Wednesday, March 25, 2026

ਭਗਵੰਤ ਮਾਨ ਪੰਜਾਬ ਦੇ ਕਿਸੇ ਵੀ ਨਸ਼ਾ ਛੁਡਾਊ ਕੇਂਦਰ ‘ਚ ‘ ਇਲਾਜ ਕਰਵਾ ਸਕਦਾ ਹੈ- ਸੁਖਬੀਰ ਬਾਦਲ

PPN0408201607ਮੰਡੀ ਅਰਨੀਵਾਲਾ (ਫਾਜ਼ਿਲਕਾ), 4 ਅਗਸਤ (ਵਨੀਤ ਅਰੋੜਾ)- ਪੰਜਾਬ ਦੇ ਉੱਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੂੰ ਸੂਬੇ ਦੇ ਕਿਸੇ ਵੀ ਨਸ਼ਾ ਛੁਡਾਊ ਕੇਂਦਰ ਵਿਚ ਭਰਤੀ ਕਰਵਾ ਕੇ ਇਲਾਜ ਕਰਨ ਲਈ ਤਿਆਰ ਹੈ। ਜ਼ਿਕਰਯੋਗ ਹੈ ਭਗਵੰਤ ਮਾਨ ਦੇ ਕਥਿਤ ਤੌਰ ‘ਤੇ ਸੰਸਦ ਭਵਨ ਵਿਚ ਸ਼ਰਾਬ ਪੀ ਕੇ ਆਉਣ ਦੀਆਂ ਖਬਰਾਂ ਤੋਂ ਬਾਅਦ ਬੀਤੇ ਕੱਲ੍ਹ ਕੁਝ ਲੋਕ ਸਭਾ ਮੈਂਬਰਾਂ ਨੇ ਮੰਗ ਕੀਤੀ ਹੈ ਕਿ ਉਸ ਨੂੰ ਇਲਾਜ ਲਈ ਕਿਸੇ ਨਸ਼ਾ ਛੁਡਾਊ ਕੇਂਦਰ ਵਿਚ ਭਰਤੀ ਕਰਵਾਇਆ ਜਾਵੇ।
ਇੱਥੇ ਜਲਾਲਾਬਾਦ ਹਲਕੇ ਦੇ ਸੰਗਤ ਦਰਸ਼ਨ ਪ੍ਰੋਗਰਾਮ ਦੇ ਦੂਜੇ ਦਿਨ ਪੱਤਰਕਾਰਾਂ ਨਾਲ ਗੱਲ ਕਰਦਿਆਂ ਉੱਪ ਮੁੱਖ ਮੰਤਰੀ ਨੇ ਕਿਹਾ ਕਿ ਐਸਵਾਈਐਲ ਦੇ ਗੰਭੀਰ ਮੁੱਦੇ ‘ਤੇ ਕਾਂਗਰਸ ਵੱਲੋਂ ਆਲ ਪਾਰਟੀ ਮੀਟਿੰਗ ਦੀ ਮੰਗ ਹਾਸੋਹੀਣੀ ਜਾਪਦੀ ਹੈ ਕਿਉਂ ਕਿ ਇਸ ਮੁੱਦੇ ‘ਤੇ ਪੰਜਾਬ ਦੀਆਂ ਜੜ੍ਹਾਂ ਪੁੱਟਣ ਦੀ ਸ਼ੁਰੂਆਤ ਕਾਂਗਰਸ ਵੱਲੋਂ ਹੀ ਕੀਤੀ ਗਈ ਸੀ ਅਤੇ ਪਾਣੀਆਂ ਦੇ ਮੁੱਦੇ ‘ਤੇ ਪੰਜਾਬ ਨਾਲ ਕਾਂਗਰਸੀਆਂ ਵੱਲੋਂ ਹੀ ਮਤਰੇਆਂ ਸਲੂਕ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਪੰਜਾਬਵਾਸੀ ਇਹ ਕਦੇ ਵੀ ਨਹੀਂ ਭੁੱਲ ਸਕਦੇ ਕਿ ਕਪੂਰੀ ਵਿਖੇ 1982 ਵਿਚ ਜਦੋਂ ਉਸ ਸਮੇਂ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਐਸਵਾਈਐਲ ਦੇ ਨਿਰਮਾਣ ਦਾ ਨੀਂਹ ਪੱਥਰ ਰੱਖਿਆ ਸੀ ਤਾਂ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਗਾਂਧੀ ਦਾ ਜ਼ੋਰ-ਸ਼ੋਰ ਨਾਲ ਸਵਾਗਤ ਕੀਤਾ ਸੀ।
