Monday, August 10, 2026

ਖ਼ਾਲਸਾ ਕਾਲਜ ਮੈਨੇਜ਼ਮੈਂਟ ਦਾ ਹਿੱਸਾ ਬਣਿਆ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ – ਮਜੀਠੀਆ

ਸ੍ਰੀ ਗੁਰੂ ਤੇਗ ਬਹਾਦਰ ਵੂਮੈਨ ਕਾਲਜ ਵਿਖੇ ਕਰਵਾਇਆ ‘ਸ਼ੁਕਰਾਨਾ ਦਿਵਸ’

PPN3007201614ਅੰਮ੍ਰਿਤਸਰ, 30 ਜੁਲਾਈ (ਸੁਖਬੀਰ ਸਿੰਘ ਖੁਰਮਣੀਆ) – ਇਤਿਹਾਸਕ 125 ਸਾਲਾ ਪੁਰਾਤਨ ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ 25 ਸਾਲਾ ਪੁਰਾਣੇ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਦੇ ਆਉਣ ਦੇ ਇਵਜ਼ ਵਿੱਚ ਅੱਜ ਪ੍ਰਮਾਤਮਾ ਦਾ ਓਟ ਆਸਰਾ ਲੈਂਦਿਆਂ ‘ਸ਼ੁਕਰਾਨਾ ਦਿਵਸ’ ਵਜੋਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ।ਜਿਸ ਵਿੱਚ ਕੌਂਸਲ ਦੇ ਪ੍ਰਧਾਨ ਸ: ਸੱਤਿਆਜੀਤ ਸਿੰਘ ਮਜੀਠੀਆ ਅਤੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਸਾਂਝੇ ਤੌਰ ‘ਤੇ ਕਾਲਜ ਨੂੰ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਵਿੱਚ ਸ਼ਾਮਿਲ ਹੋਣ ‘ਤੇ ਵਧਾਈ ਦਿੱਤੀ ਅਤੇ ਕਿਹਾ ਕਿ ਉਹ ਲੜਕੀਆਂ ਲਈ ਵਿੱਦਿਆ ਪ੍ਰਦਾਨ ਕਰ ਰਹੇ ਕਾਲਜ ਦੇ ਮੰਤਵ ਨੂੰ ਹੋਰ ਅਗਾਂਹ ਲਿਜਾਉਣ ਲਈ ਵਚਨਬੱਧ ਅਤੇ ਸਮਰੱਥ ਹਨ।
ਉਕਤ ਕਾਲਜ ਇਸ ਤੋਂ ਪਹਿਲਾਂ ਮਾਹਣਾ ਸਿੰਘ ਟਰੱਸਟ ਅਧੀਨ ਸ੍ਰੀ ਹਰਿਮੰਦਰ ਸਾਹਿਬ ਨੇੜੇ ਧਰਮਸ਼ਾਲਾ ਵਿਖੇ ਚਲ ਰਿਹਾ ਸੀ। ਸ: ਮਜੀਠੀਆ ਨੇ ਕਿਹਾ ਕਿ ਬੜੇ ਮਾਣ ਦੀ ਗੱਲ ਹੈ ਕਿ ਖ਼ਾਲਸਾ ਗਵਰਨਿੰਗ ਕੌਂਸਲ ਅਧੀਨ ਚਲ ਰਹੇ ਵਿੱਦਿਅਕ ਅਦਾਰਿਆਂ ਦੀ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਦਾ ਅਨਿਖੜਵਾਂ ਅੰਗ ਬਣਨ ਨਾਲ ਸੰਖਿਆ 18 ਹੋ ਗਈ ਹੈ। ਉਨ੍ਹਾਂ ਕਿਹਾ ਕਿ ਜਿਵੇਂ ਮੈਨੇਜ਼ਮੈਂਟ ਅਧੀਨ ਚਲ ਰਹੀਆਂ ਵਿਦਿਅਕ ਸੰਸਥਾਵਾਂ ਵਿੱਚ ਅਤਿ ਆਧੁਨਿਕਤਾ ਨਾਲ ਭਰਪੂਰ ਸਹੂਲਤਾਂ ਵਿਦਿਆਰਥੀਆਂ ਨੂੰ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ, ਉਵੇਂ ਹੀ ਉਕਤ ਟਰੱਸਟ ਦੇ ਵਿੱਦਿਆ ਦਾ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਹਰੇਕ ਵਰਗ ਦੇ ਵਿਦਿਆਰਥੀ ਦੇ ਉਜਵੱਲ ਭਵਿੱਖ ਲਈ ਹਰੇਕ ਪ੍ਰਕਾਰ ਦਾ ਸਹਿਯੋਗ ਦਿੱਤਾ ਜਾਵੇਗਾ।
ਇਸ ਮੌਕੇ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਦਾ ਕੌਂਸਲ ਦਾ ਅਟੁੱਟ ਹਿੱਸਾ ਬਣਨ ‘ਤੇ ਸਵਾਗਤ ਕਰਦਿਆਂ ਕਾਲਜ ਪ੍ਰਿੰ: ਨਾਨਕ ਸਿੰਘ ਨੂੰ ਮੁਬਾਰਕਬਾਦ ਦਿੱਤੀ। ਸ: ਛੀਨਾ ਨੇ ਕਿਹਾ ਕਿ ਪਿਛਲੇ 25 ਸਾਲਾਂ ਤੱਕ ਮਾਹਣਾ ਸਿੰਘ ਟਰੱਸਟ ਅਧੀਨ ਚਲ ਰਹੇ ਇਸ ਵਿੱਦਿਅਕ ਅਦਾਰੇ ਦੀ ਸੋਚ ‘ਤੇ ਖ਼ਾਲਸਾ ਕਾਲਜ ਮੈਨੇਜ਼ਮੈਂਟ ਪੂਰਨ ਤੌਰ ‘ਤੇ ਪਹਿਰਾ ਦੇਵੇਗੀ ਅਤੇ ਇਸਦੀ ਉੱਨਤੀ ਤੇ ਮਜ਼ਬੂਤੀ ਲਈ ਹਮੇਸ਼ਾਂ ਤੱਤਪਰ ਰਹੇਗੀ। ਇਸ ਮੌਕੇ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਦੀਆਂ ਵਿਦਿਆਰਥਣਾਂ ਨੇ ਇਲਾਹੀ ਬਾਣੀ ਦਾ ਕੀਰਤਨ ਗਾਇਨ ਕਰਕੇ ਆਈਆਂ ਸੰਗਤਾਂ ਨੂੰ ਨਿਹਾਲ ਕੀਤਾ।ਉਨ੍ਹਾਂ ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਨਾਨਕ ਸਿੰਘ ਦੀ ਪ੍ਰਸੰਸਾ ਅਤੇ ਉਮੀਦ ਜਾਹਿਰ ਕਰਦਿਆਂ ਕਿਹਾ ਕਿ ਉਹ ਇਕ ਸੁਲਝੇ ਅਤੇ ਦੂਰਅੰਦੇਸ਼ੀ ਵਿਅਕਤੀ ਹਨ ਜਿਨ੍ਹਾਂ ਦੀ ਦੇਖ-ਰੇਖ ਕਾਲਜ ਹਰੇਕ ਸਰਗਰਮੀਆਂ ਵਿੱਚ ਮਿਸਾਲ ਕਾਇਮ ਕਰੇਗਾ।
ਸ: ਮਜੀਠੀਆ ਨੇ ਸ: ਛੀਨਾ ਨਾਲ ਮਿਲਕੇ ਮਾਹਣਾ ਸਿੰਘ ਟਰੱਸਟ ਦੇ ਪ੍ਰਧਾਨ ਲੈਫ: ਕਰਨਲ ਰਜਿੰਦਰ ਸਿੰਘ ਨਾਗੀ ਨੂੰ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਭੇਟ ਕਰਕੇ ਸਨਮਾਨਿਤ ਕੀਤਾ। ਉਪਰੰਤ ਪ੍ਰਿੰ: ਨਾਨਕ ਸਿੰਘ ਨੇ ਆਈਆਂ ਪ੍ਰਮੁੱਖ ਸਖਸ਼ੀਅਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘੂਬੀਰ ਸਿੰਘ ਨੇ ਸ: ਮਜੀਠੀਆ, ਸ: ਛੀਨਾ ਤੇ ਪ੍ਰਿੰ: ਨਾਨਕ ਸਿੰਘ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ।
