Monday, July 8, 2024

ਇੰਦਰਜੀਤ ਸਿੰਘ ਸੇਵਾਦਾਰ ਨੂੰ ਸੇਵਾਮੁਕਤੀ ‘ਤੇ ਨਿੱਘੀ ਵਿਦਾਇਗੀ

PPN0108201614

ਅੰਮ੍ਰਿਤਸਰ, 1 ਅਗਸਤ (ਗੁਰਪ੍ਰੀਤ ਸਿੰਘ)-. ਸੇਵਾਦਾਰ ਇੰਦਰਜੀਤ ਸਿੰਘ ਨੂੰ ਸੇਵਾਮੁਕਤੀ ‘ਤੇ ਨਿੱਘੀ ਵਿਦਾਇਗੀ ਦਿੱਤੀ ਗਈ।ਇਸ ਮੌਕੇ ਸ. ਹਰਚਰਨ ਸਿੰਘ ਮੁੱਖ ਸਕੱਤਰ ਨੇ ਕਿਹਾ ਕਿ ਇੰਦਰਜੀਤ ਸਿੰਘ ਸੇਵਾਦਾਰ 29 ਸਾਲ ਗੁਰੂ ਘਰ ਦੀ ਸੇਵਾ ਕਰਨ ਉਪਰੰਤ ਸੇਵਾ ਮੁਕਤ ਹੋਏ ਹਨ।ਉਨ੍ਹਾਂ ਕਿਹਾ ਕਿ ਇਨ੍ਹਾਂ ਆਪਣੇ ਜਿੰਮੇ ਲੱਗੀ ਸੇਵਾ ਪੂਰੀ ਤਨਦੇਹੀ, ਲਗਨ ਤੇ ਮਿਹਨਤ ਨਾਲ ਨਿਭਾਈ ਹੈ। ਇੰਦਰਜੀਤ ਸਿੰਘ ਨੂੰ ਹਰਚਰਨ ਸਿੰਘ ਮੁੱਖ ਸਕੱਤਰ, ਡਾ. ਰੂਪ ਸਿੰਘ ਸਕੱਤਰ ਤੇ ਦਿਲਜੀਤ ਸਿੰਘ ਬੇਦੀ ਵਧੀਕ ਸਕੱਤਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਸ੍ਰੀ ਸਾਹਿਬ ਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਬਲਵਿੰਦਰ ਸਿੰਘ ਜੌੜਾਸਿੰਘਾ, ਸੁਖਦੇਵ ਸਿੰਘ ਭੂਰਾਕੋਹਨਾ ਤੇ ਬਿਜੈ ਸਿੰਘ ਵਧੀਕ ਸਕੱਤਰ, ਸਕੱਤਰ ਸਿੰਘ, ਹਰਜੀਤ ਸਿੰਘ ਲਾਲੂਘੁੰਮਣ, ਚਾਨਣ ਸਿੰਘ, ਬਲਵਿੰਦਰ ਸਿੰਘ ਕਾਹਲਵਾਂ ਤੇ ਹਰਿੰਦਰਪਾਲ ਸਿੰਘ ਮੀਤ ਸਕੱਤਰ, ਹਰਜਿੰਦਰ ਸਿੰਘ ਸੁਪ੍ਰਿੰਟੈਂਡੈਂਟ, ਮਲਕੀਤ ਸਿੰਘ ਬਹਿੜਵਾਲ ਸੁਪ੍ਰਿੰਟੈਂਡੈਂਟ, ਕਰਨਬੀਰ ਸਿੰਘ, ਲਖਵਿੰਦਰ ਸਿੰਘ ਬਦੋਵਾਲ, ਕਰਮਜੀਤ ਸਿੰਘ ਤੇ ਬੀਬੀ ਮਨਮੋਹਣ ਕੌਰ ਇੰਚਾਰਜ, ਪਰਮਿੰਦਰ ਸਿੰਘ ਮੈਨੇਜਰ ਗੋਲਡਨ ਆਫਸੈਟ ਪ੍ਰੈਸ ਤੇ ਜੋਗਿੰਦਰ ਸਿੰਘ ਸਾਬਕਾ ਸਕੱਤਰ ਸ਼ੋ੍ਰਮਣੀ ਕਮੇਟੀ ਆਦਿ ਹਾਜ਼ਰ ਸਨ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …

Leave a Reply