Monday, July 8, 2024

ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਵੱਲੋਂ ਅਲੌਕਿਕ ਕੀਰਤਨ ਦਰਬਾਰ ਦਾ ਆਯੋਜਨ

PPN0108201605

PPN0108201606

ਅੰਮ੍ਰਿਤਸਰ, 1 ਅਗਸਤ (ਜਗਦੀਪ ਸਿੰਘ ਸੱਗੂ) – ਸਿ’ਖ ਪੰਥ ਦੀ ਸਿਰਮੌਰ ਸੰਸਥਾ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲ ਰਹੇ ਸਮੂਹ ਵਿਦਿਅਕ ਅਦਾਰਿਆਂ ਵਲੋਂ ਬਾਲਾ ਪ੍ਰੀਤਮ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਅਵਤਾਰ ਦਿਹਾੜੇ ਦੇ ਸੰਬੰਧ ਵਿਵਿੱਚ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ ਰੋਡ ਵਿਖੇ ਅਲੌਕਿਕ ਕੀਰਤਨ ਦਰਬਾਰ ਦੇ ਆਯੋਜਨ ਦੌਰਾਨ ਪੰਡਾਲ ਵਿਵਿੱਚ ਗੁਰਬਾਣੀ ਦੀਆਂ ਧੁਨਾਂ ਦੀ ਗੂੰਜ ਨਾਲ ਰੂਹਾਨੀ ਵਾਤਾਵਰਨ ਸਿਰਜਿਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਨੂੰ ਸਿ’ਖੀ ਰਵਾਇਤਾਂ ਅਨੁਸਾਰ ਫੁ’ਲਾਂ ਦੀ ਵਰਖਾ ਅਤੇ ਨਰਸਿੰਘੇ ਦੀ ਗੂੰਜ ਵਿੱਚ ਦੀਵਾਨ ਵਿੱਚ ਸੁਸ਼ੋਭਿਤ ਕੀਤਾ ਗਿਆ।ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਅਤੇ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਵਿਸ਼ੇਸ਼ ਰੂਪ ਵਿੱਚ ਹਾਜ਼ਰੀ ਭਰੀ।ਕੀਰਤਨ ਦਰਬਾਰ ਦੇ ਆਰੰਭ ਵਿਚ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਾਲਿਆਂ ਦੇ ਜਥੇ ਨੇ ‘ਦੁੱਖ ਭੰਜਣ ਤੇਰਾ ਨਾਮ ਜੀ’ ਦੀ ਧੁਨੀ ਨਾਲ ਗੁਰੂ ਚਰਨਾਂ ਵਿੱਚ ਹਾਜ਼ਰੀ ਭਰੀ। ਬੀਬੀ ਪ੍ਰਭਜੋਤ ਕੌਰ ਅਤੇ ਬੀਬੀ ਗੁਰਨੂਰ ਕੌਰ ਦੀ ਅਗਵਾਈ ਵਿੱਚ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ. ਰੋਡ ਦੇ ਕੀਰਤਨੀ ਜਥੇ ਨੇ ਕੀਰਤਨੀ ਜਥੇ ਨੇ ‘ਬਰਸੇ ਮੇਘ ਸਖੀ ਘਰ ਪਾਹੁਣ ਆਏ’ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।