Wednesday, October 7, 2026

ਗੁਰੂਕੁਲ ਕਾਲਜ ਬਠਿੰਡਾ ਵਿੱਚ ਜਿਲ੍ਹਾ ਕਾਨੂੰਨੀ ਸੇਵਾਵਾਂ ਸੰਬੰਧੀ ਸੈਮੀਨਾਰ ਕਰਵਾਇਆ

PPN3007201606ਬਠਿੰਡਾ, 30 ਜੁਲਾਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਗੁਰੂਕੁਲ ਕਾਲਜ ਬਠਿੰਡਾ ਵਿੱੱਚ ਜਿਲ੍ਹਾ ਕਾਨੂੰਨੀ ਸੇਵਾਵਾਂ ਸੰਬੰਧੀ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਵਿੱਚ ਅਮਿਤਾ ਸਿੰਘ (ਚੀਫ਼ ਜ਼ੁਡੀਸ਼ੀਅਲ ਮੈਜਿਸਟ੍ਰੇਟ ਕਮ ਸੈਕਟਰੀ ਲੀਗਲ ਸਰਵਿਸਜ ਅਥਾਰਟੀ ਬਠਿੰਡਾ) ਉਚੇਚੇ ਤੌਰ ਤੇ ਪਹੁੰਚੇ ਅਤੇ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਮੁਫ਼ਤ ਕਾਨੂੰਨੀ ਸੁਵਿਧਾਵਾਂ ਬਾਰੇ ਜਾਣੂ ਕਰਵਾਇਆ।ਉਹਨਾਂ ਨੇ ਦੱਸਿਆ ਕਿ ਸਮਾਜ ਵਿੱਚ ਵਿਚਰਦਿਆਂ ਜੇਕਰ ਕੁੜੀਆਂ ਨੂੰ ਕੋਈ ਵੀ ਸਮਾਜਿਕ ਸਮੱਸਿਆ ਆਉਂਦੀ ਹੈ ਤਾਂ ਕਿਸੈ ਪ੍ਰਕਾਰ ਕਾਨੂੰਨੀ ਸਹਾਇਤਾ ਲਈ ਜਾ ਸਕਦੀ ਹੈ।ਸੈਮੀਨਾਰ ਦੌਰਾਨ ਕਾਲਜ ਦੇ ਮੈਨੇਜਿੰਗ ਡਾਇਰੈਟਰ ਭੂਸ਼ਣ ਕੁਮਾਰ ਗੋਇਲ, ਮਿਸ ਮੀਨੂੰ ਗੋਇਲ ਐਡਵੋਕੇਟ, ਪ੍ਰਿੰਸੀਪਲ ਡਾ: ਹਰਵੰਤ ਸਿੰਘ ਬੈਂਸ, ਵਾਈਸ ਪ੍ਰਿੰਸੀਪਲ ਪ੍ਰੋ:ਸਰਬਜੀਤ ਕੌਰ ਸਿੱਧੂ, ਸਮੂਹ ਸਟਾਫ਼ ਮੈਂਬਰ ਅਤੇ ਵਿਦਿਆਰਥੀ ਸ਼ਾਮਿਲ ਸਨ।

Check Also

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …

Leave a Reply