Monday, November 9, 2026

ਸਰਕਾਰੀ ਕੰਨਿਆ ਸੀਨੀ: ਸੈਕੰ: ਸਕੂਲ ਮਹਾਂ ਸਿੰਘ ਗੇਟ ਵਿਖੇ ਟ੍ਰਾਂਸਪੋਰਟ ਮੰਤਰੀ ਕੋਹਾੜ ਵੰਡਣਗੇ ਸਾਈਕਲ

PPN0308201614ਅੰਮ੍ਰਿਤਸਰ, 3 ਅਗਸਤ (ਜਗਦੀਪ ਸਿੰਘ ਸੱਗੂ) – ਪੰਜਾਬ ਸਰਕਾਰ ਵੱਲੋਂ ਮਾਈ ਭਾਗੋ ਵਿੱਦਿਆ ਸਕੀਮ ਦੇ ਤਹਿਤ 4 ਅਗਸਤ ਦਿਨ ਵੀਰਵਾਰ ਨੂੰ ਰਾਜ ਦੇ ਸਾਰੇ ਜ਼ਿਲਿਆਂ ਵਿਚ ਜ਼ਿਲ੍ਹਾ ਪੱਧਰੀ ਸਮਾਗਮ ਕਰਵਾ ਕੇ ਲੋੜਵੰਦ ਵਿਦਿਆਰਥਣਾਂ ਨੂੰ ਸਾਈਕਲਾਂ ਦੀ ਵੰਡ ਕੀਤੀ ਜਾ ਰਹੀ ਹੈ। ਇਸ ਸਬੰਧੀ ਅੰਮ੍ਰਿਤਸਰ ਦਾ ਜ਼ਿਲ੍ਹਾ ਪੱਧਰੀ ਸਮਾਗਮ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਮਹਾਂ ਸਿੰਘ ਗੇਟ (ਸ਼ਿਵਾਲਾ ਭਾਈਆਂ) ਵਿਖੇ ਸਵੇਰੇ 7.30 ਵਜੇ ਹੋਵੇਗਾ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਸ. ਤਜਿੰਦਰ ਪਾਲ ਸਿੰਘ ਸੰਧੂ ਨੇ ਇਸ ਸਮਾਗਮ ਦੇ ਪ੍ਰਬੰਧਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਪ੍ਰੀਸ਼ਦ ਦੇ ਮੀਟਿੰਗ ਹਾਲ ਵਿਖੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਦਿੱਤੀ। ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਦੀ ਅਗਵਾਈ ਹੇਠ ਕਰਵਾਏ ਜਾ ਰਹੇ ਇਸ ਸਮਾਗਮ ਦੇ ਮੁੱਖ ਮਹਿਮਾਨ ਟ੍ਰਾਂਸਪੋਰਟ ਮੰਤਰੀ ਪੰਜਾਬ ਸ. ਅਜੀਤ ਸਿੰਘ ਕੋਹਾੜ ਹੋਣਗੇ।
ਉਨ੍ਹਾਂ ਦੱਸਿਆ ਕਿ ਇਸ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ ਅਤੇ ਮੁੱਖ ਮਹਿਮਾਨ ਵੱਲੋਂ ਸਰਕਾਰੀ ਸਕੂਲਾਂ ਵਿਚ ਪੜ੍ਹਦੀਆਂ ਗਿਆਰਵੀਂ ਜਮਾਤ ਦੀਆਂ ਵਿਦਿਆਰਥਣਾਂ ਨੂੰ ਸਰਕਾਰ ਦੀ ਇਸ ਮਹੱਤਵਪੂਰਨ ਸਕੀਮ ਤਹਿਤ ਮੁਫ਼ਤ ਸਾਈਕਲਾਂ ਦੀ ਵੰਡ ਕੀਤੀ ਜਾਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਮੂਹ ਪ੍ਰਬੰਧਾਂ ਨੂੰ ਸਮੁੱਚੇ ਤਾਲਮੇਲ ਨਾਲ ਨੇਪਰੇ ਚੜ੍ਹਾਇਆ ਜਾਵੇ। ਇਸ ਮੌਕੇ ਸਹਾਇਕ ਕਮਿਸ਼ਨਰ ਸ੍ਰੀਮਤੀ ਅਮਨਦੀਪ ਕੌਰ, ਤਹਿਸੀਲਦਾਰ ਸ. ਗੁਰਮੰਦਰ ਸਿੰਘ, ਡੀ. ਈ. ਓ (ਸੈਕੰਡਰੀ) ਸ. ਸਤਿੰਦਰ ਬੀਰ ਸਿੰਘ, ਜ਼ਿਲ੍

Check Also

ਐਡਵੋਕੇਟ ਧਾਮੀ ਨੇ ਸਮੁੱਚੇ ਸਿੱਖ ਜਗਤ ਨੂੰ ਬੰਦੀ ਛੋੜ ਦਿਵਸ ਦੀ ਦਿੱਤੀ ਵਧਾਈ

ਅੰਮ੍ਰਿਤਸਰ, 8 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ …

Leave a Reply