ਕਾਂਗਰਸ ‘ਤੇ ਵਾਰ ਕਰਦਿਆਂ ਸ. ਬਾਦਲ ਨੇ ਕਿਹਾ ਕਿ ਆਗਾਮੀ ਪੰਜਾਬ ਵਿਧਾਨ ਚੋਣਾਂ ਵਿਚ ਕਾਂਗਰਸੀ ਉਮੀਦਵਾਰਾਂ ਨੂੰ ਟਿਕਟਾਂ ਦੇਣ ਦੀ ਪਾਰਟੀ ਕੋਈ ਵੀ ਪ੍ਰਕਿਰਿਆ ਚੁਣ ਲਵੇ, ਪੂਰੀ ਤਰ੍ਹਾਂ ਨਾਲ ਡੁੱਬ ਚੁੱਕੀ ਅਤੇ ਨਿਰਾਸ਼ਾ ਦੇ ਆਲਮ ਵਿਚ ਪੁੱਜੀ ਹੋਈ ਕਾਂਗਰਸ ਪਾਰਟੀ ਦੀ ਬੁਰੀ ਤਰ੍ਹਾਂ ਹੋਣ ਵਾਲੀ ਹਾਰ ਨੂੰ ਕੋਈ ਨਹੀਂ ਬਚਾ ਸਕਦਾ ਅਤੇ ਪੰਜਾਬ ਵਿਚੋਂ ਕਾਂਗਰਸ ਦਾ ਪੂਰਣ ਸਫਾਇਆ ਹੋ ਕੇ ਹੀ ਰਹੇਗਾ।  ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਲੋਕ ਅਕਾਲੀ-ਭਾਜਪਾ ਸਰਕਾਰ ਵੱਲੋਂ ਪਿਛਲੇ 9 ਸਾਲਾਂ ਵਿਚ ਕੀਤੇ ਰਿਕਾਰਡ ਵਿਕਾਸ ਅਤੇ ਖੁਸ਼ਹਾਲੀ ਨੂੰ ਵੇਖ ਚੁੱਕੇ ਹਨ ਅਤੇ ਆਰਥਿਕ, ਸਮਾਜਿਕ ਤੇ ਸੱਭਿਆਚਾਰਕ ਖੇਤਰਾਂ ਵਿਚ ਹੋਈ ਚਹੁੰਮੁਖੀ ਤਰੱਕੀ ਦੇ ਸਿੱਟੇ ਵੱਜੋਂ ਪੰਜਾਬ ਦੇ ਲੋਕ ਤੀਜੀ ਵਾਰ ਵੀ ਅਕਾਲੀ-ਭਾਜਪਾ ਸਰਕਾਰ ਨੂੰ ਪੰਜਾਬ ਦੀ ਸੇਵਾ ਦਾ ਮੌਕਾ ਦੇਣਗੇ।
ਇਸ ਤੋਂ ਪਹਿਲਾਂ ਉਨ੍ਹਾਂ ਜਲਾਲਾਬਾਦ ਹਲਕੇ ਦੇ ਸੰਗਤ ਦਰਸ਼ਨ ਪ੍ਰੋਗਰਾਮ ਦੇ ਦੂਜੇ ਦਿਨ 15 ਪੰਚਾਇਤਾਂ ਨੂੰ 12 ਕਰੋੜ ਰੁਪਏ ਤੋਂ ਜ਼ਿਆਦਾ ਦੀਆਂ ਵਿਕਾਸ ਗ੍ਰਾਂਟਾਂ ਵਾਟਰ ਸਪਲਾਈ, ਸੀਸੀ ਫਲੋਰਿੰਗ, ਜਿੰਮ ਤੇ ਖੇਡ ਕਿੱਟਾਂ, ਧਰਮਸ਼ਾਲਾਵਾਂ ਦੇ ਨਿਰਮਾਣ, ਸੋਲਰ ਲਾਈਟਾਂ ਅਤੇ ਹੋਰ ਵਿਕਾਸ ਕਾਰਜਾਂ ਲਈ ਜਾਰੀ ਕੀਤੀਆਂ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਮੁੱਖ ਪਾਰਲੀਮਾਨੀ ਸਕੱਤਰ ਸ. ਗੁਰਤੇਜ ਸਿੰਘ ਘੁੜਿਆਣਾ, ਉੱਪ ਮੁੱਖ ਮੰਤਰੀ ਦੇ ਓਐਸਡੀ ਸਤਿੰਦਰਜੀਤ ਸਿੰਘ ਮੰਟਾ, ਡਿਪਟੀ ਕਮਿਸ਼ਨਰ ਈਸ਼ਾ ਕਾਲੀਆ, ਡੀ.