Monday, November 9, 2026

ਭਗਤ ਪੂਰਨ ਸਿੰਘ ਦੀ ਯਾਦ ਵਿੱਚ ਕੀਰਤਨ ਸਮਾਗਮ ਸ਼ੁਕਰਵਾਰ

ਨਵੀਂ ਦਿੱਲੀ, 3 ਅਗਸਤ (ਪੰਜਾਬ ਪੋਸਟ ਬਿਊਰੋ) – ਆਪਣਾ ਸਮੁਚਾ ਜੀਵਨ ਮਨੁਖਤਾ ਦੀ ਸੇਵਾ ਵਿੱਚ ਸਮਰਪਿਤ ਕਰ ਦੇਣ ਵਾਲੇ ਅਤੇ ਮਾਨਵ ਸੇਵਾ ਪ੍ਰਤੀ ਵਚਨਬੱਧ ਪਿੰਗਲਵਾੜੇ ਦੇ ਸੰਸਥਾਪਕ, ਯੁਗ ਪੁਰਸ਼ ਭਗਤ ਪੂਰਨ ਸਿੰਘ ਦੀ ਸਾਲਾਨਾ ਯਾਦ ਮੰਨਾਉਣ ਲਈ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ਼ੁਕਰਵਾਰ, 5 ਅਗਸਤ ਨੂੰ ਸ਼ਾਮ ਰਹਰਾਸਿ ਸਾਹਿਬ ਦੇ ਪਾਠ ਉਪਰੰਤ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਵਿਸ਼ੇਸ਼ ਕੀਰਤਨ ਦਰਬਾਰ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ।ਇਹ ਜਾਣਕਾਰੀ ਦਿੰਦਿਆਂ ਰਾਣਾ ਪਰਮਜੀਤ ਸਿੰਘ, ਚੇਅਰਮੈਨ ਧਰਮ ਪ੍ਰਚਾਰ ਕਮੇਟੀ ਨੇ  ਦਸਿਆ ਕਿ ਇਸ ਮੌਕੇ ਰਹਰਾਸਿ ਸਾਹਿਬ ਦੇ ਪਾਠ ਉਪਰੰਤ ਗੁਰਦੁਆਰਾ ਸੀਸਗੰਜ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕੁਲਵੰਤ ਸਿੰਘ ਪ੍ਰਭਾਤ ਤੇ ਭਾਈ ਮਨੋਹਰ ਸਿੰਘ ਗੁਰਿੰਦਰ ਸਿੰਘ ਅਤੇ ਭਾਈ ਰਾਏ ਸਿੰਘ (ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ) ਦੇ ਕੀਰਤਨੀ ਜੱਥੇ ਗੁਰਬਾਣੀ ਦੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ ਅਤੇ ਗੁ. ਬੰਗਲਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਰਣਜੀਤ ਸਿੰਘ ਭਗਤ ਪੂਰਨ ਸਿੰਘ ਦੇ ਜੀਵਨ ਅਤੇ ਮਨੁਖਤਾ ਪ੍ਰਤੀ ਉਨ੍ਹਾਂ ਦੀਆਂ ਸੇਵਾਵਾਂ ਤੋਂ ਵਿਸਥਾਰ ਨਾਲ ਸੰਗਤਾਂ ਨੂੰ ਜਾਣੂ ਕਰਵਾਣਗੇ।

Check Also

ਐਡਵੋਕੇਟ ਧਾਮੀ ਨੇ ਸਮੁੱਚੇ ਸਿੱਖ ਜਗਤ ਨੂੰ ਬੰਦੀ ਛੋੜ ਦਿਵਸ ਦੀ ਦਿੱਤੀ ਵਧਾਈ

ਅੰਮ੍ਰਿਤਸਰ, 8 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ …

Leave a Reply