Sunday, October 6, 2024

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਠਿੰਡਾ ਵੱਲੋਂ ਕੇਂਦਰੀ ਜੇੇਲ੍ਹ ਵਿਖੇ ਕੈਂਪ ਕੋਰਟ ਦਾ ਆਯੋਜਨ

PPN3007201608ਬਠਿੰਡਾ, 30 ਜੁਲਾਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਚੰਡੀਗੜ੍ਹ ਜੀਆਂ ਦੇ ਦਿਸ਼ਾਂ ਨਿਰਦੇਸ਼ ਅਨੁਸਾਰ ਸ਼੍ਰੀ. ਪਰਮਜੀਤ ਸਿੰਘ, ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਠਿੰਡਾ ਦੀ ਰਹਿਨੁਮਾਈ ਹੇਠ ਸ੍ਰੀਮਤੀ ਅਮਿਤਾ ਸਿੰਘ, ਸੀ.ਜੇ.ਐਮ./ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਵੱਲੋਂ ਕੇਂਦਰੀ ਜੇੇਲ੍ਹ ਬਠਿੰਡਾ ਵਿਖੇ ਕੈਂਪ ਕੋਰਟ ਦਾ ਆਯੋਜਨ ਕੀਤਾ ਗਿਆ।ਕੋਰਟ ਕੈਂਪ ਦੀ ਪ੍ਰਧਾਨਗੀ ਸ਼੍ਰੀਮਤੀ ਅਮਿਤਾ ਸਿੰਘ, ਸੀ.ਜੇ.ਐਮ/ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਨੇ ਕੀਤੀ।ਕੈਂਪ ਕੋਰਟ ਵਿੱਚ ਸ਼੍ਰੀ ਕੰਵਲਜੀਤ ਸਿੰਘ ਕੁਟੀ, ਵਕੀਲ ਅਤੇ ਸ਼੍ਰੀਮਤੀ ਸੁਰਿੰਦਰ ਮੋਂਗਾ ਬਤੌਰ ਮੈਂਬਰ ਸਾਮਿਲ ਹੋਏ।ਕੈਂਪ ਕੋਰਟ ਵਿੱਚ ਸਰਕਾਰ ਵੱਲੋਂ ਸ਼੍ਰੀ ਦਿਆਜੀਤ ਸਿੰਘ ਸਰਾਂ ਸਹਾਇਕ ਜਿਲ੍ਹਾ ਅਟਾਰਨੀ ਹਾਜ਼ਰ ਰਹੇ।ਇਸ ਕੈਂਪ ਕੋਰਟ ਵਿੱਚ ਦੋ ਹਵਾਲਾਤੀਆਂ ਨੂੰ ਰਿਹਾਅ ਕੀਤਾ ਗਿਆ।ਇਸ ਮੌਕੇ ਸ਼੍ਰੀਮਤੀ ਅਮਿਤਾ ਸਿੰਘ ਨੇ ਜੇਲ੍ਹ ਦਾ ਦੌਰਾ ਕੀਤਾ ਤੇ ਕੈਦੀਆਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਜੇਲ੍ਹ ਵਿੱਚ ਬਣੀ ਲਾਇਬ੍ਰੇਰੀ ਬਾਰੇ ਵੀ ਦਿਸ਼ਾ ਨਿਰਦੇਸ਼ ਦਿੱਤੇ। ਇਸ ਮੌਕੇ ਜੇਲ੍ਹ ਸੁਪਰਡੈਂਟ ਐਸ.ਐਸ. ਸਹੋਤਾ ਵੀ ਹਾਜ਼ਰ ਸਨ।

Check Also

ਰੰਗਮੰਚ ਕਲਾਕਾਰ ਕੈਲਾਸ਼ ਕੌਰ ਦੇ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

ਸੰਗਰੂਰ, 5 ਅਕਤੂਬਰ (ਜਗਸੀਰ ਲੌਂਗੋਵਾਲ) – ਤਰਕਸ਼ੀਲ ਸੁਸਾਇਟੀ ਪੰਜਾਬ ਨੇ ਪ੍ਰਸਿੱਧ ਲੋਕਪੱਖੀ ਨਾਟਕਕਾਰ ਅਤੇ ਚਿੰਤਕ …

Leave a Reply