ਬਠਿੰਡਾ, 3 ਅਗਸਤ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਿੱਖਿਆ ਵਿਭਾਗ ਵਿਚ ਆਪਣੀ ਨੋਕਰੀ ਪੱਕੀ ਕਰਨ ਦੇ ਸੂਬਾ ਸਰਕਾਰ ਵੱਲੋਂ ਵਾਰ ਵਾਰ ਦਿੱਤੇ ਵਿਸ਼ਵਾਸ ਨੂੰ ਪੂਰਾ ਨਾ ਹੁੰਦਾ ਦੇਖ ਹੁਣ ਸਰਵ ਸਿੱਖਿਆ ਅਭਿਆਨ/ਰਮਸਾ ਦਫਤਰੀ ਕਰਮਚਾਰੀਆ ਨੇ ਸਰਕਾਰ ਦੀਆ ਮੁਲਾਜ਼ਮ/ਨੋਜਵਾਨ ਮਾਰੂ ਨੀਤੀਆ ਵਿਰੁੱਧ ਰੋਸ ਜ਼ਾਹਿਰ ਕਰਦੇ ਹੋਏ ਮਿਤੀ 5 ਅਗਸਤ ਨੂੰ ਇਕ ਦਿਨ ਲਈ ਸਕੇਤਕ ਕਲਮ ਛੋੜ ਹੜਤਾਲ ਕਰਨ ਦਾ ਫੈਸਲਾ ਕੀਤਾ ਹੈ ਅਤੇ ਇਸ ਸਬੰਧ ਵਿਚ ਜਿਲ੍ਹਾ ਸਿੱਖਿਆ ਅਫਸਰ (ਐ.ਸਿੱ) ਸ਼੍ਰੀ ਹਰਦੀਪ ਸ਼ਿੰਘ ਜੀ ਨੂੰ ਮੰਗ ਪੱਤਰ ਦਿੱਤਾ ਗਿਆ।ਪ੍ਰੈਸ ਬਿਆਨ ਜਾਰੀ ਕਰਦੇ ਹੋਏ ਜ਼ਿਲ੍ਹਾ..ਬੀਠੰਡਾ ਦੇ ਪ੍ਰਧਾਨ ਦੀਪਕ ਬਾਂਸਲ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਪ੍ਰਕਾਸ਼ ਸਿੰਘ ਬਾਦਲ ਅਤੇ ਸਿੱਖਿਆ ਮੰਤਰੀ ਪੰਜਾਬ ਡਾ. ਦਲਜੀਤ ਸਿੰਘ ਚੀਮਾ ਨਾਲ ਕਈ ਮੀਟਿੰਗ ਹੋ ਚੁੱਕੀਆ ਹਨ ਅਤੇ ਮੁੱਖ ਮੰਤਰੀ ਤੇ ਸਿੱਖਿਆ ਮੰਤਰੀ ਵੱਲੋਂ ਹਰ ਵਾਰ ਮੁਲਾਜ਼ਮਾਂ ਨੂੰ ਸਿੱਖਿਆ ਵਿਭਾਗ ਵਿਚ ਰੈਗੁਲਰ ਕਰਨ ਦਾ ਭਰੋਸਾ ਦਿੱਤਾ ਸੀ ਪ੍ਰੰਤੂ ਲੰਬਾ ਸਮਾਂ ਬੀਤ ਜਾਣ ਤੇ ਵੀ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਸਿੱਖਿਆ ਵਿਭਾਗ ਵਿਚ ਮਰਜ਼ ਕਰਨ ਲਈ ਕੋਈ ਨੋਟੀਫਿਕੇਸ਼ਨ ਜ਼ਾਰੀ ਨਹੀ ਕੀਤਾ ਗਿਆ।ਉਨ੍ਹਾਂ ਦੱਸਿਆ ਕਿ ਬੀਤੀ 24 ਅਪ੍ਰੈਲ ਨੂੰ ਜਥੇਬੰਦੀ ਦੀ ਮਾਨਯੋਗ ਮੁੱਖ ਮੰਤਰੀ ਸ.ਪ੍ਰਕਾਸ਼ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਪੈਨਲ ਮੀਟਿੰਗ ਹੋਈ ਸੀ ਜਿਸ ਮੀਟਿੰਗ ਵਿਚ ਸਿੱਖਿਆ ਮੰਤਰੀ ਪੰਜਾਬ ਡਾ ਦਲਜੀਤ ਸਿੰਘ ਚੀਮਾ ਵੀ ਮੋਜੂਦ ਸਨ ਇਸ ਮੀਟਿੰਗ ਵਿਚ ਵੀ ਮੁਲਾਜ਼ਮ ਨੂੰ ਜਲਦ ਨੋਟੀਫਿਕੇਸ਼ਨ ਕਰਨ ਦਾ ਵਾਅਦਾ ਕੀਤਾ ਗਿਆ ਸੀ।ਪ੍ਰੰਤੂ 3 ਮਹੀਨੇ ਦੇ ਕਰੀਬ ਬੀਤ ਜਾਣ ਤੇ ਵੀ ਕੋਈ ਕਾਰਵਾਈ ਨਜ਼ਰ ਨਹੀ ਆ ਰਹੀ ਹੈ।
ਉਨ੍ਹਾ ਕਿਹਾ ਕਿ ਸਰਕਾਰ ਮੁਲਾਜ਼ਮਾਂ ਨੂੰ ਸਿੱਖਿਆ ਵਿਭਾਗ ਵਿਚ ਰੈਗੁਲਰ ਕਰਨ ਲਈ ਟਾਲ ਮਟੋਲ ਦੀ ਨੀਤੀ ਅਪਣਾ ਰਹੀ ਹੈ ਜਿਸ ਕਰਕੇ ਕਰਮਚਾਰੀਆ ਵਿਚ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਮੁਲਾਜ਼ਮਾਂ ਨੂੰ ਸਿੱਖਿਆ ਵਿਭਾਗ ਵਿਚ ਰੈਗੁਲਰ ਕਰਨ ਦਾ ਨੋਟੀਫਿਕੇਸ਼ਨ ਨਾ ਕੀਤਾ ਤਾਂ ਮੁੱਖ ਮੰਤਰੀ ਦੇ ਸਮਾਗਮ ਵਾਲੀ ਥਾਂ ਤੇ 13 ਅਗਸਤ ਨੂੰ ਸੂਬਾ ਪੱਧਰੀ ਰੈਲੀ ਕਰਕੇ ਕੈਰੀ ਬੈਗ ਵੰਡਣਗੇ।ਜੇਕਰ ਫਿਰ ਵੀ ਮੁਲਾਜ਼ਮਾਂ ਦੀਆ ਮੰਗਾਂ ਦਾ ਹੱਲ ਨਾ ਹੋਇਆ ਤਾਂ ਮੁਲਾਜ਼ਮਾਂ 13 ਅਗਸਤ ਤੋਂ ਅਣਮਿਥੇ ਸਮੇਂ ਲਈ ਹੜਤਾਲ ਤੇ ਜਾਣ ਲਈ ਮਜਬੂਰ ਹੋਣਗੇ।ਇਸ ਮੋਕੇ ਸਦੀਪ ਕੁਮਾਰ,ਸ਼ੇਰ ਸਿੰਘ ਢਿੱਲੋ,ਰਮਿੰਦਰ,ਪੰਕਜ,ਲੇਖਰਾਜ,ਸਤਵਿੰਦਰ ਅਤੇ ਮੈਡਮ ਵੀਨਾ ਮੋਜੂਦ ਸਨ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media