Saturday, October 10, 2026

ਜੱਸੀ ਮੰਨਵੀ ਅਹਿਮਦਗੜ੍ਹ ਦੇ ਬਹੁਗਿਣਤੀ ਨਰਾਜ਼ ਅਕਾਲੀ ਤੇ ਭਾਜਪਾ ਆਗੂਆਂ ਨੂੰ ਆਪਣੇ ਨਾਲ ਜੋੜਨ ਵਿੱਚ ਹੋਏ ਸਫਲ

PPN2907201609ਸੰਦੌੜ੍ਹ, 29 ਜੁਲਾਈ (ਹਰਮਿੰਦਰ ਸਿੰਘ ਭੱਟ) -ਲੋਕ ਸਭਾ ਹਲਕਾ ਫਤਿਹਗੜ੍ਹ ਵਿੱਚ ਪੈਂਦੇ ਵਿਧਾਨ ਸਭਾ ਹਲਕਾ ਅਮਰਗੜ੍ਹ ਤੋਂ ਇਸ ਵਾਰ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਯੂਥ ਅਕਾਲੀ ਦਲ ਮਾਲਵਾ ਜੋਨ-2 ਦੇ ਸਕੱਤਰ ਜਨਰਲ ਜਸਵੀਰ ਸਿੰਘ ਜੱਸੀ ਮੰਨਵੀ ਵੀ ਟਿਕਟ ਦੀ ਦਾਅਵੇਦਾਰੀ ਵਿੱਚ ਸ਼ਾਮਿਲ ਹੋ ਚੁੱਕੇ ਹਨ।ਜਿਸ ਤਹਿਤ ਜੱਸੀ ਮੰਨਵੀ ਨੇ ਹਲਕਾ ਅਮਰਗੜ੍ਹ ਦੇ ਸਭ ਤੋਂ ਵੱਡੇ ਵੋਟ ਬੈਂਕ ਅਹਿਮਦਗੜ੍ਹ ਦੇ ਬਹੁਗਿਣਤੀ ਨਰਾਜ਼ ਹੋਏ ਅਕਾਲੀ ਦਲ ਅਤੇ ਭਾਜਪਾ ਆਗੂਆਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਦੀਆਂ ਦੀਆਂ ਸਮੱਸਿਆਵਾਂ ਨੂੰ ਜਲਦ ਹੀ ਹੱਲ ਕਰਵਾਉਣ ਦਾ ਭਰੋਸਾ ਦਿਵਾਇਆ।ਜਿਸ ਕਾਰਨ ਜਿੱਥੇ ਜੱਸੀ ਮੰਨਵੀ ਅਹਿਮਦਗੜ੍ਹ ਦੇ ਨਰਾਜ਼ ਹੋਏ ਅਕਾਲੀ ਦਲ ਅਤੇ ਭਾਜਪਾ ਆਗੂਆਂ ਨੂੰ ਆਪਣੇ ਨਾਲ ਜੋੜਨ ਵਿੱਚ ਸਫਲ ਹੋ ਚੁੱਕੇ ਹਨ, ਉੱਥੇ ਹੀ ਉਨ੍ਹਾਂ ਨੇ ਆਪਣੇ ਸਮਰਥੱਕਾਂ ਨੂੰ ਬਾਦਲ ਸਰਕਾਰ ਦੀਆਂ ਲੋਕ ਭਲਾਈ ਅਤੇ ਵਿਕਾਸ ਪੱਖੀ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਦੀ ਅਪੀਲ ਵੀ ਕੀਤੀ ।  ਜਿਕਰਯੋਗ ਹੈ ਕਿ ਜੱਸੀ ਮੰਨਵੀ ਅਗਾਮੀ ਵਿਧਾਨ ਸਭਾ ਚੋਣਾਂ ਤਹਿਤ ਪਿਛਲੇ ਕਈ ਦਿਨਾਂ ਤੋਂ ਪੂਰੇ ਹਲਕੇ ਵਿੱਚ ਆਪਣੀਆਂ ਸਰਗਰਮੀਆਂ ਕਰ ਰਹੇ ਹਨ ਅਤੇ ਲਗਾਤਾਰ ਆਪਣੀਆਂ ਸਰਗਰਮੀਆਂ ਨੂੰ ਜੰਗੀ ਪੱਧਰ ਤੇ ਤੇਜ ਵੀ ਕਰਦੇ ਜਾ ਰਹੇ ਹਨ।ਜਿਸ ਕਾਰਨ ਜੱਸੀ ਮੰਨਵੀ ਦੇ ਸਮਰਥੱਕਾਂ ਅਤੇ ਪ੍ਰਚਾਰਕਾਂ ਦੀ ਗਿਣਤੀ ਵਿੱਚ ਵੀ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ।ਇੱਥੇ ਇਹ ਵੀ ਦੱਸਣਯੋਗ ਹੈ ਕਿ ਜਿੱਥੇ ਇੱਕ ਪਾਸੇ ਜੱਸੀ ਮੰਨਵੀ ਨੂੰ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਕਾਫੀ ਨਜਦੀਕ ਮੰਨਿਆਂ ਜਾਂਦਾ ਹੈ, ਉੱਥੇ ਹੀ ਦੂਜੇ ਪਾਸੇ ਮੁੱਖ ਮੰਤਰੀ ਪ੍ਰਕਾਸ ਸਿੰਘ ਬਾਦਲ ਵਲੋਂ ਪੰਜਾਬ ਦੀਆਂ ਕੁੱਝ ਸੀਟਾਂ ‘ਤੇ ਫੇਰਬਦਲ ਕਰਨ ਦਾ ਬਿਆਨ ਆਉਣ ਕਾਰਨ ਲੋਕਾਂ ਵਲੋਂ ਵੀ ਇਹ ਕਿਆਸਰਾਈਆਂ ਲਗਾਈਆਂ ਜਾ ਰਹੀਆਂ ਹਨ ਕਿ ਹੋ ਸਕਦਾ ਹੈ ਇਸ ਵਾਰ ਸ਼੍ਰੋਮਣੀ ਅਕਾਲੀ ਹਾਈਕਮਾਨ ਵਲੋਂ ਹਲਕਾ ਅਮਰਗੜ੍ਹ ਲਈ ਟਿਕਟ ਜੱਸੀ ਮੰਨਵੀ ਨੂੰ ਮਿਲੇ।

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …

Leave a Reply