Thursday, December 26, 2024

ਸਰਕਾਰੀ ਪ੍ਰਾਇਮਰੀ ਸਕੂਲ ਮੱਲ੍ਹੀਆਂ ‘ਚ ਮਨਾਇਆ ਵਣ-ਮਹਾਂਉਤਸਵ

PPN2807201602

ਬਟਾਲਾ, 29 ਜੁਲਾਈ (ਨਰਿੰਦਰ ਬਰਨਾਲ) – ਸਿੱਖਿਆ ਵਿਭਾਗ ਪੰਜਾਬ ਤੇ ਜਿਲ੍ਹਾ ਸਿਖਿਆ ਅਫਸਰ (ਪ੍ਰਾਇਮਰੀ) ਸ੍ਰੀ ਸਲਵਿੰਦਰ ਸਿੰਘ ਸਮਰਾ ਦੇ ਹੁਕਮਾਂ ਦੀ ਰੋਸ਼ਨੀ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਮੱਲੀਆਂ ਵਿਖੇ ਵਣ-ਮਹਾਂਉਤਸਵ ਮਨਾਇਆ ਗਿਆ। ਮੁੱਖ ਅਧਿਆਪਕ ਕਲਵੰਤ ਸਿੰਘ ਤੇ ਸਕੂਲ ਮੈਨੇਜ਼ਮੈਂਟ ਦੇ ਸਹਿਯੋਗ ਨਾਲ ਸਕੂਲ ਵਿਚ 50 ਬੂਟੇ ਲਗਾਏ ਗਏ।ਸਕੂਲ ਮੈਨੇਜ਼ਮੈਂਟ ਮੱਲੀਆਂ, ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕੁਲਵੰਤ ਸਿੰਘ ਨੇ ਕਿਹਾ ਜੇਕਰ ਸਾਡਾ ਵਾਤਾਵਰਨ ਗੰਦਲਾ ਹੋ ਰਿਹਾ ਹੈ, ਜਿਸ ਕਾਰਨ ਮੌਸਮੀ ਤਬਦੀਲੀਆਂ ਆ ਰਹੀਆਂ ਹਨ। ਉਨਾਂ ਕਿਹਾ ਕਿ ਜੇਕਰ ਬ੍ਰਹਿਮੰਡ ਵਿਚੋਂ ਆਕਸੀਜਨ ਖਤਮ ਹੋ ਜਾਂਦੀ ਹੈ ਤਾਂ ਮਨੁੱਖ ਦੇ ਜਿਊਣ ਦੀ ਕਲਪਨਾ ਵੀ ਨਹੀ ਕੀਤੀ ਜਾ ਸਕਦੀ ।ਇਸ ਵਾਸਤੇ ਸਾਨੂੰ ਸਾਰਿਆਂ ਨੂੰ ਤੇ ਖਾਸ ਕਰਕੇ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਪੌਦੇ ਲਗਾ ਕਿ ਵਾਤਾਵਰਨ ਦੀ ਸੰਭਾਲ ਕਰਨੀ ਚਾਹੀਦੀ ਹੈ।ਇਸ ਮੌਕੇ ਚੇਅਰਮੈਨ ਸਕੂਲ ਮੈਨੇਜ਼ਮੈਂਟ ਕਮੇਟੀ ਦੇ ਵਾਈਸ ਚੇਅਰਮੈਨ ਰੇਸ਼ਮ ਸਿੰਘ, ਸੁਰਜੀਤ ਕੌਰ, ਕੁਲਵੰਤ ਸਿੰਘ ਹੈਡ ਟੀਚਰ ਤੇ ਵਿਦਿਆਰਥੀ ਹਾਜ਼ਰ ਸਨ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਇੰਟਰ ਖਾਲਸਾ ਸਕੂਲ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ …

Leave a Reply