ਇਸ ਮੌਕੇ ਕੌਂਸਲ ਦੇ ਜੁਆਇੰਟ ਸਕੱਤਰ ਸ: ਅਜ਼ਮੇਰ ਸਿੰਘ ਹੇਰ, ਸ: ਰਾਜਬੀਰ ਸਿੰਘ, ਸ: ਸਰਦੂਲ ਸਿੰਘ ਮੰਨਣ, ਸ: ਨਿਰਮਲ ਸਿੰਘ, ਮੈਂਬਰ ਸ: ਸੰਤੋਖ ਸਿੰਘ ਸੇਠੀ, ਸ: ਅਜੀਤ ਸਿੰਘ ਬਸਰਾ, ਸ: ਹਰਮਿੰਦਰ ਸਿੰਘ, ਸ: ਪਰਮਜੀਤ ਸਿੰਘ ਬੱਲ, ਖ਼ਾਲਸਾ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ, ਖਾਲਸਾ ਕਾਲਜ ਫ਼ਾਰ ਵੂਮੈਨ ਪ੍ਰਿੰਸੀਪਲ ਡਾ. ਸੁਖਬੀਰ ਕੌਰ ਮਾਹਲ, ਖਾਲਸਾ ਕਾਲਜ ਆਫ਼ ਐਜ਼ੂਕੇਸ਼ਨ ਪ੍ਰਿੰਸੀਪਲ ਡਾ. ਜੇ. ਐੱਸ. ਢਿੱਲੋਂ, ਖ਼ਾਲਸਾ ਕਾਲਜ ਆਫ਼ ਲਾਅ ਪ੍ਰਿੰਸੀਪਲ ਡਾ. ਜਸਪਾਲ ਸਿੰਘ, ਖ਼ਾਲਸਾ ਕਾਲਜ ਚਵਿੰਡਾ ਦੇਵੀ ਡਾ. ਹਰਭਜਨ ਸਿੰਘ, ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਨਿਰਮਲ ਸਿੰਘ ਭੰਗੂ, ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਪ੍ਰਿੰ: ਦਵਿੰਦਰ ਕੌਰ ਸੰਧੂ, ਖ਼ਾਲਸਾ ਕਾਲਜ ਪਬਲਿਕ ਸਕੂਲ ਹੇਰ ਪ੍ਰਿੰਸੀਪਲ ਗੁਰਿੰਦਰਜੀਤ ਕੌਰ ਕੰਬੋਜ, ਪ੍ਰਿੰਸੀਪਲ ਪ੍ਰੋ: ਮਹਿੰਦਰ ਸਿੰਘ, ਸ: ਸੁਰਿੰਦਰ ਸਿੰਘ, ਸ: ਸਤਨਾਮ ਸਿੰਘ, ਸ: ਹਰਬਿੰਦਰ ਸਿੰਘ, ਸ: ਸਰਬਜੀਤ ਸਿੰਘ, ਸ: ਅਮਰੀਕ ਸਿੰਘ, ਅੰਡਰ ਸੈਕਟਰੀ ਕਮ-ਡਿਪਟੀ ਡਾਇਰੈਕਟਰ ਡੀ. ਐੱਸ. ਰਟੌਲ, ਸਕੂਲ, ਕਾਲਜ ਅਧਿਆਪਕ, ਸਟਾਫ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।

Check Also

ਖਾਲਸਾ ਯੂਨੀਵਰਸਿਟੀ ਵੱਲੋਂ ‘ਵਿਕਲਪਿਕ ਵਿਵਾਦ ਨਿਪਟਾਰਾ ਪ੍ਰਣਾਲੀ’ ‘ਤੇ ਅੰਤਰਰਾਸ਼ਟਰੀ ਸੈਮੀਨਾਰ

ਅੰਮ੍ਰਿਤਸਰ, 8 ਅਗਸਤ (ਸੁਖਬੀਰ ਖੁਰਮਣੀਆਂ)¸- ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵੱਲੋਂ ਆਧੁਨਿਕ ਕਾਨੂੰਨੀ ਯੁੱਗ …

Leave a Reply