ਉਪਰੰਤ ਪੰਥ ਦੇ ਪ੍ਰਸਿਧ ਕੀਰਤਨੀ ਜਥਿਆਂ ਨੇ ਨਾਮੁਬਾਣੀ ਦੀ ਛਹਿਬਰ ਲਾਈ। ਇਹਨਾਂ ਜਥਿਆਂ ਵਿਚ ਢਾਡੀ ਜਥਾ ਸ੍ਰੀ ਬੜੂ ਸਾਹਿਬ,  ਭਾਈ ਰਵਿੰਦਰ ਸਿੰਘ ਜੀ ਹਜੂਰੀ ਰਾਗੀ, ਭਾਈ ਜੋਗਿੰਦਰ ਸਿੰਘ ਰਿਆੜ, ਭਾਈ ਮਨਪ੍ਰੀਤ ਸਿੰਘ ਕਾਨਪੁਰੀ ਅਤੇ ਸੈਂਟਰਲ ਖ਼ਾਲਸਾ ਯਤੀਮਖਾਨਾ ਦੇ ਜਥੇ ਸ਼ਾਮਲ ਸਨ।ਰਾਗੀ ਜਥਿਆਂ ਨੇ ‘ਹਰਿ ਮਿਲਣੈ ਨੋ ਮਨੁ ਲੋਚਦਾ ਕਰਮਿ ਮਿਲਾਵਣ ਹਾਰ’, ‘ਆਵਹੁ ਸਜਣਾ ਹਉ ਦੇਖਾ ਦਰਸ਼ਨੁ ਤੇਰਾ ਰਾਮ’, ‘ਸ੍ਰੀ ਹਰਿਕ੍ਰਿਸ਼ਨ ਧਿਆਇਐ ਜਿਸੁ ਡਿਠੈ ਸਭ ਦੁਖੁ ਜਾਇ’ ਅਤੇ ‘ਸਾਵਣੁ ਆਇਆ ਹੇ ਸਖੀ’ ਆਦਿ ਸ਼ਬਦਾਂ ਦੇ ਗਾਇਨ ਨਾਲ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ।ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਸz. ਚਰਨਜੀਤ ਸਿੰਘ ਚ’ਢਾ ਨੇ ਆਈਆਂ ਸੰਗਤਾਂ ਨੂੰ ‘ਜੀ ਆਇਆਂ’ ਆਖਿਆ।ਉਹਨਾਂ ਹਾਜ਼ਰ ਸੰਗਤਾਂ ਨੂੰ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਵਲੋਂ ਕੀਤੇ ਜਾ ਰਹੇ ਵਿਦਿਅਕ, ਸਮਾਜਿਕ ਅਤੇ ਧਾਰਮਿਕ ਕਾਰਜਾਂ ਦਾ ਵੇਰਵਾ ਦਿੱਤਾ ਅਤੇ ਭਵਿਖ ਵਿਚ ਕੀਤੇ ਜਾਣ ਵਾਲੇ ਕਾਰਜਾਂ ਬਾਰੇ ਸੰਖੇਪ ਵਿੱਚ ਜਾਣਕਾਰੀ ਦਿੱਤੀ।ਉਹਨਾਂ ਕਿਹਾ ਕਿ ਗੌਰਵਮਈ ਸਿਖ ਵਿਰਸੇ ਅਤੇ ਪਰੰਪਰਾਵਾਂ ਨੂੰ ਸੁਰਜੀਤ ਰੱਖਣ ਲਈ ਸਿੱਖ ਸੰਗਤਾਂ ਵਲੋਂ ਗੁਰੂ ਸਾਹਿਬਾਨ ਨਾਲ ਸੰਬੰਧਿਤ ਦਿਹਾੜੇ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਏ ਜਾਂਦੇ ਹਨ।ਦੀਵਾਨ ਵਲੋਂ ਵੀ ਇਸੇ ਮੰਤਵ ਨਾਲ ਹਰ ਸਾਲ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਅਵਤਾਰ ਦਿਹਾੜੇ ਦੇ ਸੰਬੰਧ ਵਿਚ ਅਲੌਕਿਕ ਕੀਰਤਨ ਦਰਬਾਰ ਦਾ ਆਯੋਜਨ ਕੀਤਾ ਜਾਂਦਾ ਹੈ।