Monday, September 21, 2026

ਸਰਕਾਰੀ ਸੀਨੀ: ਸੈਕੰਡਰੀ ਸਕੂਲ ਮੀਰਥਲ ਵਿਖੇ ਵਣ ਮਹੋਤਸਵ ਮਨਾਇਆ ਗਿਆ

PPN0208201614

ਪਠਾਨਕੋਟ, 2 ਅਗਸਤ (ਪੰਜਾਬ ਪੋਸਟ ਬਿਊਰੋ)- ਜਿਲ੍ਹਾ ਪਠਾਨਕੋਟ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੀਰਥਲ ਵਿਖੇ ਸਿੱਖਿਆ ਵਿਭਾਗ ਵੱਲੋਂ ਵਣ ਮਹੋਤਸਵ ਮਨਾਇਆ ਗਿਆ।ਇਸ ਮੋਕੇ ਤੇ ਸ੍ਰੀ ਅਸਵਨੀ ਸਰਮਾ ਵਿਧਾਇਕ ਪਠਾਨਕੋਟ ਮੁੱਖ ਮਹਿਮਾਨ ਅਤੇ ਰਾਜੇਸ ਕੁਮਾਰ ਜਿਲ੍ਹਾ ਸਿੱਖਿਆ ਅਧਿਕਾਰੀ ਵਿਸ਼ੇਸ ਮਹਿਮਾਨ ਵੱਜੋਂ ਹਾਜਰ ਹੋਏ। ਸਮਾਰੋਹ ਦਾ ਅਰੰਭ ਸ੍ਰੀ ਅਸ਼ਵਨੀ ਸਰਮਾ ਵਿਧਾਇਕ ਪਠਾਨਕੋਟ ਨੇ ਸਕੂਲ ਅੰਦਰ ਵੱਖ ਵੱਖ ਕਿਸਮਾਂ ਦੇ ਪੋਦੇ ਲਗਾ ਕੇ ਕੀਤਾ।
ਸ੍ਰੀ ਅਸ਼ਵਨੀ ਸਰਮਾ ਵਿਧਾਇਕ ਪਠਾਨਕੋਟ ਨੇ ਬੱਚਿਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਵੱਧ ਤੋਂ ਵੱਧ ਪੋਦੇ ਲਗਾਉਣੇ ਚਾਹੀਦੇ ਹਨ ਅਤੇ ਉਨ੍ਹਾਂ ਪੋਦਿਆਂ ਦੀ ਸਾਭ ਸੰਭਾਲ ਵੀ ਕਰਨੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਇਕ ਵਿਦਿਆਰਥੀ ਨੂੰ ਚਾਹੀਦਾ ਹੈ ਕਿ ਉਹ ਖੁਦ ਵੀ ਪੋਦੇ ਲਗਾਏ ਅਤੇ ਆਪਣੇ ਜਾਣਕਾਰਾਂ ਨੂੰ ਵੀ ਪੋਦੇ ਲਗਾਉਣ ਲਈ ਪ੍ਰੇਰਿਤ ਕਰੇ। ਇਸ ਮੋਕੇ ਤੇ ਸਕੂਲ ਦੇ ਪ੍ਰਿੰਸੀਪਲ ਬਲਵਿੰਦਰ ਸੈਣੀ ਨੇ ਆਏ ਹੋਏ ਮੁੱਖ ਮਹਿਮਾਨ ਦਾ ਧੰਨਵਾਦ ਕੀਤਾ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਕਮਲਦੀਪ ਕੋਰ ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਿਆਲਾ, ਕੋਸਲ ਕੁਮਾਰ, ਨਵਨੀਤ ਸਰਮਾ, ਪ੍ਰਵੀਨ ਸਿੰਘ , ਰਮੇਸ ਕੁਮਾਰ, ਜਸਵਿੰਦਰ ਸਿੰਘ, ਕੈਪਟਨ ਜੋਗਿੰਦਰ ਸਿੰਘ ਅਤੇ ਸਕੂਲ ਦੇ ਸਟਾਫ ਮੈਂਬਰ ਹਾਜਰ ਸਨ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …

Leave a Reply