ਡਿਪਟੀ ਕਮਿਸ਼ਨਰ ਰਵੀ ਭਗਤ ਵਲੋਂ ਜ਼ਿਲ੍ਹਾ ਸੜਕ ਸੁਰੱਖਿਆ ਸਬੰਧੀ ਮੀਟਿੰਗ

ਅੰਮ੍ਰਿਤਸਰ, 21 ਮਈ (ਸੁਖਬੀਰ ਸਿੰਘ)- ਸ੍ਰੀ ਰਵੀ ਭਗਤ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਸੜਕ ਸੁਰੱਖਿਆ ਸਬੰਧੀ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਥਾਨਕ ਡਿਪਟੀ ਕਮਿਸ਼ਨਰ ਦਫਤਰ ਵਿਖੇ ਮੀਟਿੰਗ ਕੀਤੀ ਗਈ, ਜਿਸ ਵਿਚ ਟ੍ਰੈਫਿਕ ਪੁਲਿਸ, ਵੱਖ-ਵੱਖ ਕਾਲਜਾਂ ਦੇ ਮੁਖੀ ਅਤੇ ਐਨ.ਜੀ.ਓ ਆਦਿ ਸ਼ਾਮਿਲ ਹੋਏ। ਸ੍ਰੀ ਰਵੀ ਭਗਤ ਨੇ ਜ਼ਿਲ੍ਹਾ ਸੜਕ ਸੁਰੱਖਿਆ ਮੀਟਿੰਗ ਦੀ ਸਮੀਖਿਆ ਕਰਦਿਆਂ ਕਿਹਾ ਕਿ ਸੜਕ ਹਾਦਸਿਆਂ ਨੂੰ ਘਟਾਉਣ ਅਤੇ ਇਸ ਦੌਰਾਨ ਜਾਂਦੀਆਂ ਬੇਸ਼ਕੀਮਤੀ ਜਾਨਾਂ ਨੂੰ ਬਚਾਉਣ ਲਈ ਸਮੂਹਿਕ ਯਤਨਾਂ ਦੀ ਲੋੜ ਹੈ। ਉਨਾਂ ਟ੍ਰੈਫਿਕ ਪੁਲਿਸ ਦੇ ਅਧਿਕਾਰੀਆਂ ਨੂੰ ਸਖਤ ਹਦਾਇਤ ਜਾਰੀ ਕਰਦਿਆਂ ਕਿਹਾ ਕਿ ਆਵਾਜਾਈ ਦੇ ਨਿਯਮਾਂ ਦਾ ਪਾਲਣ ਨਾ ਕਰਨ ਵਾਲਿਆਂ ਵਿਰੁੱਧ ਸਖ਼ਤੀ ਨਾਲ ਕਾਰਵਾਈ ਕੀਤੀ ਜਾਵੇ। ਸ੍ਰੀ ਰਵੀ ਭਗਤ ਨੇ ਕਿਹਾ ਕਿ ਸਕੂਲ ਲਿਜਾਣ ਵਾਲੀਆਂ ਬੱਸਾਂ, ਵੈਨਾਂ ਤੇ ਆਟੋ ਆਦਿ ਡਰਾਈਵਰ ਦੇ ਨਾਲ ਇਕ ਇਕ ਹੈਲਪਰ ਹੋਣਾ ਲਾਜ਼ਮੀ ਹੋਵੇਗਾ ਅਤੇ ਵਾਹਨ ਦੀ ਸਮਰੱਥਾ ਮੁਤਾਬਿਕ ਹੀ ਵਿਦਿਆਰਥੀ ਨੂੰ ਵਾਹਨਾਂ ਵਿਚ ਲਿਜਾਇਆ ਜਾਵੇ। ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ ਨੇ ਅੱਗੇ ਕਿਹਾ ਕਿ ਜੋ ਵਾਹਨ ਚਾਲਕ ਆਵਜਾਈ ਨਿਯਮਾਂ ਦੀ ਉਲੰਘਣਾ ਕਰੇਗਾ, ਉਸਦਾ ਚਲਾਨ ਕੱਟਣ ਉਪਰੰਤ ਉਸਦਾ ਡਰਾਈਵਿੰਗ ਲਾਇਸੰਸ ਰੱਦ ਕੀਤਾ ਜਾਵੇਗਾ। ਉਨਾਂ ਕਿਹਾ ਕਿ ੧੫ ਸਾਲ ਤੋਂ ਪੁਰਾਣੇ ਆਟੋ ਦੀ ਵਾਲਡ ਸਿਟੀ ਅੰਦਰ ਚਲਾਉਣ ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ, ਇਸ ਲਈ ਟਰੈਫਿਕ ਪੁਲਿਸ ਸਖਤੀ ਨਾਲ ਕਰਾਵਾਈ ਅਮਲ ਵਿਚ ਲਿਆਵੇ। ਉਨਾਂ ਬੀ.