ਦੀਵਾਨ ਵਲੋਂ ਅਜਿਹੇ ਉਪਰਾਲਿਆਂ ਨਾਲ ਸਿ’ਖ ਵਿਰਸੇ ਤੋਂ ਦੂਰ ਹੁੰਦੀ ਜਾ ਰਹੀ ਨਵੀਂ ਪਨੀਰੀ ਨੂੰ ਸਿ’ਖੀ ਜੀਵਨ ਜਾਚ ਨਾਲ ਜੋੜਨ ਦੇ ਯਤਨ ਕੀਤੇ ਜਾਂਦੇ ਹਨ।ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ, ਬਾਬਾ ਕਸ਼ਮੀਰ ਸਿੰਘ ਜੀ ਭੂਰੀ ਵਾਲੇ, ਬਾਬਾ ਦਰਸ਼ਨ ਸਿੰਘ ਜੀ ਗੁਮਟਾਲੇ ਵਾਲੇ, ਕੈਬਨਿਟ ਮੰਤਰੀ ਸ਼੍ਰੀ ਅਨਿਲ ਜੋਸ਼ੀ, ਐਮ.ਪੀ ਰਾਜ ਸਭਾ ਸ਼੍ਰੀ ਸ਼ਵੇਤ ਮਲਿਕ, ਡਾ: ਬਲਵੰਤ ਸਿੰਘ ਤੁੰਗ ਅਤੇ ਹਡੀਆਂ ਦੇ ਮਾਹਿਰ ਡਾ: ਹਰਦਾਸ ਸਿੰਘ ਨੂੰ ਧਾਰਮਿਕ, ਸਮਾਜਿਕ  ਅਤੇ ਵਿਦਿਅਕ ਖੇਤਰ ਵਿੱਚ ਉਨ੍ਹਾਂ ਦੁਆਰਾ ਪਾਏ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ ।
ਇਹਨਾਂ ਨਾਮਵਰ ਸ਼ਖਸੀਅਤਾਂ ਦੇ ਸਨਮਾਨ ਪੱਤਰ ਸz. ਨਰਿੰਦਰ ਸਿੰਘ ਖੁਰਾਣਾ, ਹਰਮਿੰਦਰ ਸਿੰਘ ਅਤੇ ਡਾ: ਧਰਮਵੀਰ ਸਿੰਘ ਵੱਲੋਂ ਪੜ੍ਹੇ ਗਏ।ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਪ੍ਰਧਾਨ ਚਰਨਜੀਤ ਸਿੰਘ ਚ’ਢਾ ਨੇ ਕੀਰਤਨ ਦਰਬਾਰ ਵਿੱਚ ਸ਼ਾਮਲ ਸਮੂਹ ਸੰਗਤਾਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦੀਵਾਨ ਨੂੰ ਦਿਤੇ ਜਾਂਦੇ ਸਹਿਯੋਗ ਲਈ ਧੰਨਵਾਦ ਕੀਤਾ।ਦੀਵਾਨ ਵਲੋਂ ਕੀਰਤਨ ਦਰਬਾਰ ਦੇ ਸਫਲ ਆਯੋਜਨ ਲਈ ਪ੍ਰੋਗਰਾਮ ਦੇ ਕਨਵੀਨਰ ਤਜਿੰਦਰ ਸਿੰਘ (ਸਰਦਾਰ ਪਗੜੀ ਹਾਊਸ), ਜੋਗਿੰਦਰ ਸਿੰਘ ਸ੍ਰੀ ਅੰਮ੍ਰਿਤਸਰ ਸੇਵਕ ਸਭਾ ਵਾਲੇ, ਬਲਵਿੰਦਰ ਸਿੰਘ ਵਾਹਿਗੁਰੂ ਸਿਮਰਨ ਸੇਵਾ ਸੁਸਾਇਟੀ ਵਾਲੇ, ਅਜੀਤ ਸਿੰਘ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਾਲੇ, ਗੁਰਮਤਿ ਸਤਿਸੰਗ ਸਭਾ ਵਾਲਿਆਂ, ਬਾਬਾ ਕਸ਼ਮੀਰਾ ਸਿੰਘ ਭੂਰੀ ਵਾਲਿਆਂ ਦੇ ਸੇਵਕ ਜਥੇ ਨੂੰ ਕੀਰਤਨ ਦਰਬਾਰ ਦੇ ਆਯੋਜਨ ਵਿਚ ਵਿਸ਼ੇਸ਼ ਸਹਿਯੋਗ ਦੇਣ ਲਈ ਸਨਮਾਨ ਚਿੰਨ੍ਹ ਭੇਂਟ ਕੀਤੇ ਗਏ।ਇਸ ਗੁਰਮਤਿ ਸਮਾਗਮ ਦਾ ਸਿ’ਧਾ ਪ੍ਰਸਾਰਨ ਫਾਸਟੁਵੇ ਕੇਬਲ ਦੁਆਰਾ ਕੀਤਾ ਗਿਆ ਜਦਕਿ ਪੀ.