Sunday, September 20, 2026

ਮੱਕੀ ਦੇ ਖੇਤ ਵਿੱਚ ਪਾਣੀ ਦੇ ਨਿਕਾਸ ਦਾ ਪ੍ਰਬੰਧ ਹੋਣਾ ਜ਼ਰੂਰੀ – ਡਾ. ਅਮਰੀਕ ਸਿੰਘ

PPN0208201613

ਪਠਾਨਕੋਟ, 2 ਅਗਸਤ (ਪੰਜਾਬ ਪੋਸਟ ਬਿਊਰੋ)- ਡਿਪਟੀ ਕਮਿਸ਼ਨਰ,ਸ਼੍ਰੀ ਅਮਿਤ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕਿਸਾਨਾਂ ਨੂੰ ਪੇਸ਼ ਆਉਣ ਵਾਲੀਆਂ ਫਸਲਾਂ ਦੀਆਂ ਸਮੱਸਿਆਵਾਂ ਪ੍ਰਤੀ ਜਾਗਰੁਕ ਕਰਨ ਲਈ ਖੇਤੀਬਾੜੀ ਵਿਭਾਗ ਵੱਲੋਂ ਸ਼ੁਰੂ ਕੀਤੀ ਗਈ ਸਾਉਣੀ ਮੁਹਿੰਮ ਤਹਿਤ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ ਟੀਮ ਸਮੇਤ ਮੱਕੀ ਦੀ ਬਿਜਾਈ ਵਾਲੇ ਪਿੰਡ ਭਨਵਾਲ ਦਾ ਦੌਰਾ ਕੀਤਾ। ਦੌਰੇ ਦੌਰਾਨ ਟੀਮ ਨੇ ਮੱਕੀ ਦੇ ਖੇਤਾ ਵਿੱਚ ਜਾ ਕੇ ਹਾਲਾਤ ਦਾ ਜਾਇਜ਼ਾ ਲਿਆ ਅਤੇ ਦੇਖਿਆ ਗਿਆ ਕਿ ਕਿਤੇ ਕਿਤੇ ਮੱਕੀ ਦੇ ਤਣੇ ਦੇ ਗਲਣ ਦੇ ਰੋਗ ਨੇ ਹਮਲਾ ਕੀਤਾ ਹੈ। ਇਸ ਮੌਕੇ ਦੀਪਕ ਕੁਮਾਰ ਖੇਤੀਬਾੜੀ ਉਪ ਨਿਰੀਖਕ, ਗੁਰਪ੍ਰੀਤ ਸਿੰਘ ਬੀ ਟੀ ਐਮ, ਵੀਰ ਸਿੰਘ, ਬਲਕਾਰ ਸਿੰਘ, ਕਰਨ ਸਿੰਘ ਅਤੇ ਤਰਵਿੰਦਰ ਸਿੰਘ ਹਾਜ਼ਰ ਸਨ।
ਅਗਾਂਹਵਧੂ ਕਿਸਾਨ ਵੀਰ ਸਿੰਘ ਦੇ ਖੇਤਾਂ ਵਿੱਚ ਗੱਲਬਾਤ ਕਰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਮੱਕੀ ਦੀ ਫਸਲ ਵਧੇਰੇ ਪਾਣੀ ਨੂੰ ਜ਼ਿਆਦਾ ਸਮੇਂ ਤੱਕ ਸਹਾਰ ਨਹੀਂ ਸਕਦੀ ਇਸ ਲਈ ਮੱਕੀ ਦੇ ਖੇਤ ਵਿੱਚ ਪਾਣੀ ਦੇ ਨਿਕਾਸ ਦਾ ਪ੍ਰਬੰਧ ਹੋਣਾ ਜ਼ਰੂਰੀ ਹੈ। ਉਨਾਂ ਕਿਹਾ ਕਿ ਜ਼ਿਆਦਾ ਸਮੇਂ ਤੱਕ ਪਾਣੀ ਖੇਤ ਵਿੱਚ ਖੜਾ ਰਹਿਣ ਕਾਰਨ ਤਣੇ ਦੇ ਗਲਣ ਦਾ ਰੋਗ ਮੱਕੀ ਦੀ ਫਸਲ ਤੇ ਹਮਲਾ ਕਰਦਾ ਹੈ।ਉਨਾਂ ਕਿਹਾ ਕਿ ਇਹ ਰੋਗ ਇੱਕ ਬੈਕਟੀਰੀਆ ਕਾਰਨ ਹੁੰਦਾ ਹੈ ਜੋ ਨਮੀ ਵਿੱਚ ਜ਼ਿਆਦਾ ਵਧਦਾ ਹੈ।ਉਨਾਂ ਕਿਹਾ ਕਿ ਬਰਸਾਤ ਕਾਰਨ ਵੀ ਖੇਤਾਂ ਵਿੱਚ ਪਾਣੀ ਖੜਾ ਰਹਿਣ ਦੇ ਵਧੇਰੇ ਮੌਕੇ ਪੈਦਾ ਹੁੰਦੇ ਹਨ। ਉਨਾਂ ਕਿਹਾ ਕਿ ਬਿਮਾਰੀ ਨਾਲ ਪ੍ਰਭਾਵਤ ਬੂਟਿਆਂ ਦੇ ਮੁੱਢ ਗਲ ਜਾਂਦੇ ਹਨ ਅਤੇ ਬੁਟੇ ਸੁੱਕ ਕੇ ਟੁੱਟ ਜਾਂਦੇ ਹਨ। ਉਨਾਂ ਕਿਹਾ ਕਿ ਪ੍ਰਭਾਵਤ ਖੇਤ ਵਿੱਚੋਂ ਪਾਣੀ ਬਾਹਰ ਕੱਢ ਦੇਣਾ ਚਾਹੀਦਾ ਹੈ । ਉਨਾਂ ਕਿਹਾ ਕਿ ਛੱਟੇ ਨਾਲ ਬੀਜੀ ਮੱਕੀ ਦੀ ਫਸਲ ,ਵੱਟਾਂ ਤੇ ਬੀਜੀ ਮੱਕੀ ਦੇ ਮੁਕਾਬਲੇ ਵਧੇਰੇ ਪ੍ਰਭਾਵਤ ਹੈ। ਉਨਾ ਕਿਹਾ ਕਿ ਮੱਕੀ ਦੀ ਬਿਜਾਈ ਵੱਟਾਂ ਤੇ ਜਾਂ ਖਾਲੀਆਂ ਵਿੱਚ ਕਰਨ ਨੂੰ ਤਰਜੀਹ ਦੇਣੀ ਚਾਹੀਦੀ ਹੈ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …

Leave a Reply