Sunday, October 6, 2024

’ਦੀਨਿਨ ਕੀ ਪ੍ਰਤਿਪਾਲ ਕਰੈ…’ ਦੀ ਕਥਾ ਸ਼ਨੀਵਾਰ ਤੋਂ

ਨਵੀਂ ਦਿੱਲੀ, 4 ਅਗਸਤ (ਪੰਜਾਬ ਪੋਸਟ ਬਿਊਰੋ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰੂ ਸਾਹਿਬਾਨ ਵਲੋਂ ਰਚੀਆਂ ਵੱਖ-ਵੱਖ ਬਾਣੀਆਂ ਦੀ ਭਾਵ-ਅਰਥਾਂ ਸਹਿਤ ਵਿਆਖਿਆ ਅਤੇ ਉਨ੍ਹਾਂ ਦੀ ਮਨੁਖਾ ਜੀਵਨ ਵਿੱਚ ਮਹਤੱਤਾ ਤੋਂ ਜਾਣੂ ਕਰਵਾ, ਸੰਗਤਾਂ ਨੂੰ ਬਾਣੀ ਅਤੇ ਬਾਣੇ ਨਾਲ ਜੋੜਨ ਦੀ ਅਰੰਭੀ ਗਈ ਹੋਈ ਕੱਥਾ-ਲੜੀ ਨੂੰ ਅਗੇ ਤੋਰਦਿਆਂ ਸ਼ਨੀਵਾਰ, 6, ਅਗਸਤ, ਤੋਂ ਬੁੱਧਵਾਰ, 10 ਅਗਸਤ ਤਕ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਗੁਰਬਾਣੀ ਦੇ ਪੰਥ ਪ੍ਰਵਾਨਤ ਪ੍ਰਸਿੱਧ ਵਿਆਖਿਆਕਾਰ ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਰਚਨਾ ‘ਦੀਨਿਨ ਕੀ ਪ੍ਰਤਿਪਾਲ ਕਰੈ…(‘ਤ੍ਵ ਪ੍ਰਸਾਦਿ ਸ੍ਵੱਯੈ’), ਦੀ ਭਾਵ-ਅਰਥਾਂ ਸਹਿਤ ਵਿਆਖਿਆ ਕਰਦਿਆਂ ਕੱਥਾ ਕਰਨਗੇ। ਇਹ ਜਾਣਕਾਰੀ ਦਿੰਦਿਆਂ ਰਾਣਾ ਪਰਮਜੀਤ ਸਿੰਘ ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁਰਦੁਆਰਾ ਪ੍ਰਬੰਧਕ ਕਮੇਟੀ) ਨੇ ਦਸਿਆ ਕਿ ਇੱਸ ਕਥਾ ਪ੍ਰੋਗਰਾਮ ਦਾ ਸਿੱਧਾ ਪ੍ਰਸਾਰਣ ਹਮੇਸ਼ਾਂ ਵਾਂਗ ਸਵੇਰੇ 7.30 ਤੋਂ 8.30 ਵਜੇ ਤਕ ਚੜ੍ਹਦੀਕਲਾ ਟਾਈਮ ਟੀਵੀ ਵਲੋਂ ਕੀਤਾ ਜਾਇਗਾ।

Check Also

ਰੰਗਮੰਚ ਕਲਾਕਾਰ ਕੈਲਾਸ਼ ਕੌਰ ਦੇ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

ਸੰਗਰੂਰ, 5 ਅਕਤੂਬਰ (ਜਗਸੀਰ ਲੌਂਗੋਵਾਲ) – ਤਰਕਸ਼ੀਲ ਸੁਸਾਇਟੀ ਪੰਜਾਬ ਨੇ ਪ੍ਰਸਿੱਧ ਲੋਕਪੱਖੀ ਨਾਟਕਕਾਰ ਅਤੇ ਚਿੰਤਕ …

Leave a Reply