Monday, November 9, 2026

ਵਜੀਲੈਂਸ ਵੱਲੋਂ ਸੇਵਾਮੁਕਤ ਕਾਨੂੰਗੋ ਸਮੇਤ 4 ਗ੍ਰਿਫ਼ਤਾਰ

ਅੰਮ੍ਰਿਤਸਰ, 3 ਅਗਸਤ (ਜਗਦੀਪ ਸਿੰਘ ਸੱਗੂ) – ਵਿਜੀਲੈਂਸ ਵਿਭਾਗ ਨੇ ਗ਼ਲਤ ਦਸਤਾਵੇਜ਼ਾਂ ਦੇ ਆਧਾਰ ‘ਤੇ ਮਾਲ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਤੇ ਹੋਰ ਵਿਅਕਤੀਆਂ ਨਾਲ ਮਿਲੀਭੁਗਤ ਨਾਲ ਵਿਰਾਸਤ ਦਾ ਇੰਤਕਾਲ ਕਰਵਾਉਣ ਅਤੇ ਉਸ ਦਾ ਅੱਗੇ ਬੈਨਾਮਾ ਕਰਨ ‘ਤੇ ਇਕ ਸੇਵਾਮੁਕਤ ਕਾਨੂੰਗੋ ਸਮੇਤ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਸੀਨੀਅਰ ਪੁਲਿਸ ਕਪਤਾਨ ਸ੍ਰੀ ਕੇਤਨ ਬਾਲੀਰਾਮ ਪਾਟਿਲ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਖਿਲਾਫ਼ ਚਲਾਈ ਗਈ ਮੁਹਿੰਮ ਅਧੀਨ ਥਾਣਾ ਵਿਜੀਲੈਂਸ ਬਿਊਰੋ ਰੇਂਜ ਅੰਮ੍ਰਿਤਸਰ ਵਿਖੇ ਪ੍ਰੀਤਮ ਕੌਰ ਪਤਨੀ ਹਰਭਜਨ ਸਿੰਘ ਵਾਸੀ ਪਿੰਡ ਕੋਟਲੀ ਸਰੂ ਖਾਂ ਵੱਲੋਂ ਆਪਣੇ ਅਤੇ ਆਪਣੇ ਬੱਚਿਆਂ ਦੇ ਹੱਕ ਵਿਚ ਸਵਰਗੀ ਸ੍ਰੀ ਅਜੀਤ ਸਿੰਘ ਪੁੱਤਰ ਸਾਧੂ ਸਿੰਘ ਵਾਸੀ ਪਿੰਡ ਰਾਣੀਵਲਾਹ, ਤਹਿਸੀਲ ਚੋਹਲਾ ਸਾਹਿਬ, ਜ਼ਿਲ੍ਹਾ ਤਰਨ ਤਾਰਨ ਦੀ ਜ਼ਮੀਨ ਦਾ ਗ਼ਲਤ ਦਸਤਾਵੇਜ਼ਾਂ ਦੇ ਆਧਾਰ ‘ਤੇ ਮਾਲ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਤੇ ਹੋਰ ਪ੍ਰਾਈਵੇਟ ਵਿਅਕਤੀਆਂ ਨਾਲ ਮਿਲੀਭੁਗਤ ਕਰਕੇ ਵਿਰਾਸਤ ਦਾ ਇੰਤਕਾਲ ਕਰਾਉਣ ਅਤੇ ਆਪਣੀ ਲੜਕੀ ਸਿਰਮਜੀਤ ਕੌਰ ਦੇ ਨਬਾਲਗ ਹੋਣ ਦੇ ਬਾਵਜੂਦ ਉਕਤ ਵਿਰਾਸਤ ਇੰਤਕਾਲ ਦੀ ਜ਼ਮੀਨ ਦਾ ਅੱਗੇ ਬੈਨਾਮਾ ਨਵਾਬ ਸਿੰਘ ਵਗੈਰਾ ਦੇ ਹੱਕ ਵਿਚ ਕਰਨ ਕਰਕੇ ਥਾਣਾ ਵਿਜੀਲੈਂਸ ਬਿਊਰੋ ਅੰਮ੍ਰਿਤਸਰ ਵਿਖੇ ਵੱਖ-ਵੱਖ ਧਾਰਾਵਾਂ ਅਧੀਨ ਮੁਕੱਦਮਾ ਦਰਜ ਕੀਤਾ ਹੈ।
ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿਚ ਡੀ. ਐਸ. ਪੀ ਵਿਜੀਲੈਂਸ ਬਿਊਰੋ ਅੰਮ੍ਰਿਤਸਰ ਸ੍ਰੀ ਨਵਜੋਤ ਸਿੰਘ ਵੱਲੋਂ ਵੱਖ-ਵੱਖ ਟੀਮਾਂ ਬਣਾ ਕੇ ਛਾਪੇਮਾਰੀ ਕਰਵਾ ਕੇ ਪ੍ਰੀਤਮ ਕੌਰ ਪਤਨੀ ਹਰਭਜਨ ਸਿੰਘ ਪਿੰਡ ਕੋਟਲੀ ਸਰੂ ਖਾਂ ਤਹਿਸੀਲ ਖਡੂਰ ਸਾਹਿਬ, ਬਲਦੇਵ ਸਿੰਘ ਮੈਂਬਰ ਪੰਚਾਇਤ ਪੁੱਤਰ ਗੁਰਮੇਜ ਸਿੰਘ ਵਾਸੀ ਪਿੰਡ ਰਾਣੀ ਵਲਾਹ ਤਹਿਸੀਲ ਚੋਹਲਾ ਸਾਹਿਬ, ਜ਼ਿਲ੍ਹਾ ਤਰਨ ਤਾਰਨ, ਕੁਲਦੀਪ ਸਿੰਘ ਨੰਬਰਦਾਰ ਪੁੱਤਰ ਜਰਨੈਲ ਸਿੰਘ ਸਾਬਕਾ ਸਰਪੰਚ ਵਾਸੀ ਪਿੰਡ ਰਾਣੀ ਵਲਾਹ ਤਹਿਸੀਲ ਚੋਹਲਾ ਸਾਹਿਬ ਜ਼ਿਲ੍ਹਾ ਤਰਨ ਤਾਰਨ ਅਤੇ ਬਲਕਾਰ ਸਿੰਘ ਕਾਨੂੰਗੋ (ਸੇਵਾਮੁਕਤ) ਪੁੱਤਰ ਮੱਖਣ ਸਿੰਘ ਵਾਸੀ ਗਲੀ ਬਗੀਚਿਆਂ ਵਾਲੀ, ਮੁਹੱਲਾ ਲਾਲੀ ਸ਼ਾਹ, ਤਰਨ ਤਾਰਨ ਨੂੰ ਗ੍ਰਿਫ਼ਤਾਰ ਕੀਤਾ ਹੈ।

Check Also

ਐਡਵੋਕੇਟ ਧਾਮੀ ਨੇ ਸਮੁੱਚੇ ਸਿੱਖ ਜਗਤ ਨੂੰ ਬੰਦੀ ਛੋੜ ਦਿਵਸ ਦੀ ਦਿੱਤੀ ਵਧਾਈ

ਅੰਮ੍ਰਿਤਸਰ, 8 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ …

Leave a Reply