ਅੰਮ੍ਰਿਤਸਰ, 28 ਜੁਲਾਈ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹਰਭਜਨ ਸਿੰਘ ਮਨਾਵਾਂ ਵਧੀਕ ਸਕੱਤਰ ਦੇ ਪਿਤਾ ਖਜ਼ਾਨ ਸਿੰਘ (78) ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ।ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਖਜ਼ਾਨ ਸਿੰਘ ਗੁਰ-ਘਰ ਦੇ ਪ੍ਰੇਮੀ ਤੇ ਧਾਰਮਿਕ ਬਿਰਤੀ ਵਾਲੇ ਸਨ।ਉਨ੍ਹਾਂ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ ‘ਤੇ ਪਰਿਵਾਰ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ। ਅਕਾਲ ਪੁਰਖ ਖਜ਼ਾਨ ਸਿੰਘ ਦੀ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਤੇ ਪਿੱਛੇ ਪਰਿਵਾਰ ਅਤੇ ਸਨੇਹੀਆਂ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।
ਖਜ਼ਾਨ ਸਿੰਘ ਦੇ ਅਕਾਲ ਚਲਾਣੇ ‘ਤੇ ਸੁਖਦੇਵ ਸਿੰਘ ਭੌਰ ਜਨਰਲ ਸਕੱਤਰ, ਰਜਿੰਦਰ ਸਿੰਘ ਮਹਿਤਾ, ਦਿਆਲ ਸਿੰਘ ਕੋਲਿਆਂਵਾਲੀ ਤੇ ਗੁਰਬਚਨ ਸਿੰਘ ਕਰਮੂੰਵਾਲ ਅੰਤ੍ਰਿੰਗ ਕਮੇਟੀ ਮੈਂਬਰ, ਭਾਈ ਮਨਜੀਤ ਸਿੰਘ ਮੈਂਬਰ ਸ਼ੋ੍ਰਮਣੀ ਕਮੇਟੀ, ਹਰਚਰਨ ਸਿੰਘ ਮੁੱਖ ਸਕੱਤਰ, ਡਾ. ਰੂਪ ਸਿੰਘ, ਮਨਜੀਤ ਸਿੰਘ ਤੇ ਅਵਤਾਰ ਸਿੰਘ ਸਕੱਤਰ, ਦਿਲਜੀਤ ਸਿੰਘ ਬੇਦੀ, ਮਹਿੰਦਰ ਸਿੰਘ ਆਹਲੀ, ਰਣਜੀਤ ਸਿੰਘ, ਸੁਖਦੇਵ ਸਿੰਘ ਭੂਰਾਕੋਹਨਾ, ਬਿਜੈ ਸਿੰਘ ਤੇ ਪ੍ਰਤਾਪ ਸਿੰਘ ਵਧੀਕ ਸਕੱਤਰ, ਸੰਤੋਖ ਸਿੰਘ, ਜਗਜੀਤ ਸਿੰਘ, ਸਕੱਤਰ ਸਿੰਘ ਤੇ ਕੁਲਵਿੰਦਰ ਸਿੰਘ ਰਮਦਾਸ ਮੀਤ ਸਕੱਤਰ ਅਤੇ ਇੰਦਰ ਮੋਹਣ ਸਿੰਘ ‘ਅਨਜਾਣ’ ਇੰਚਾਰਜ ਪਬਲੀਸਿਟੀ ਨੇ ਵੀ ਦੁੱਖ ਦਾ ਇਜ਼ਹਾਰ ਕੀਤਾ। ਖਜ਼ਾਨ ਸਿੰਘ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਪਿੰਡ ਮਨਾਵਾਂ ਵਿਖੇ ਮਿਤੀ 29-07-2016 ਦਿਨ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਗੁਰਦੁਆਰਾ ਬਾਬਾ ਭਾਈ ਲੱਖੀਆ ਜੀ ਵਿਖੇ ਹੋਵੇਗਾ।
Check Also
ਕਥਾਕਾਰ ਦੀਪ ਦੇਵਿੰਦਰ ਸਿੰਘ ਨੂੰ ਗਹਿਰਾ ਸਦਮਾ, ਵੱਡੇ ਭਰਾ ਦਾ ਦੇਹਾਂਤ
ਅੰਮ੍ਰਿਤਸਰ, 18 ਜੂਨ (ਜਗਦੀਪ ਸਿੰਘ) – ਪੰਜਾਬੀ ਕਹਾਣੀਕਾਰ ਅਤੇ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਦਫਤਰ …
Punjab Post Daily Online Newspaper & Print Media