Monday, November 9, 2026

ਘੱਟ ਗਿਣਤੀ ਭਾਈਚਾਰੇ ਦੀਆਂ ਸਮੱਸਿਆਵਾਂ ਸਬੰਧੀ ਚੇਅਰਮੈਨ ਮੁਨੱਵਰ ਮਸੀਹ ਵੱਲੋਂ ਮੀਟਿੰਗ

PPN0308201613ਅੰਮ੍ਰਿਤਸਰ, 3 ਅਗਸਤ (ਜਗਦੀਪ ਸਿੰਘ ਸੱਗੂ) – ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਬਾਬੂ ਮੁਨੱਵਰ ਮਸੀਹ ਨੇ ਘੱਟ ਗਿਣਤੀ ਭਾਈਚਾਰੇ ਦੀਆਂ ਕਾਫੀ ਸਮੇਂ ਤੋਂ ਲਟਕਦੀਆਂ ਆ ਰਹੀਆਂ ਸਮੱਸਿਆਵਾਂ ਦੇ ਹੱਲ ਲਈ ਅੱਜ ਸਥਾਨਕ ਸਰਕਟ ਹਾਊਸ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ।ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਜ਼ਿਲ੍ਹੇ ਵਿਚ ਪੀਸ ਕਮੇਟੀਆਂ ਵਿਚ ਰਹਿੰਦੇ ਨਾਂਅ ਸ਼ਾਮਿਲ ਕਰਨ, ਸਬ-ਡਵੀਜ਼ਨ ਕਮੇਟੀਆਂ ਵਿਚ ਘੱਟ ਗਿਣਤੀ ਭਾਈਚਾਰੇ ਦੇ ਯੋਗ ਵਿਅਕਤੀ ਨਾਮਜ਼ਦ ਕਰਨ, ਕਮਿਊਨਿਟੀ ਹਾਲ ਅਤੇ ਕਬਰਿਸਤਾਨਾਂ ਦੇ ਬਕਾਇਆ ਮਸਲਿਆਂ ਸਬੰਧੀ ਵਿਚਾਰ ਕੀਤਾ ਅਤੇ ਉਨ੍ਹਾਂ ਦੇ ਹੱਲ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਵਿਚ ਪੀਸ ਕਮੇਟੀਆਂ ਵਿਚ ਰਹਿੰਦੇ ਨਾਂਅ ਅਤੇ ਸਬ-ਡਵੀਜ਼ਨ ਕਮੇਟੀਆਂ ਵਿਚ ਘੱਟ ਗਿਣਤੀ ਭਾਈਚਾਰੇ ਦੇ ਵਿਅਕਤੀਆਂ ਦੇ ਨਾਂਅ ਇਕ ਹਫ਼ਤੇ ਵਿਚ ਸ਼ਾਮਿਲ ਕਰਨ ਦੇ ਆਦੇਸ਼ ਦਿੱਤੇ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਬਰਿਸਤਾਨਾਂ ਲਈ 100 ਕਰੋੜ ਰੁਪਏ ਖ਼ਰਚੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਘੱਟ ਗਿਣਤੀ ਕਮਿਸ਼ਨ ਨੇ ਵੀ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਤੋਂ ਕਬਰਿਸਤਾਨਾਂ ਸਬੰਧੀ ਰਿਪੋਰਟ ਮੰਗੀ ਹੈ। ਉਨ੍ਹਾਂ ਕਿਹਾ ਕਿ ਜਿਥੇ ਕਬਰਿਸਤਾਨ ਨਹੀਂ ਹਨ, ਉਥੇ ਜਗ੍ਹਾ ਲੈ ਕੇ ਦਿੱਤੀ ਜਾਵੇਗੀ ਅਤੇ ਜਿਥੇ ਹਨ ਉਥੇ ਚਾਰਦੀਵਾਰੀ, ਜਲ ਸਪਲਾਈ ਅਤੇ ਹੋਰਨਾਂ ਸਹੂਲਤਾਂ ਦਾ ਪ੍ਰਬੰਧ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਕਬਰਿਸਤਾਨਾਂ ਦੀ ਜ਼ਮੀਨ ‘ਤੇ ਨਾਜਾਇਜ਼ ਕਬਜ਼ੇ ਛੁਡਵਾਉਣ ਲਈ ਵੀ ਕੰਮ ਕੀਤਾ ਜਾ ਰਿਹਾ ਹੈ। ੁਨ੍ਹਾਂ ਕਿਹਾ ਕਿ ਸੁਲਤਾਨਵਿੰਡ ਵਿਖੇ ਤਿੰਨ ਦਿਨ ਵਿਚ ਨਿਸ਼ਾਨਦੇਹੀ ਕਰਵਾ ਕੇ ਜ਼ਮੀਨ ਹਵਾਲੇ ਕਰ ਦਿੱਤੀ ਜਾਵੇਗੀ।ੲਸ ਮੌਕੇ ਕਮਿਸ਼ਨ ਦੇ ਮੈਂਬਰ ਯਾਕੂਬ ਮਸੀਹ, ਐਸ. ਡੀ. ਐਮ ਅੰਮ੍ਰਿਤਸਰ-2 ਸ੍ਰੀ ਰਾਜੇਸ਼ ਸ਼ਰਮਾ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ. ਹਰਜਿੰਦਰ ਸਿੰਘ ਸਿੱਧੂ, ਜ਼ਿਲ੍ਹਾ ਭਲਾਈ ਅਫ਼ਸਰ ਸ੍ਰੀ ਸੰਜੀਵ ਮੰਨਣ, ਇੰਸਪੈਕਟਰ ਅਰੁਣ ਸ਼ਰਮਾ ਅਤੇ ਹੋਰ ਹਾਜ਼ਰ ਸਨ।

Check Also

ਐਡਵੋਕੇਟ ਧਾਮੀ ਨੇ ਸਮੁੱਚੇ ਸਿੱਖ ਜਗਤ ਨੂੰ ਬੰਦੀ ਛੋੜ ਦਿਵਸ ਦੀ ਦਿੱਤੀ ਵਧਾਈ

ਅੰਮ੍ਰਿਤਸਰ, 8 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ …

Leave a Reply