ਐਡ ਆਰ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਜਿਥੇ ਸੜਕ ਬਣਾਉਣ ਜਾਂ ਰਿਪੇਅਰ ਦਾ ਕੰਮ ਚੱਲ ਰਿਹਾ ਹੈ ਓਥੇ ਚਿਤਵਾਨੀ ਵਾਲੋ ਬੋਰਡ ਲਗਾਏ ਜਾਣ ਤਾਂ ਜੋ ਕੋਈ ਹਾਦਸਾ ਨਾ ਵਾਪਰੇ। ਮੀਟਿੰਗ ਦੌਰਾਨ ਟ੍ਰੈਫਿਕ ਪੁਲਿਸ ਦੇ ਅਧਿਕਾਰੀਆਂ ਨੇ ਦੱਸਿਆ ਕਿ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਕਰਨ ਲਈ ਵਿਸ਼ੇਸ ਉਪਰਾਲੇ ਕੀਤੇ ਜਾ ਰਹੇ ਹਨ। ਮੀਟਿੰਗ ਦੌਰਾਨ ਟ੍ਰੈਫਿਕ ਪੁਲਿਸ ਵਲੋਂ ਆਵਜਾਈ ਸਬੰਧੀ ਤਿਆਰ ਕੀਤੇ ਗਏ ਪਲਾਨ ਉੱਪਰ ਵਿਸਥਾਰਪੂਰਵਕ ਚਰਚਾ ਹੋਈ। ਮੀਟਿੰਗ ਦੌਰਾਨ ਕਾਰਪੋਰੇਸ਼ਨ ਅਤੇ ਟਰੈਫਿਕ ਪੁਲਿਸ ਵਿਭਾਗ ਵਲੋਂ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੇ ਮਨੋਰਥ ਨਾਲ ਪੀਲੀਆਂ ਅਤੇ ਪਰਾਕਿੰਗ ਲਾਈਨਾਂ, ਬੋਰਡ ਅਤੇ ਸਿੰਗਨਲਾਂ ਆਦਿ ਉੱਪਰ ਵੀ ਚਰਚਾ ਕੀਤੀ ਗਈ। ਟਰੈਫਿਕ ਪੁਲਿਸ ਦੇ ਅਧਿਕਾਰੀਆਂ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਆਵਾਜਾਈ ਦੇ ਨਿਯਮਾਂ ਤੋਂ ਜਾਣੂ ਕਰਵਾਉਣ ਦੇ ਮਨੋਰਥ ਨਾਲ ਜਾਗਰੂਕਤਾ ਮੁਹਿੰਮ ਵੀ ਚਲਾਈਆਂ ਜਾ ਰਹੀਆਂ ਹਨ। ਮੀਟੰਗ ਦੌਰਾਨ ਵੱਖ -ਵੱਖ ਕਾਲਜਾਂ ਦੇ ਮੁਖੀਆਂ ਅਤੇ ਐਨ.ਜੀ.ਓ ਨੇ ਡਿਪਟੀ ਕਮਿਸ਼ਨਰ ਦੇ ਧਿਆਨ ਵਿਚ ਲਿਆਂਦਾ ਕਿ ਉਨਾਂ ਵਲੋਂ ਵੀ ਵੱਖ-ਵੱਖ ਪੱਧਰ ‘ਤੇ ਵਿਦਿਆਰਥੀਆਂ ਅਤੇ ਲੋਕਾਂ ਨੂੰ ਆਵਾਜਾਈ ਦੇ ਨਿਯਮਾਂ ਤੋਂ ਜਾਣੂੰ ਕਰਵਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ੍ਰੀ ਰਜਤ ਉਬਰਾਏ ਡੀ.ਟੀ.ਓ ਅੰਮ੍ਰਿਤਸਰ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਆਦਿ ਹਾਜ਼ਰ ਸਨ।
Punjab Post Daily Online Newspaper & Print Media