ਆਈ.ਜੀ. ਫਿਰੋਜ਼ਪੁਰ ਰੇਂਜ ਸ. ਰਣਵੀਰ ਸਿੰਘ ਖੱਟੜਾ, ਐਸਐਸਪੀ ਨਰਿੰਦਰ ਭਾਰਗਵ ਵਧੀਕ ਡਿਪਟੀ ਕਮਿਸ਼ਨਰ ( ਜਨਰਲ ) ਸ. ਚਰਨਦੇਵ ਸਿੰਘ ਮਾਨ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਅਰਵਿੰਦ ਕੁਮਾਰ,  ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਅਤੇ ਪੰਜਾਬ ਐਗਰੋ ਦੇ ਵਾਈਸ ਚੇਅਰਮੈਨ ਸ਼੍ਰੀ ਅਸ਼ੋਕ ਅਨੇਜਾ , ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਦਿਹਾਤੀ ਦੇ ਪ੍ਰਧਾਨ ਸ. ਗੁਰਪਾਲ ਸਿੰਘ ਗਰੇਵਾਲ, ਸ.ਹਰਸੁਖਮੰਦਰ ਸਿੰਘ ਬੱਬੀ ਬਾਦਲ, ਸ੍ਰੀ ਦਵਿੰਦਰ ਸਿੰਘ ਬੱਬਲ, ਸ. ਵਰਦੇਵ ਸਿੰਘ ਨੋਨੀ ਮਾਨ ,  ਸ. ਜੈਸਰਤ ਸਿੰਘ ਸੰਧੂ,  ਯੂਥ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਸ਼੍ਰੀ ਸਤਿੰਦਰ ਸਿੰਘ ਸਵੀ ਕਾਠਪਾਲ, ਗੁਰਪ੍ਰੀਤ ਸਿੰਘ ਲਵਲੀ ਕਾਠਪਾਲ, ਸ਼੍ਰੀ ਲਾਡੀ ਧਵਨ, ਸ਼੍ਰੋਮਣੀ ਅਕਾਲੀ ਦਲ ਦੇ ਯੂਥ ਪ੍ਰਧਾਨ ਲਖਵਿੰਦਰ ਸਿੰਘ ਰੋਹੀਵਾਲਾ, ਐਸ.ਜੀ.ਪੀ.ਸੀ. ਮੈਂਬਰ ਜਥੇਦਾਰ ਸੂਬਾ ਸਿੰਘ ਡੱਬਵਾਲਾ ਕਲਾਂ, ਜਥੇਦਾਰ ਚਰਨ ਸਿੰਘ ਚੇਅਰਮੈਨ ਮਾਰਕੀਟ ਕਮੇਟੀ ਅਰਨੀਵਾਲਾ, ਚੇਅਰਮੈਨ ਸੁਖਜਿੰਦਰ ਸਿੰਘ, ਹਰਜੀਤ ਸਿੰਘ ਹੀਰਾ, ਅਵਤਾਰ ਸਿੰਘ ਕਮਾਲਵਾਲਾ, ਓਮ ਪ੍ਰਕਾਸ਼, ਨਿਸ਼ਾਨ ਸਿੰਘ ਸਰਕਲ ਪ੍ਰਧਾਨ, ਪ੍ਰਤਾਪ ਭਠੇਜਾ, ਸੁਖਦੇਵ ਸਿੰਘ ਠੇਠੀ, ਅਤੇ ਹੋਰ ਅਕਾਲੀ ਆਗੂ ਹਾਜਰ ਸਨ।

Check Also

ਖ਼ਾਲਸਾ ਕਾਲਜ ਵਿਖੇ ਐਗਰੀ ਫੈਸਟ-2026 ਕਰਵਾਇਆ ਗਿਆ

ਅੰਮ੍ਰਿਤਸਰ, 25 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਖੇਤੀਬਾੜੀ ਵਿਭਾਗ ਅਤੇ ਖੇਤੀਬਾੜੀ ਸੁਸਾਇਟੀ …

Leave a Reply