Friday, November 22, 2024

ਚੀਫ ਖਾਲਸਾ ਦੀਵਾਨ ਨੇ ਮਨਾਇਆ ਬਾਲਾ ਪ੍ਰੀਤਮ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ

PPN2807201606

ਅੰਮ੍ਰਿਤਸਰ, 28 ਜੁਲਾਈ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਵੱਲੋਂ ਅੱਠਵੇਂ ਗੁਰੂ ਬਾਲਾ ਪ੍ਰੀਤਮ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਦੀਵਾਨ ਦੇ ਗੁਰਦੁਆਰਾ ਸਾਹਿਬ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ।ਸਮਾਗਮ ਦਾ ਅਰੰਭ ਜਪੁਜੀ ਸਾਹਿਬ ਦੇ ਪਾਠ ਨਾਲ ਕੀਤਾ ਗਿਆ।ਉਪਰੰਤ ਬੀਬੀ ਪ੍ਰਭਜੋਤ ਕੌਰ ਦੇ ਕੀਰਤਨੀ ਜਥੇ ਨੇ ਰਸਭਿੰਨੇ ਕੀਰਤਨ ਦੀ ਛਹਿਬਰ ਲਗਾਉਂਦਿਆਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ।ਚਰਨਜੀਤ ਸਿੰਘ ਚੱਢਾ ਨੇ ਸਮੂਹ ਸੰਗਤਾਂ ਨੂੰ ਗੁਰਪੂਰਬ ਦੀ ਵਧਾਈ ਦਿੱਤੀ ਤੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਜੀਵਨ ਅਤੇ ਉਹਨਾਂ ਦੇ ਮਾਨਵਤਾ ਪ੍ਰਤਿ ਨਿਸ਼ਕਾਮ ਸੇਵਾ ਦੇ ਜਜ਼ਬੇ, ਸਹਿਣਸ਼ੀਲਤਾ, ਦਇਆ ਦੇ ਵਚਿਤਰ ਗੁਣਾਂ ਤੋਂ ਸਿਖਿਆ ਲੈ ਕੇ ਸੱਚ ਦੀ ਰਾਹ ‘ਤੇ ਚੱਲਣ ਲਈ ਪ੍ਰੇਰਿਤ ਕੀਤਾ।ਉਹਨਾਂ ਕਿਹਾ ਕਿ ਦੀਵਾਨ ਦੀਆਂ 50 ਤੋਂ ਵੀ ਵੱਧ ਸੰਸਥਾਵਾਂ ਸ੍ਰੀ ਗੁਰੁ ਹਰਿਕ੍ਰਿਸ਼ਨ ਦੇ ਨਾਂ ‘ਤੇ ਚੱਲ ਰਹੀਆਂ ਹਨ ਤੇ ਸਾਰੀਆਂ ਸੰਸਥਾਵਾਂ ਗੁਰੂ ਸਾਹਿਬ ਦੀ ਛੱਤਰ ਛਾਇਆ ਹੇਠ ਵਿਦਿਆ ਦੇ ਹਰ ਪਖੋਂ ਹਰ ਸਾਲ ਦਿਨ ਦੂਣੀ ਰਾਤ ਚੌਗੁਣੀ ਤਰੱਕੀ ਕਰ ਰਹੀਆਂ ਹਨ।ਮੈਨੇਜਮੈਂਟ ਵਲੋਂ ਅਕਾਲ ਪੁਰਖ ਦੇ ਚਰਨਾਂ ਵਿਚ ਹਮੇਸ਼ਾ ਗੁਰੂਆਂ ਦੇ ਪਾਏ ਪੂਰਨਿਆਂ, ਆਦਰਸ਼ਾਂ ਅਤੇ ਸਿਖਿਆਵਾਂ ‘ਤੇ ਚੱਲਣ ਲਈ ਬਲ ਬਖਸ਼ਣ ਦੀ ਅਰਦਾਸ ਕੀਤੀ ਗਈ।ਸਮਾਗਮ ਵਿਚ ਮੀਤ ਪ੍ਰਧਾਨ ਧੰਨਰਾਜ ਸਿੰਘ, ਸਥਾਨਕ ਪ੍ਰਧਾਨ ਨਿਰਮਲ ਸਿੰਘ, ਆਨਰੇਰੀ ਸੱਕਤਰ ਨਰਿੰਦਰ ਸਿੰਘ ਖੁਰਾਣਾ, ਮੈਂਬਰ ਇੰਚਾਰਜ ਹਰਮਿੰਦਰ ਸਿੰਘ, ਤਜਿੰਦਰ ਸਿੰਘ ਸਰਦਾਰ ਪਗੜੀ ਹਾਉਸ ਵਾਲੇ, ਸਰਬਜੀਤ ਸਿੰਘ, ਸਵਿੰਦਰ ਸਿੰਘ ਕੱਥੂਨੰਗਲ ਅਤੇ ਚੀਫ ਖਾਲਸਾ ਦੀਵਾਨ ਅਧੀਨ ਵੱਖ ਵੱਖ ਸੰਸਥਾਵਾਂ ਦੇ ਪ੍ਰਿਸੀਪਲ, ਸਟਾਫ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਿੱਸਾ ਲਿਆ ।

Check Also

ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …

Leave a Reply