ਅੰਮ੍ਰਿਤਸਰ, 29 ਜੁਲਾਈ (ਜਗਦੀਪ ਸਿੰਘ ਸੱਗੂ)- ਸਿੱਖ ਜਗਤ ਦੀ ਪ੍ਰਮੁੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅਤੇ ਇਸ ਦੇ ਅਧੀਨ ਚੱਲ ਰਹੇ ਸਮੂਹ ਅਦਾਰਿਆਂ ਵੱਲੋਂ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਅਵਤਾਰ ਪੁਰਬ 31 ਜੁਲਾਈ 2016 ਦਿਨ ਐਤਵਾਰ ਨੂੰ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ।ਇਸ ਦਿਨ ਦੀਵਾਨ ਦੇ ਪ੍ਰਮੁੱਖ ਸਕੂਲ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ: ਸੈਕ: ਪਬਲਿਕ ਸਕੂਲ ਜੀ. ਟੀ. ਰੋਡ ਵਿਖੇ 31 ਜੁਲਾਈ 2016 ਨੂੰ ਸ਼ਾਮ 5.00 ਵਜੇ ਤੋਂ ਰਾਤ 10.30 ਵਜੇ ਤੱਕ ਇੱਕ ਅਲੌਕਿਕ ਕੀਰਤਨ ਦਰਬਾਰ ਦਾ ਆਯੋਜਨ ਕੀਤਾ ਗਿਆ ਹੈ । ਦੀਵਾਨ ਦੇ ਪ੍ਰਧਾਨ ਸz. ਚਰਨਜੀਤ ਸਿੰਘ ਚੱਢਾ ਨੇ ਦਸਿਆ ਕਿ ਦੀਵਾਨ ਵੱਲੋਂ ਸਿੱਖੀ ਦੇ ਪ੍ਰਚਾਰ ਲਈ ਕੀਤੇ ਜਾ ਰਹੇ ਯਤਨਾਂ ਅਧੀਨ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਕੀਰਤਨ ਦਰਬਾਰ ਦਾ ਆਯੋਜਨ ਕੀਤਾ ਗਿਆ ਹੈ ਜਿਸ ਵਿੱਚ ਜੱਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਗਿਆਨੀ ਗੁਰਬਚਨ ਸਿੰਘ, ਹੈਡ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਵਿਸੇਸ਼ ਤੌਰ ‘ਤੇ ਸ਼ਾਮਲ ਹੋਣਗੇ।ਸਿੱਖ ਪੰਥ ਦੇ ਮਹਾਨ ਕੀਰਤਨੀ ਜਥੇ ਭਾਈ ਜੋਗਿੰਦਰ ਸਿੰਘ ਰਿਆੜ, ਭਾਈ ਮਨਪ੍ਰੀਤ ਸਿੰਘ ਕਾਨਪੁਰੀ, ਭਾਈ ਰਵਿੰਦਰ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਸ੍ਰੀ ਬੜੂ ਸਾਹਿਬ ਦੇ ਬੱਚਿਆਂ ਦਾ ਢਾਡੀ ਜਥਾ ਅਤੇ ਬੀਬੀ ਪ੍ਰਭਜੋਤ ਕੌਰ ਸਕੂਲ ਜਥਾ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਣਗੇ।ਸਮਾਗਮ ਦੌਰਾਨ ਚੀਫ਼ ਖ਼ਾਲਸਾ ਦੀਵਾਨ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ, ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ, ਬਾਬਾ ਦਰਸ਼ਨ ਸਿੰਘ ਗੁਮਟਾਲੇ ਵਾਲੇ, ਡਾਕਟਰ ਬਲਵੰਤ ਸਿੰਘ ਤੁੰਗ ਅਤੇ ਹੱਡੀਆਂ ਦੇ ਮਾਹਿਰ ਡਾਕਟਰ ਹਰਦਾਸ ਸਿੰਘ, ਰਾਜ ਸਭਾ ਮੈਂਬਰ ਇਜੀ: ਸ਼ਵੇਤ ਮਲਿਕ, ਲੋਕਲ ਬਾਡੀ ਮੰਤਰੀ ਸ਼੍ਰੀ ਅਨਿਲ ਜੋਸ਼ੀ ਨੂੰ ਸਨਮਾਨਿਤ ਕੀਤਾ ਜਾਵੇਗਾ।
ਉਹਨਾਂ ਦਸਿਆ ਕਿ ਸ਼ਹਿਰ ਦੀਆਂ ਵੱਖ-ਵੱਖ ਸੇਵਾ ਸੰਸਥਾਵਾਂ ਜਿਨ੍ਹਾਂ ਵਿੱਚ ਗੁਰਮਤਿ ਸਤਿਸੰਗ ਸਭਾ, ਸ੍ਰੀ ਅੰਮ੍ਰਿਤਸਰ ਸੇਵਕ ਸਭਾ, ਵਾਹਿਗੁਰੂ ਸਿਮਰਨ ਸੇਵਾ ਸੁਸਾਇਟੀ ਅਤੇ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਸ਼ਾਮਲ ਹਨ, ਦੀ ਮਦਦ ਨਾਲ ਇਸ ਕੀਰਤਨ ਦਰਬਾਰ ਲਈ ਸਾਰੇ ਪ੍ਰਬੰਧ ਕੀਤੇ ਗਏ ਹਨ।ਇਸ ਅਵਸਰ ਤੇ ਗੁਰੂ ਸਾਹਿਬ ਦੇ ਜੀਵਨ ਨਾਲ ਸੰਬੰਧਿਤ ਪ੍ਰਦਰਸ਼ਨੀ ਵੀ ਲਗਾਈ ਜਾਵੇਗੀ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media