ਬਠਿੰਡਾ, 3 ਅਗਸਤ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਗੁਰਮਤਿ ਸੇਵਾ ਲਹਿਰ ਅਤੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਪੰਜਾਬ ਦੇ ਹਰ ਪਿੰਡ ਅਤੇ ਸ਼ਹਿਰ ਵਿਚ ਦਸਤਾਰ ਸਿਖਲਾਈ ਅਤੇ ਦਸਤਾਰ ਕਿਰਦਾਰ ਲਈ ਕੈਂਪ ਆਯੋਜਿਤ ਕੀਤੇ ਜਾ ਰਹੇ ਹਨ,ਇਨ੍ਹਾਂ ਸਿਖਲਾਈ ਕੈਂਪਾਂ ਵਿਚ ਲੜੀ ਤਹਿਤ ਦਸਤਾਰ ਕਾਕਾ ਜੈਦੀਪ ਸਿੰਘ ਬਠਿੰਡਾ ਵਿਸ਼ੇਸ਼ ਤੌਰ ‘ਤੇ ਪਿੰਡ ਕਾਲਝਰਾਣੀ ਵਿਖੇ ਪੁੱਜੇ ਅਤੇ ਸਿੱਖ ਨੌਜਵਾਨ ਵੀਰਾਂ ਨੂੰ ਕੈਂਪ ਦੌਰਾਨ ਵਿਸ਼ੇਸ਼ ਸਿਖਲਾਈ ਦਿੱਤੀ ਜਾ ਰਹੀ ਹੈ।ਕੋਚ ਜੈਦੀਪ ਸਿੰਘ ਵਲੋਂ ਬਠਿੰਡਾ ਜਿਲ੍ਹੇ ਦੇ ਖੇਤਰਾਂ ਵਿਚ ਦਸਤਾਰ ਕਿਰਦਾਰ ਸਬੰਧੀ ਵਿਸਥਾਰ ਸਹਿਤ ਚਾਨਣਾ ਪਾਇਆ ਜਾ ਰਿਹਾ ਹੈ। ਕੈਂਪ ਵਿਚ 60 ਬੱਚਿਆਂ ਨੇ ਕਿਰਦਾਰ ਅਤੇ ਦਸਤਾਰ ਸਿਖਲਾਈ ਲਈ ਪਹੁੰਚ ਕੀਤੀ ਹੈ।ਇਸ ਕੈਂਪ ਲਈ ਜਿਥੇ ਸਟੱਡੀ ਸਰਕਲ ਦਾ ਸਹਿਯੋਗ ਹੈ ਉਥੇ ਹੀ ਗੁਰਮਤਿ ਸੇਵਾ ਲਹਿਰ ਅਤੇ ਪਿੰਡ ਵਾਸੀਆਂ ਵਲੋਂ ਵੀ ਵਿਸੇਸ਼ ਸਹਿਯੋਗ ਦਿੱਤਾ ਜਾ ਰਿਹਾ ਹੈ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media