Sunday, November 8, 2026

ਤੈ੍ਰ ਸ਼ਤਾਬਦੀ ਕਾਲਜ ਦੀ ਵਿਦਿਆਰਥਣ ਨੇ ਐਮ.ਏ. ਇਕਨਾਮਿਕਸ ਸਮੈਸਟਰ-2 ਵਿੱਚ ਹਾਸਲ ਕੀਤਾ ਪਹਿਲਾ ਸਥਾਨ

PPN0308201626ਅੰਮ੍ਰਿਤਸਰ, 3 ਅਗਸਤ (ਗੁਰਪ੍ਰੀਤ ਸਿੰਘ) – ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਤੈ੍ਰ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਦੀ ਵਿਦਿਆਰਥਣ ਸਿਮਰਨਜੀਤ ਕੌਰ ਨੇ ਐਮ.ਏ. ਇਕਨਾਮਿਕਸ ਸਮੈਸਟਰ ਦੂਜੇ ਵਿੱਚ ਪਹਿਲਾ ਸਥਾਨ ਹਾਸਲ ਕੀਤਾ।ਕਾਲਜ ਦੀ ਪ੍ਰਿੰਸੀਪਲ ਸ੍ਰੀਮਤੀ ਜਤਿੰਦਰ ਕੌਰ, ਸ. ਅਮਰ ਸਿੰਘ ਸੁਪ੍ਰਿੰਟੈਂਡੈਂਟ, ਡਾ. ਹਰਜੀਵ ਕੌਰ, ਪ੍ਰੋ. ਰਣਦੀਪ ਕੌਰ, ਡਾ. ਗੁਰਸ਼ਰਨ ਕੌਰ ਤੇ ਸ. ਗੁਰਜਿੰਦਰ ਸਿੰਘ ਨੇ ਸਾਂਝੇ ਤੌਰ ‘ਤੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਾਡੇ ਕਾਲਜ ਦੀ ਵਿਦਿਆਰਥਣ ਸਿਮਰਨਜੀਤ ਕੌਰ ਨੇ 82 ਫੀਸਦੀ ਅੰਕ ਪ੍ਰਾਪਤ ਕਰਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚੋਂ ਪਹਿਲੀ ਪੁਜੀਸ਼ਨ ਅਤੇ ਪੂਰੇ ਅੰਮ੍ਰਿਤਸਰ ਜ਼ਿਲ੍ਹੇ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਚੰਗਾ ਨਤੀਜਾ ਵਿਭਾਗ ਦੇ ਅਧਿਆਪਕਾਂ ਤੇ ਵਿਦਿਆਰਥਣ ਦੀ ਅਣਥੱਕ ਮਿਹਨਤ ਦਾ ਸਿੱਟਾ ਹੈ।ਉਨ੍ਹਾਂ ਵਿਦਿਆਰਥਣ ਨੂੰ ਅੱਗੇ ਤੋਂ ਇਸੇ ਤਰ੍ਹਾਂ ਹੋਰ ਮਿਹਨਤ ਕਰਕੇ ਮਾਪਿਆਂ ਤੇ ਕਾਲਜ ਦਾ ਨਾਮ ਰੌਸ਼ਨ ਕਰਦੇ ਰਹਿਣ ਦੀ ਪ੍ਰੇਰਨਾ ਦਿੱਤੀ ।

Check Also

ਰੈਡ ਕਰਾਸ ਸੋਸਾਇਟੀ ਵਲੋਂ ਆਪਦਾ ਪ੍ਰਬੰਧਨ ਲਈ ਦੋ ਰੋਜਾ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 5 ਨਵੰਬਰ (ਜਗਦੀਪ ਸਿੰਘ) – ਡਿਪਟੀ ਕਮਿਸ਼ਨਰ-ਕਮ-ਪ੍ਰਧਾਨ, ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਦਲਵਿੰਦਰਜੀਤ ਸਿੰਘ,ਅੰਮ੍ਰਿਤਸਰ ਦੀ …

Leave a Reply