Monday, July 8, 2024

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਪੱਧਰੀ ਸ਼ਿਕਾਇਤ ਨਿਵਾਰਣ ਕੈਂਪ ਆਯੋਜਿਤ

PPN0108201609
ਫਾਜ਼ਿਲਕਾ, 1 ਅਗਸਤ (ਵਨੀਤ ਅਰੋੜਾ)- ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਆਈ.ਏ.ਐਸ.ਨੇ ਅੱਜ ਇੱਥੇ ਲੱਗੇ ਜ਼ਿਲ੍ਹਾ ਪੱਧਰੀ ਸ਼ਿਕਾਇਤ ਨਿਵਾਰਣ ਕੈਂਪ ਦੌਰਾਨ 21 ਸ਼ਿਕਾਇਤਾਂ ਦਾ ਨਿਪਟਾਰਾ ਕੀਤਾ।ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਸ਼ਿਕਾਇਤ ਨਿਵਾਰਣ ਕੈਂਪ ਵਿਚ ਪਹੁੰਚੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਉਹ ਸ਼ਿਕਾਇਤ ਨਿਵਾਰਣ ਕੈਂਪ ਵਿਚ ਪਹੁੰਚੀਆਂ ਸ਼ਿਕਾਇਤਾਂ ਦਾ ਨਿਪਟਾਰਾ ਇਕ ਮਹੀਨੇ ਵਿਚ ਕਰਨਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਸ਼ਿਕਾਇਤ ਨਿਵਾਰਣ ਕੈਂਪ ਦਾ ਮੁੱਖ ਉਦੇਸ਼ ਲੋਕ ਸਮੱਸਿਆਵਾਂ ਹੱਲ ਕਰਨਾ ਹੈ ਤਾਂ ਕਿ ਜ਼ਿਲ੍ਹੇ ਵਾਸੀਆਂ ਨੂੰ ਵਧੀਆ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਸ਼ਿਕਾਇਤ ਨਿਵਾਰਣ ਕੈਂਪ ਦੇ ਸਾਰਥਿਕ ਸਿੱਟੇ ਨਿਕਲੇ ਹਨ।ਅੱਜ ਦੇ ਸ਼ਿਕਾਇਤ ਨਿਵਾਰਣ ਕੈਂਪ ਵਿਚ 34 ਨਵੀਆਂ ਸ਼ਿਕਾਇਤਾਂ ਪ੍ਰਾਪਤ ਹੋਈਆਂ ਜਿੰਨ੍ਹਾ ਨੂੰ ਅਗਲੇ ਮਹੀਨੇ ਦੇ ਸ਼ਿਕਾਇਤ ਨਿਵਾਰਣ ਕੈਂਪ ਲਈ ਨਿਪਟਾਰੇ ਲਈ ਰੱਖ ਲਿਆ ਹੈ।ਉਨ੍ਹਾਂ ਦੱਸਿਆ ਕਿ ਸ਼ਿਕਾਇਤ ਨਿਵਾਰਣ ਕੈਂਪ ਦਾ ਜ਼ਿਲ੍ਹੇ ਦੇ ਲੋਕਾਂ ਵੱਲੋਂ ਵੱਡੇ ਪੱਧਰ ਤੇ ਲਾਭ ਲਿਆ ਜਾ ਰਿਹਾ ਹੈ।
ਸ਼ਿਕਾਇਤ ਨਿਵਾਰਣ ਕੈਂਪ ਵਿਚ ਵਧੀਕ ਡਿਪਟੀ ਕਮਿਸ਼ਨਰ ( ਵਿਕਾਸ ) ਸ਼੍ਰੀ ਅਰਵਿੰਦ ਕੁਮਾਰ, ਐਸ.ਡੀ.ਐਮ.ਫਾਜ਼ਿਲਕਾ ਸ਼੍ਰੀ ਸੁਭਾਸ਼ ਖੱਟਕ, ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਸ.ਗੁਰਚਰਨ ਸਿੰਘ ਸੰਧੂ, ਸਿਵਲ ਸਰਜਨ ਡਾ.ਜਗਪਾਲ ਸਿੰਘ ਬਾਸੀ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਡਾ. ਸੁਖਬੀਰ ਸਿੰਘ ਬੱਲ, ਜ਼ਿਲ੍ਹਾ ਸਿੱਖਿਆ ਅਧਿਕਾਰੀ ਐਲੀਮੈਂਟਰੀ ਸ਼੍ਰੀ ਹਰੀ ਚੰਦ ਕੰਬੋਜ ਤੋਂ ਇਲਾਵਾ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਵੀ ਹਾਜਰ ਸਨ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …

Leave a Reply