Friday, March 6, 2026

ਸਿਹਤ ਵਿਭਾਗ ਦੀ ਟੀਮ ਨੇ ਕੀਤੀ ਪਾਣੀ ਵਾਲੀਆਂ ਟੈਂਕੀਆਂ ਦੀ ਕੀਤੀ ਜਾਂਚ

ਅੰਮ੍ਰਿਤਸਰ, 29 ਜੁਲਾਈ (ਜਗਦੀਪ ਸਿੰਘ ਸੱਗੂ)- ਮਲੇਰੀਆ ਤੇ ਡੇਂਗੂ ਜਾਗਰੂਕਤਾ ਮਹੀਨਾ ਮਨਾਉਣ ਸਬੰਧੀ ਅਤੇ ਮੱਛਰ ਦੀ ਪੈਦਾਵਾਰ ਰੋਕਣ ਲਈ ‘ਐਵਰੀ ਫਰਾਈਡੇ ਇਜ਼ ਡਰਾਈ ਡੇ’ ਥੀਮ ਤਹਿਤ ਅੱਜ ਸਿਵਲ ਸਰਜਨ ਡਾ. ਪ੍ਰਦੀਪ ਚਾਵਲਾ ਜੀ ਦੇ ਦਿਸ਼ਾ-ਨਿਰਦੇਸ਼ ਹੇਠ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਮਦਨ ਮੋਹਨ ਵਲੋਂ ਕੋਟ ਖ਼ਾਲਸਾ ਦੇ ਇੰਦਰਪੁਰੀ ਇਲਾਕੇ ਦੀਆਂ ਪਾਣੀ ਵਾਲੀਆਂ ਟੈਕੀਆਂ ਦੀ ਜਾਂਚ ਕੀਤੀ ਗਈ।ਇਸ ਮੌਕੇ ਜਿਥੇ ਇੰਦਰਪੁਰੀ ਇਲਾਕੇ ਵਿੱਚ ਸੀਵਰੇਜ ਦਾ ਪਾਣੀ ਖਲੋਤਾ ਸੀ ਉਥੇ ਐਂਟੀ ਲਾਰਵਾ ਸਪਰੇਅ ਕੀਤਾ ਗਿਆ ਅਤੇ ਪਾਣੀ ਦੇ ਨਮੂਨੇ ਵੀ ਇਕੱਠੇ ਕੀਤੇ ਗਏ।  ਇਸ ਅਵਸਰ ‘ਤੇ ਸੰਬੋਧਨ ਕਰਦਿਆਂ ਡਾ ਮਦਨ ਮੋਹਨ ਨੇ ਇਲਾਕਾ ਵਾਸੀਆਂ ਨੂੰ  ਕਿਹਾ ਕਿ ਮਲੇਰੀਆ ਤੇ ਡੇਂਗੂ ਤੋ ਬਚਣ ਲਈ ਸਭ ਤੋ ਜਿਆਦਾ ਜਰੂ੍ਰਰੀ ਹੈ ਕਿ ਮੱਛਰ ਦੀ ਪੈਦਾਵਾਰ ਨੂੰ ਹੀ ਰੋਕਿਆ ਜਾਵੇ, ਕਿਉਂਕਿ ਇਲਾਜ ਨਾਲੋਂ ਪਰਹੇਜ ਜਿਆਦਾ ਜਰੂਰੀ ਹੈ।ਡਾ. ਮਦਨ ਮੋਹਨ ਵਲੋਂ ਇਲਾਕੇ ਵਿਚ ਕਲੋਰੀਨ ਦੀਆਂ ਗੋਲੀਆਂ ਵੀ ਵੰਡੀਆਂ ਗਈਆਂ ਅਤੇ ਇਲਾਕਾ ਵਾਸੀਆਂ ਨੂੰ ਸਮਝਾਇਆ ਗਿਆ ਕਿ ਪਾਣੀ ਉਬਾਲ ਕੇ ਪੀਣਾ ਹੈ।ਇਸ ਮੌਕੇ ਡਾ. ਰਿਤੂ, ਗੁਰਦੇਵ ਸਿੰਘ ਢਿਲੋਂ, ਜਗਤਾਰ ਸਿੰਘ, ਰਮੇਸ਼ ਅਤੇ ਐਂਟੀ ਲਾਰਵਾ ਟੀਮ ਸ਼ਾਮਿਲ ਹੋਈ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ

ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …

Leave a Reply