Sunday, November 8, 2026

ਗੁਰਦੁਆਰਾ ਚੀਫ਼ ਖ਼ਾਲਸਾ ਦੀਵਾਨ ਵਿਖੇ ਮਸਿਆ ਦਾ ਕੀਰਤਨ ਸਮਾਗਮ ਆਯੋਜਿਤ

PPN0308201625ਅੰਮ੍ਰਿਤਸਰ, ੩ ਅਗਸਤ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਗੁਰਦੁਆਰਾ ਸਾਹਿਬ ਵਿਖੇ ਮੱਸਿਆ ਦੇ ਮੌਕੇ ਤੇ ਦੀਵਾਨ ਸਜਾਏ ਗਏ ।ਡਾਇਰੈਕਟਰ ਐਜੂਕੇਸ਼ਨ ਅਤੇ ਪਿ੍ਰੰਸੀਪਲ ਜੀ. ਟੀ. ਰੋਡ ਸਕੂਲ ਡਾ: ਧਰਮਵੀਰ ਸਿੰਘ ਨੇ ਸੰਗਤਾਂ ਨੂੰ ਜੀ ਆਇਆਂ ਆਖਿਆ।ਬੀਬੀ ਕਵੰਲਜੀਤ ਕੌਰ ਦੇੇੇ ਰਾਗੀ ਜਥੇ ਨੇ ਕੀਰਤਨ ਕੀਤਾ।ਉਪਰੰਤ ਅਮਿਤੇਸ਼ਵਰ ਸਿੰਘ ਦੇ ਜਥੇ ਨੇ ਗੁਰੂ ਜਸ ਗਾਇਨ ਕੀਤਾ।ਭਾਈ ਜਸਵਿੰਦਰ ਸਿੰਘ ਬੀਬੀ ਕੌਲਾਂ ਵਾਲਿਆਂ ਦੇ ਜਥੇ ਨੇ ਵੱਲੋਂ ਵੀ ਕੀਰਤਨ ਰਾਹੀ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਗਿਆ।ਇਸ ਤੋਂ ਬਾਅਦ ‘ਮਿਸ਼ਨ ਦੀਪ ਸੇਵਾ ਸੁਸਾਇਟੀ ਦੇ ਜਥੇ ਨੇ ਕੀਰਤਨ ਰਾਹੀਂ ਹਾਜਰੀ ਲਗਵਾਈ।ਸਮਾਗਮ ਦੌਰਾਨ ਭਈ ਜਸਵਿੰਦਰ ਸਿੰਘ ਅਤੇ ਉਨ੍ਹਾਂ ਦੇ ਸਹਿਯੋਗੀ ਸਾਥੀਆਂ ਨੂੰ ਉਨ੍ਹਾਂ ਦੀਆਂ ਗੁਰਦੁਆਰਾ ਸਾਹਿਬ ਵਿਖੇ ਨਿਸ਼ਕਾਮ ਕੀਰਤਨ ਦੀਆਂ ਸੇਵਾਵਾਂ ਲਈ ਡਾਇਰੈਕਟਰ ਐਜੂਕੇਸ਼ਨ ਡਾ: ਧਰਮਵੀਰ ਸਿੰਘ, ਸz. ਤਜਿੰਦਰ ਸਿੰਘ ਮੈਂਬਰ ਇੰਚਾਰਜ ਗੁਰਦੁਆਰਾ ਸਾਹਿਬ, ਸz. ਨਿਰੰਜਨ ਸਿੰਘ ਮੈਂਬਰ ਇੰਚਾਰਜ ਅਤੇ ਡਾ: ਸ਼੍ਰੀਮਤੀ ਅਮਰਪਾਲੀ ਮੈਂਬਰ ਇੰਚਾਰਜ ਸ੍ਰੀ ਗੁਰੂ ਹਰਿਕ੍ਰਿਸ਼ਨ ਇੰਟਰਨੈਸ਼ਨਲ ਸਕੂਲ ਵੱਲੋਂ ਵਿਸ਼ੇਸ਼ ਰੂਪ ਵਿੱਚ ਸਨਮਾਨਿਤ ਕੀਤਾ ਗਿਆ।ਸਮਾਗਮ ਵਿੱਚ ਬਾਬਾ ਬਲਦੇਵ ਸਿੰਘ, ਜਸਪਾਲ ਸਿੰਘ, ਬੀਬੀ ਗੁਰਨੂਰ ਕੌਰ, ਇੰਜੀਨੀਅਰ ਜੈਦੀਪ ਸਿੰਘ, ਮਿਸ਼ਨਦੀਪ ਸੇਵਾ ਸੁਸਾਇਟੀ ਦੀਆਂ ਬੱਚੀਆਂ, ਅੰਮ੍ਰਿਤਸਰ ਸ਼ਹਿਰ ਦੇ ਕੋਟ ਖਾਲਸਾ, ਸੰਧੂ ਕਲੌਨੀ, ਛੇਹਰਟਾ ਸਾਹਿਬ ਅਤੇ  ਪਿੰਡ ਘਨੂਪੁਰ ਕਾਲੇ ਤੋਂ ਸੰਗਤ ਬਸਾਂ ਰਾਹੀਂ ਵਿਸ਼ੇਸ਼ ਤੌਰ ਤੇ ਪਹੁੰਚੀ।ਗੁਰੂ ਕਾ ਲੰਗਰ ਅਤੁੱਟ ਵਰਤਾਇਆ  ਗਿਆ ।

Check Also

ਰੈਡ ਕਰਾਸ ਸੋਸਾਇਟੀ ਵਲੋਂ ਆਪਦਾ ਪ੍ਰਬੰਧਨ ਲਈ ਦੋ ਰੋਜਾ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 5 ਨਵੰਬਰ (ਜਗਦੀਪ ਸਿੰਘ) – ਡਿਪਟੀ ਕਮਿਸ਼ਨਰ-ਕਮ-ਪ੍ਰਧਾਨ, ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਦਲਵਿੰਦਰਜੀਤ ਸਿੰਘ,ਅੰਮ੍ਰਿਤਸਰ ਦੀ …

Leave a Reply