Tuesday, July 15, 2025
Breaking News

ਪੰਜਾਬ ‘ਚ ਵੀ ਅਨੰਦ ਮੈਰਿਜ ਐਕਟ ਲਾਗੂ ਹੋਵੇ- ਦਲਮੇਘ ਸਿੰਘ

PPN210519
ਅੰਮ੍ਰਿਤਸਰ, 21 ਮਈ (ਗੁਰਪ੍ਰੀਤ ਸਿੰਘ)-   ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸ. ਦਲਮੇਘ ਸਿੰਘ ਨੇ ਮੁੱਖ ਮੰਤਰੀ ਪੰਜਾਬ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੱਤਰ ਲਿਖ ਕੇ ਬੇਨਤੀ ਕੀਤੀ ਹੈ ਕਿ ਅਨੰਦ ਮੈਰਿਜ ਐਕਟ ਸਬੰਧੀ ਨੋਟੀਫਿਕੇਸ਼ਨ ਕਰਕੇ ਇਸ ਨੂੰ ਪੰਜਾਬ ‘ਚ ਲਾਗੂ ਕੀਤਾ ਜਾਵੇ ਤਾਂ ਜੋ ਸਿੱਖ ਆਪਣੇ ਵਿਆਹਾਂ ਦੀ ਰਜਿਸਟ੍ਰੇਸ਼ਨ ਅਨੰਦ ਮੈਰਿਜ ਐਕਟ ਤਹਿਤ ਦਰਜ ਕਰਵਾ ਸਕਣ। ਇਥੋਂ ਜਾਰੀ ਪ੍ਰੈੱਸ ਨੋਟ ‘ਚ ਸ.ਦਲਮੇਘ ਸਿੰਘ ਨੇ ਕਿਹਾ ਹੈ ਕਿ ਦੇਸ਼ ਦੀ ਸਰਕਾਰ ਨੇ ਸਿੱਖਾਂ ਦੀ ਚਿਰੋਕਣੀ ਮੰਗ ‘ਤੇ ਗੌਰ ਕਰਦਿਆਂ ਅਨੰਦ ਮੈਰਿਜ ਐਕਟ ‘ਚ ਸੋਧ ਕਰਕੇ ਪਾਰਲੀਮੈਂਟ ‘ਚ ਪਾਸ ਕਰ ਦਿੱਤਾ ਸੀ ਜਿਸ ਨਾਲ ਅਨੰਦ ਮੈਰਿਜ ਐਕਟ ੧੯੦੯ ਤਹਿਤ ਸਿੱਖ ਆਪਣੇ ਵਿਆਹ ਰਜਿਸਟਰਡ ਕਰਵਾ ਸਕਦੇ ਹਨ। ਇਸ ਸਬੰਧੀ ਰਾਜ ਸਰਕਾਰਾਂ ਵੱਲੋਂ ਆਪਣੇ-ਆਪਣੇ ਸੂਬਿਆਂ ਵਿੱਚ ਨੋਟੀਫਿਕੇਸ਼ਨ ਕਰਕੇ ਇਸ ਐਕਟ ਨੂੰ ਲਾਗੂ ਕਰਨਾ ਹੈ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਹਰਿਆਣਾ ਸਰਕਾਰ ਵੱਲੋਂ ਨੋਟੀਫਿਕੇਸ਼ਨ ਕਰ ਦਿੱਤਾ ਗਿਆ ਹੈ।

Check Also

ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ

ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …

Leave a Reply