ਬਟਾਲਾ, 30 ਜੁਲਾਈ (ਨਰਿੰਦਰ ਬਰਨਾਲ)- ਵਾਤਾਵਰਣ ਨੂੰ ਸਾਫ ਤੇ ਸਵੱਛ ਬਣਾਉਣ ਦੇ ਮਕਸਦ ਨਾਲ ਮੁੱਖ ਅਧਿਆਕਾ ਨੀਰਾ ਕੁਮਾਰੀ ਨੇ ਸਰਕਾਰੀ ਹਾਈ ਸਕੂਲ ਪੰਜਗਰਾਈਆਂ ਵਿਖੇ 30 ਬੂਟੇ ਲਗਾ ਕੇ ਵਾਤਾਵਰਣ ਮੁਹਿੰਮ ਦਾ ਸੁੱਭ ਆਰੰਭ ਕੀਤਾ।ਵਿਦਿਆਰਥੀਆਂ ਤੇ ਸਟਾਫ ਨੂੰ ਸੰਬੋਧਨ ਕਰਦਿਆਂ ਉਨਾਂ ਕਿਹਾ ਕਿਹਾ ਸਾਰਿਆਂ ਨੂੰ ਵਾਤਾਵਰਣ ਦੀ ਸੰਭਾਲ ਕਰਨੀ ਚਾਹੀਦੀ ਹੈ।ਦਰੱਖਤ ਸਾਡੇ ਮਿਤਰ ਹਨ, ਇਹਨਾਂ ਦੀ ਕਟਾਈ ਨਹੀ ਕਰਨੀ ਚਾਹੀਦੀ।ਵਿਦਿਆਰਥੀਆਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਹਰ ਜਨਮ ਦਿਨ ‘ਤੇ ਇਕ ਬੂਟਾ ਲਗਾਉਣ ਤੇ ਉਸ ਦੀ ਸਾਂਭ ਸੰਭਾਲ ਵੀ ਕਰਨ। ਸਕੂਲ ਵਿਖੇ ਬੂਟੇ ਲਗਾਉਣ ਸਮੇਂ ਪਰਮਜੀਤ ਸਿੰਘ ਚੀਮਾ, ਅਰਵਿੰਦਰ ਸਿੰਘ, ਤਰਲੋਕ ਸਿੰਘ ਕੋਚ ਭੰਗੜਾ, ਕੁਲਦੀਪ ਸਿੰਘ, ਵਿਨੋਦ ਕੁਮਾਰ, ਰਾਜੀਵ ਕੁਮਾਰ, ਹਰਪ੍ਰੀਤ ਸਿੰਘ,ਰਣਜੀਤ ਕੌਰ, ਮਨਜਿੰਦਰ ਕੌਰ, ਜਤਿੰਦਰ ਕੌਰ, ਮਨਜੀਤ ਕੌਰ, ਵਰਨਜੀਤ ਕੌਰ, ਵਰਿੰਦਰਪਾਲ ਸਿੰਘ ਤੇ ਸਕੂਲ ਦੇ ਵਿਦਿਆਰਥੀ ਹਾਜ਼ਰ ਸਨ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media