Monday, July 8, 2024

1 ਤੋਂ 7 ਅਗਸਤ ਤੱਕ ਮਨਾਇਆ ਜਾਵੇਗਾ ਸਤਨਪਾਨ ਜਾਗਰੂਕਤਾ ਹਫ਼ਤਾ

PPN0108201610
ਫਾਜ਼ਿਲਕਾ, 1 ਅਗਸਤ (ਵਨੀਤ ਅਰੋੜਾ)- ਸਿਵਲ ਸਰਜਨ ਡਾ. ਜਗਪਾਲ ਸਿੰਘ ਬਾਸੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਪੀ.ਐਚ.ਸੀ. ਜੰਡਵਾਲਾ ਭੀਮੇਸ਼ਾਹ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਚੰਦਰ ਮੋਹਨ ਕਟਾਰੀਆ ਦੀ ਅਗਵਾਈ ਵਿਚ ਪੀ.ਐਚ.ਸੀ. ਵਿਖੇ ਇਕ ਰੋਜ਼ਾ ਟ੍ਰੇਨਿੰਗ ਕੈਂਪ ਆਯੋਜਿਤ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬੀ.ਈ.ਈ. ਮਨਬੀਰ ਸਿੰਘ ਅਤੇ ਐਸ.ਆਈ.ਸੁਮਨ ਕੁਮਾਰ ਨੇ ਦੱਸਿਆ ਕ ਸਿਹਤ ਵਿਭਾਗ ਵੱਲੋਂ 1 ਤੋ 7 ਅਗਸਤ ਤੱਕ ਸਤਨਪਾਨ ਦਿਵਸ ਮਨਾਇਆ ਜਾ ਰਿਹਾ ਹੈ। ਜਿਸ ਤਹਿਤ ਬਲਾਕ ਵਿਖੇ 0 ਤੋਂ 2 ਸਾਲ ਤੱਕ ਦੀਆਂ ਉਮਰ ਦੇ ਬੱਚਿਆਂ ਦੀਆਂ ਮਾਵਾਂ ਅਤੇ ਗਰਭਵਤੀ ਔਰਤਾਂ ਨੂੰ ਸਤਨਪਾਨ ਦੀ ਮਹਤੱਤਾ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅੱਜ ਦੇ ਮਾਡਰਨ ਸਮੇਂ ਵਿਚ ਔਰਤਾਂ ਵੱਲੋਂ ਆਪਣੇ ਬੱਚੇ ਨੂੰ ਦੁੱਧ ਪਿਆਉਣ ਤੋਂ ਪ੍ਰਹੇਜ ਕੀਤਾ ਜਾਂਦਾ ਹੈ ਜਿਸ ਕਾਰਨ ਬੱਚਿਆਂ ਅਤੇ ਮਾਵਾਂ ਦੀ ਸਿਹਤ ਤੇ ਮਾੜਾ ਅਸਰ ਪੈਂਦਾ ਹੈ। ਉਨ੍ਹਾਂ ਦੱਸਿਆ ਕਿ ਬੱਚੇ ਨੂੰ ਜਨਮ ਤੋਂ ਇਕ ਘੰਟੇ ਦੇ ਅੰਦਰ ਅੰਦਰ ਬੱਚੇ ਨੂੰ ਮਾਂ ਦਾ ਦੁੱਧ ਪਿਆਉਣਾ ਚਾਹੀਦਾ ਹੈ। 6 ਮਹੀਨੇ ਦਾ ਹੋਣ ਉਪਰੰਤ ਬੱਚੇ ਨੂੰ ਉਪਰਲੀ ਖੁਰਾਕ ਦੇਣੀ ਚਾਹੀਦੀ ਹੈ। ਉਨ੍ਹਾਂ ਫੀਲਡ ਸਟਾਫ਼ ਨੂੰ ਹਦਾਇਤ ਕੀਤੀ ਕਿ ਪਿੰਡਾਂ ਵਿਚ ਕੈਂਪ ਲਗਾਏ ਜਾਣ ਅਤੇ ਮਾਵਾਂ ਅਤੇ ਗਰਭਵਤੀ ਔਰਤਾਂ ਨੂੰ ਇਸ ਸਬੰਧੀ ਜਾਣਕਾਰੀ ਦਿੱਤੀ ਜਾਵੇ।    ਇਸ ਮੌਕੇ ਡਾ. ਗੌਰਵ ਸ਼ਰਮਾ, ਹਰਦੀਪ ਸਿੰਘ, ਲਖਵਿੰਦਰ ਸਿੰਘ, ਓਮ ਪ੍ਰਕਾਸ਼, ਜਸਪਾਲ ਸਿੰਘ, ਅਮਨਦੀਪ ਸਿੰਘ, ਰੋਹਿਤ ਉਤਮ, ਹਰਭਜਨ ਰਾਮ, ਸੁਖਦੇਵ ਕੌਰ ਅਤੇ ਸਮੂਹ ਸਟਾਫ਼ ਹਾਜਰ ਸੀ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …

Leave a Reply