ਪੱਟੀ, 3 ਅਗਸਤ (ਰਣਜੀਤ ਸਿੰਘ ਮਾਹਲਾ)- ਸ੍ਰੀ ਮਹਾਵੀਰ ਜੈਨ ਮਾਡਲ ਹਾਈ ਸਕੂਲ ਪੱਟੀ ਵਿਖੇ ਪਿ੍ਰੰਸੀਪਲ ਸਰਬਜੀਤ ਕੌਰ ਦੀ ਅਗਵਾਈ ਵਿੱਚ ਹਾਊਸ ਵਾਈਜ਼ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਨਰਸਰੀ ਜਮਾਤਾਂ ਦੇ ਕਵਿਤਾ ਮੁਕਾਬਲੇ, ਤੀਸਰੀ ਤੋਂ ਪੰਜਵੀਂ ਜਮਾਤ ਤੱਕ ਕਹਾਣੀ ਮੁਕਾਬਲੇ, ਛੇਵੀਂ ਤੋਂ ਅੱਠਵੀਂ ਜਮਾਤ ਦੇ ਭਾਸ਼ਣ ਮੁਕਾਬਲੇ ਅਤੇ ਨੌਵੀਂ ਤੇ ਦਸਵੀਂ ਜਮਾਤ ਦੇ ਵਾਦ-ਵਿਵਾਦ ਮੁਕਾਬਲੇ ਸ਼ਾਮਿਲ ਸਨ। ਇਨਾਂ ਮੁਕਾਬਲਿਆਂ ਦੌਰਾਨ ਜੱਜ ਦੀ ਭੂਮਿਕਾ ਪ੍ਰੋ. ਰਘੂਨਾਥ ਜੈਨ, ਸਮੀਰ ਜੈਨ ਅਤੇ ਪੁਨੀਤ ਜੈਨ ਨੇ ਸਾਂਝੇ ਤੌਰ ‘ਤੇ ਨਿਭਾਈ। ਇਸ ਤੋਂ ਪਹਿਲਾਂ ਸਕੂਲ ਵਿੱਚ ਹਾਊਸਾਂ ਦੀ ਵੰਡ ਕੀਤੀ ਗਈ ਅਤੇ ਸਕੂਲ ਵਿੱਚ ਅਨੁਸ਼ਾਸਨ ਨੂੰ ਬਣਾਈ ਰੱਖਣ ਅਤੇ ਵਿਦਿਆਰਥੀਆਂ ਦੀਆਂ ਸਮੱਸਿਆਵਾਂ ਨੂੰ ਸਿੱਧੇ ਤੌਰ ‘ਤੇ ਹੱਲ ਕਰਨ ਲਈ ਹੈੱਡ ਬੁਆਏ, ਹੈੱਡ ਗਰਲ, ਹਾਊਸਾਂ ਦੇ ਕੈਪਟਨ ਅਤੇ ਵਾਈਸ ਕੈਪਟਨ ਦੀ ਚੋਣ ਵੀ ਕਰਵਾਈ ਗਈ। ਇਸ ਮੌਕੇ ‘ਤੇ ਬੋਲਦਿਆਂ ਪਿ੍ਰੰਸੀਪਲ ਸਰਬਜੀਤ ਕੌਰ ਨੇ ਕਿਹਾ ਕਿ ਅਜਿਹੇ ਮੁਕਾਬਲਿਆਂ ਨਾਲ ਵਿਦਿਆਰਥੀਆਂ ਵਿੱਚ ਜਿੱਥੇ ਸਵੈ-ਵਿਸ਼ਵਾਸ ਦੀ ਭਾਵਨਾ ਵਧਦੀ ਹੈ ਉਥੇ ਉਨਾਂ ਨੂੰ ਆਪਣੀ ਮਿਹਨਤ ਅਤੇ ਲਗਨ ਨਾਲ ਅੱਗੇ ਵਧਨ ਦੀ ਪ੍ਰੇਰਣਾ ਵੀ ਮਿਲਦੀ ਹੈ। ਉਨਾਂ ਕਿਹਾ ਕਿ ਜੈਨ ਸਕੂਲ ਇਲਾਕੇ ਵਿੱਚ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਵਚਨਬੱਧ ਹੈ। ਪ੍ਰੋ. ਰਘੂਨਾਥ ਜੈਨ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਮੁਕਾਬਲੇ ਜਿੱਥੇ ਵਿਦਿਆਰਥੀਆਂ ਵਿੱਚ ਪੜਾਈ ਪ੍ਰਤੀ ਲਗਨ ਅਤੇ ਮਿਹਨਤ ਦੀ ਭਾਵਨਾ ਪੈਦਾ ਕਰਦੇ ਹਨ ਉਥੇ ਉਨਾਂ ਵਿੱਚ ਮੁਕਾਬਲੇਬਾਜੀ ਦੀ ਭਾਵਨਾ ਵੀ ਪੈਦਾ ਹੁੰਦੀ ਹੈ। ਇਸ ਮੌਕੇ ‘ਤੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ।
Check Also
ਐਡਵੋਕੇਟ ਧਾਮੀ ਨੇ ਸਮੁੱਚੇ ਸਿੱਖ ਜਗਤ ਨੂੰ ਬੰਦੀ ਛੋੜ ਦਿਵਸ ਦੀ ਦਿੱਤੀ ਵਧਾਈ
ਅੰਮ੍ਰਿਤਸਰ, 8 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ …
Punjab Post Daily Online Newspaper & Print Media