਖੇ ਜਮ੍ਹਾਂ ਕਰਵਾ ਸਕਦੇ ਹਨ।
ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਸ਼ੋ੍ਰਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਕਿਹਾ ਕਿ ਜਿਹੜੇ ਯਾਤਰੂ ਮਹੀਨਾ ਨਵੰਬਰ 2016 ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਸਿੱਖ ਗੁਰਧਾਮਾਂ ਦੇ ਦਰਸ਼ਨ ਕਰਨ ਲਈ ਜਾਣਾ ਚਾਹੁੰਦੇ ਹਨ ਤੇ ਜਿਨ੍ਹਾਂ ਨੇ ਆਪਣੇ ਪਾਸਪੋਰਟ ਅਜੇ ਤੱਕ ਜਮ੍ਹਾਂ ਨਹੀਂ ਕਰਵਾਏ ਉਹ ਆਪਣੇ ਹਲਕਾ ਮੈਂਬਰ ਸ਼ੋ੍ਰਮਣੀ ਕਮੇਟੀ ਦੀ ਸਿਫਾਰਸ਼ ਸਹਿਤ ਆਪਣੇ-ਆਪਣੇ ਪਾਸਪੋਰਟ, ਸ਼ਨਾਖ਼ਤ ਲਈ ਵੋਟਰ ਕਾਰਡ/ਰਾਸ਼ਨ ਕਾਰਡ ਜਾਂ ਅਧਾਰ ਕਾਰਡ ਸਮੇਤ ਦਫ਼ਤਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਯਾਤਰਾ ਵਿਭਾਗ ਵਿਖੇ 5 ਅਗਸਤ 2016 ਤੀਕ ਜਮ੍ਹਾਂ ਕਰਵਾਉਣ ਤਾਂ ਜੋ ਵੀਜ਼ਾ ਲੱਗਣ ਲਈ ਉਨ੍ਹਾਂ ਦੇ ਪਾਸਪੋਰਟ ਸੂਚੀ ਵਿੱਚ ਸ਼ਾਮਲ ਕਰਕੇ ਅਗਲੇਰੀ ਕਾਰਵਾਈ ਲਈ ਪੰਜਾਬ ਸਰਕਾਰ ਨੂੰ ਭੇਜੇ ਜਾ ਸਕਣ।ਸ. ਬੇਦੀ ਨੇ ਕਿਹਾ ਕਿ ਸ਼ਰਧਾਲੂ ਹੋਰ ਕਿਸੇ ਵੀ ਕਿਸਮ ਦੀ ਜਾਣਕਾਰੀ ਹਾਸਲ ਕਰਨ ਲਈ ਦਫ਼ਤਰ ਸ਼ੋ੍ਰਮਣੀ ਕਮੇਟੀ ਦੇ ਟੈਲੀਫੋਨ ਨੰ: 0183-2553957,58, 59 ਤੇ ਐਕਸਟੈਂਸ਼ਨ 249 ‘ਤੇ ਸੰਪਰਕ ਕਰ ਸਕਦੇ ਹਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media