Wednesday, July 1, 2026

ਗੁਰਦੁਆਰਾ ਇੰਸਪੈਕਟਰ ਜੈਦੀਪ ਸਿੰਘ ਨੂੰ ਸੇਵਾ-ਮੁਕਤ ਹੋਣ ‘ਤੇ ਨਿੱਘੀ ਵਿਦਾਇਗੀ

PPN3007201618ਅੰਮ੍ਰਿਤਸਰ, 30 ਜੁਲਾਈ (ਗੁਰਪ੍ਰੀਤ ਸਿੰਘ) – ਗੁਰਦੁਆਰਾ ਇੰਸਪੈਕਟਰ-87 ਜੈਦੀਪ ਸਿੰਘ ਨੂੰ ਸੇਵਾ-ਮੁਕਤ ਹੋਣ ‘ਤੇ ਨਿੱਘੀ ਵਿਦਾਇਗੀ ਦਿਤੀ ਗਈ।ਸਕੱਤਰ ਮਨਜੀਤ ਸਿੰਘ ਨੇ ਕਿਹਾ ਕਿ ਜੈਦੀਪ ਸਿੰਘ ਗੁਰਦੁਆਰਾ ਇੰਸਪੈਕਟਰ 29 ਸਾਲ ਗੁਰੂ-ਘਰ ਦੀ ਸੇਵਾ ਕਰਨ ਉਪਰੰਤ ਅੱਜ ਸੇਵਾ ਮੁਕਤ ਹੋ ਰਹੇ ਹਨ।ਉਨ੍ਹਾਂ ਕਿਹਾ ਕਿ ਇਨ੍ਹਾਂ ਆਪਣੇ ਜਿੰਮੇ ਲੱਗੀ ਸੇਵਾ ਪੂਰੀ ਤਨਦੇਹੀ, ਲਗਨ ਤੇ ਮਿਹਨਤ ਨਾਲ ਨਿਭਾਈ ਹੈ।ਉਨ੍ਹਾਂ ਕਿਹਾ ਕਿ ਅਰਦਾਸ ਹੈ ਕਿ ਸਤਿਗੁਰੂ ਇਨ੍ਹਾਂ ਨੂੰ ਚੜ੍ਹਦੀ ਕਲਾ ਵਿੱਚ ਰੱਖਣ, ਤੰਦਰੁਸਤੀ ਬਖ਼ਸ਼ਣ ਤੇ ਇਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗੇ ਰਹਿਣ।ਜੈਦੀਪ ਸਿੰਘ ਨੂੰ ਮਨਜੀਤ ਸਿੰਘ ਸਕੱਤਰ, ਮਹਿੰਦਰ ਸਿੰਘ ਆਹਲੀ, ਸੁਖਦੇਵ ਸਿੰਘ ਭੂਰਾਕੋਹਨਾ ਤੇ ਕੇਵਲ ਸਿੰਘ ਵਧੀਕ ਸਕੱਤਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ, ਤਸਵੀਰ, ਸ੍ਰੀ ਸਾਹਿਬ ਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ  ਸੰਤੋਖ ਸਿੰਘ, ਜਸਵਿੰਦਰ ਸਿੰਘ ਦੀਨਪੁਰ, ਹਰਿੰਦਰਪਾਲ ਸਿੰਘ ਤੇ  ਕੁਲਵਿੰਦਰ ਸਿੰਘ ‘ਰਮਦਾਸ’ ਮੀਤ ਸਕੱਤਰ, ਹਰਜਿੰਦਰ ਸਿੰਘ ਤੇ ਨਿਸ਼ਾਨ ਸਿੰਘ ਸੁਪ੍ਰਿੰਟੈਂਡੈਂਟ, ਮਲਕੀਤ ਸਿੰਘ ਬਹਿੜਵਾਲ ਸੁਪਰਡੈਂਟ, ਰਘਬੀਰ ਸਿੰਘ ਮੰਡ ਮੈਨੇਜਰ ਲੰਗਰ ਸ੍ਰੀ ਗੁਰੂ ਰਾਮਦਾਸ, ਤੇਜਿੰਦਰ ਸਿੰਘ ਪੱਡਾ ਇੰਚਾਰਜ, ਜੱਸਾ ਸਿੰਘ ਚੀਫ ਇੰਸਪੈਕਟਰ, ਤਜਿੰਦਰ ਸਿੰਘ ਐਡੀਸ਼ਨਲ ਚੀਫ, ਸਰਬਜੀਤ ਸਿੰਘ, ਰੇਸ਼ਮ ਸਿੰਘ ਰੱਤੋਕੇ, ਰਣਜੀਤ ਸਿੰਘ ਭੋਮਾ, ਬਲਰਾਜ ਸਿੰਘ ਲਾਲਪੁਰਾ, ਸੂਰਤ ਸਿੰਘ,  ਗੁਰਦਿਆਲ ਸਿੰਘ ਧਾਰੋਵਾਲੀ, ਧਰਮ ਸਿੰਘ, ਅਮਰਜੀਤ ਸਿੰਘ, ਸੰਤੋਖ ਸਿੰਘ ਤਲਵੰਡੀ, ਸੁਖਜਿੰਦਰ ਸਿੰਘ ਭਾਮ,ਅਨਵਰਜੀਤ ਸਿੰਘ, ਬਲਵਿੰਦਰ ਸਿੰਘ ਸੰਗਤਪੁਰਾ,  ਸੁਰਜੀਤ ਸਿੰਘ ਰਾਣਾ ਤੇ ਰਣਜੀਤ ਸਿੰਘ ਗਾਜ਼ੀਪੁਰ ਗੁਰਦੁਆਰਾ ਇੰਸਪੈਕਟਰ ਆਦਿ ਹਾਜ਼ਰ ਸਨ।

Check Also

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ‘ਤੇ ਗੁਰਮਤਿ ਸਮਾਗਮ

ਅੰਮ੍ਰਿਤਸਰ, 30 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …

Leave a Reply