ਟੀ.ਸੀ. ਚੈਨਲ ਵੱਲੋਂ ਇਸ ਦੀ ਰਿਕਾਰਡਿੰਗ ਕੀਤੀ ਗਈ।ਇਸ ਅਵਸਰ ਤੇ ਧੰਨੁਧੰਨ ਬਾਬਾ ਦੀਪ ਸਿੰਘ ਸੇਵਾ ਸੁਸਾਇਟੀ ਵਲੋਂ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਜੀਵਨ ਨਾਲ ਸੰਬੰਧਿਤ ਚਿਤਰ ਪ੍ਰਦਰਸ਼ਨੀ ਦਾ ਆਯੋਜਨ ਵੀ ਕੀਤਾ ਗਿਆ। ਭਾਈ ਘਨ੍ਹਈਆ ਜੀ ਮਿਸ਼ਨ ਸੁਸਾਇਟੀ ਵਲੋਂ ਕੀਰਤਨ ਦਰਬਾਰ ਦੇ ਮੌਕੇ ਤੇ ਮੈਡੀਕਲ ਕੈਂਪ ਦਾ ਆਯੋਜਨ ਵੀ ਕੀਤਾ ਗਿਆ।ਸਮਾਗਮ ਦੌਰਾਨ ਗੁਰੂ ਕਾ ਲੰਗਰ ਅਤੁ’ਟ ਵਰਤਾਇਆ ਗਿਆ।ਕੀਰਤਨ ਦਰਬਾਰ ਦੇ ਕਨਵੀਨਰ ਤਜਿੰਦਰ ਸਿੰਘ (ਸਰਦਾਰ ਪਗੜੀ ਹਾਊਸ) ਅਤੇ ਡਾ: ਧਰਮਵੀਰ ਸਿੰਘ ਡਾਇਰੈਕਟਰ ਐਜੂਕੇਸ਼ਨ ਨੇ ਸਮਾਗਮ ਦੇ ਸਫਲ ਆਯੋਜਨ ਵਿੱਚ ਸਕੂਲ ਦੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਤਾੁਪਿਤਾ, ਲੰਗਰ ਬਣਾਉਣ ਅਤੇ ਵਰਤਾਉਣ ਲਈ ਸਹਾਇਕ ਸੱਜਣਾਂ ਅਤੇ ਵ’ਖੁਵ’ਖ ਸੇਵਾ ਸੁਸਾਇਟੀਆਂ ਅਤੇ ਅੰਮ੍ਰਿਤਸਰ ਸ਼ਹਿਰ ਦੀ ਪੁਲਿਸ ਅਤੇ ਪ੍ਰਸ਼ਾਸਨ  ਦੇ ਸਹਿਯੋਗ ਲਈ ਧੰਨਵਾਦ ਕੀਤਾ । ਸਮਾਗਮ ਵਿਚ ਵ’ਡੀ ਗਿਣਤੀ ‘ਚ ਸ਼ਹਿਰ ਦੀਆਂ ਸੰਗਤਾਂ ਸ਼ਾਮਲ ਹੋਇਆਂ, ਜਿਨ੍ਹਾਂ ਵਿੱਚ ਮੀਤ ਪ੍ਰਧਾਨ ਧੰਨਰਾਜ ਸਿੰਘ, ਸਥਾਨਕ ਪ੍ਰਧਾਨ ਨਿਰਮਲ ਸਿੰਘ, ਆਨਰੇਰੀ ਸੱਕਤਰ ਨਰਿੰਦਰ ਸਿੰਘ ਖੁਰਾਨਾ,  ਹਰਮਿੰਦਰ ਸਿੰਘ ਫਰੀਡਮ, ਇੰਦਰਪ੍ਰੀਤ ਸਿੰਘ ਚੱਢਾ, ਸਰਬਜੀਤ ਸਿੰਘ, ਸੰਤੋਖ ਸਿੰਘ ਸੇਠੀ, ਚਰਨਜੀਤ ਸਿੰਘ, ਰਮਨੀਕ ਸਿੰਘ, ਮਨਮੋਹਨ ਸਿੰਘ ਸਹਿੰਸਰਾ, ਕੁਲਜੀਤ ਸਿੰਘ ਸਾਹਣੀ, ਨਵਪ੍ਰੀਤ ਸਿੰਘ ਸਾਹਣੀ, ਇਜੀ:  ਜਸਪਾਲ ਸਿੰਘ, ਅਤਰ ਸਿੰਘ, ਭਰਪੂਰ ਸਿੰਘ, ਹਰਜੀਤ ਸਿੰਘ ਤਰਨਤਾਰਨ, ਡਾ: ਜਸਵਿੰਦਰ ਸਿੰਘ ਢਿਲੋਂ, ਸz. ਗੁਰਿੰਦਰ ਸਿੰਘ ਚਾਵਲਾ ਆਦਿ ਸ਼ਾਮਲ ਸਨ ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …

Leave a Reply