Sunday, October 6, 2024

ਭੀਲੋਵਾਲ ਵਿੱਚ ਕਾਂਗਰਸ ਨੂੰ ਝਟਕਾ, 20 ਪਰਿਵਾਰ ਅਕਾਲੀ ਦਲ ਵਿੱਚ ਸ਼ਾਮਿਲ

PPN0408201612ਮੱਤੇਵਾਲ, 4 ਅਗਸਤ (ਪੰਜਾਬ ਪੋਸਟ ਬਿਊਰੋ)- ਮਾਲ ਤੇ ਲੋਕ ਸੰਪਰਕ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਕਬੂਲਦਿਆਂ ਭੀਲੋਵਾਲ ਵਿੱਚ 20 ਪਰਿਵਾਰ ਕਾਂਗਰਸ ਛੱਡ ਕੇ ਅਕਾਲੀ ਦਲ ਵਿੱਚ ਹੋਏ ਸ਼ਾਮਿਲ ਹੋ ਗਏ ਹਨ। ਜਿਸ ਨਾਲ ਹਲਕਾ ਮਜੀਠਾ ਵਿਖੇ ਕਾਂਗਰਸ ਨੂੰ ਗਹਿਰਾ ਝਟਕਾ ਲੱਗਾ ਹੈ।ਇਸ ਮੌਕੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਸ: ਮਜੀਠੀਆ ਨੇ ਕਿਹਾ ਲੋਕ ਮਾਰੂ ਨੀਤੀਆਂ ਕਾਰਨ ਕਾਂਗਰਸ ਦੀ ਹੋਂਦ ਦੇਸ਼ ਭਰ ਵਿੱਚ ਖਤਮ ਹੋਣ ਕਿਨਾਰੇ ਹੈ, ਉੱਥੇ ਪੰਜਾਬ ਵਿੱਚ ਵੀ ਕਾਂਗਰਸ ਨੂੰ ਲੋਕ ਤੇਜੀ ਨਾਲ ਤਿਲਾਂਜਲੀ ਦੇ ਰਹੇ ਹਨ। ਉਹਨਾਂ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸਿਰੇ ਦਾ ਗੱਪੀ ਦੱਸਦਿਆਂ ਕਿਹਾ ਕਿ ਪੰਜਾਬ ਵਿੱਚ ਕੇਜਰੀਵਾਲ 25 ਹਜ਼ਾਰ ਲੋਕਾਂ ਨੂੰ ਨੌਕਰੀਆਂ ਦੇਣ ਦਾ ਲਾਰਾ ਲਾ ਰਿਹਾ ਹੈ ਪਰ ਉਹ ਇਹ ਤਾਂ ਸਪੱਸ਼ਟ ਕਰੇ ਕਿ ਦਿੱਲੀ ਵਿੱਚ ਉਸ ਨੇ ਕਿੰਨੇ ਲੋਕਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ।ਉਹਨਾਂ ਕਿਹਾ ਕਿ ਦਿੱਲੀ ਵਾਲਾ ਝੂਠ ਪੰਜਾਬ ਵਿੱਚ ਚੱਲਣ ਵਾਲਾ ਨਹੀਂ ਹੈ। ਇਸੇ ਦੌਰਾਨ ਪਿੰਡ ਭੀਲੋਵਾਲ ਵਿੱਚ ਸਰਪੰਚ ਗੁਰਭੇਜ ਸਿੰਘ ਦੀ ਅਗਵਾਈ ਵਿੱਚ ਕਾਂਗਰਸ ਛੱਡ ਕੇ ਅਕਾਲੀ ਦਲ ਵਿੱਚ ਸ਼ਾਮਿਲ ਹੋਏ ਹੀਰਾ ਸਿੰਘ, ਗੁਰਮੁਖ ਸਿੰਘ, ਕੇਵਲ ਸਿੰਘ, ਨਿਰਵੈਲ ਸਿੰਘ, ਜਸਪਾਲ ਸਿੰਘ, ਕਿਰਪਾਲ ਸਿੰਘ, ਸ਼ਮਸ਼ੇਰ ਸਿੰਘ, ਹਰਭਜਨ ਸਿੰਘ, ਅਮਰੀਕ ਸਿੰਘ, ਤਰਸੇਮ ਸਿੰਘ, ਦਲਬੀਰ ਸਿੰਘ, ਬਲਵਿੰਦਰ ਸਿੰਘ, ਸਤਨਾਮ ਸਿੰਘ, ਗੁਰਮੇਜ ਸਿੰਘ, ਸਤਨਾਮ ਸਿੰਘ, ਕਾਬਲ ਸਿੰਘ, ਬਾਬਾ ਜੋਗਿੰਦਰ ਸਿੰਘ, ਅਮਰਜੀਤ ਸਿੰਘ ਮੈਂਬਰ, ਗੁਰਬਚਨ ਸਿੰਘ ਅਤੇ ਪ੍ਰੇਮ ਸਿੰਘ ਸਮੇਤ 20 ਪਰਿਵਾਰਾਂ ਨੂੰ ਸ: ਮਜੀਠੀਆ ਨੇ ਸਨਮਾਨਿਤ ਕਰਦਿਆਂ ਅਕਾਲੀ ਦਲ ਵਿੱਚ ਸਵਾਗਤ ਕੀਤਾ।ਇਸ ਮੌਕੇ ਸ: ਤਲਬੀਰ ਸਿੰਘ ਗਿੱਲ, ਮੇਜਰ ਸ਼ਿਵੀ, ਯੋਧ ਸਿੰਘ ਸਮਰਾ, ਪ੍ਰੋ: ਸਰਚਾਂਦ ਸਿੰਘ ਮੀਡੀਆ ਸਲਾਹਕਾਰ, ਕੁਲਵਿੰਦਰ ਸਿੰਘ ਧਾਰੀਵਾਲ,ਗੁਰਭੇਜ ਸਿੰਘ ਭੀਲੋਵਾਲ, ਗੁਰਜੀਤ ਬਾਠ, ਦਾਰਾ ਸਿੰਘ ਭੀਲੋਵਾਲ, ਕੁਲਦੀਪ ਸਿੰਘ ਭੀਲੋਵਾਲ, ਰਾਮ ਸਿੰਘ ਭੀਲੋਵਾਲ, ਗੁਰਜਿੰਦਰ ਸਿੰਘ ਟਪਈਆਂ ਆਦਿ ਵੀ ਹਾਜ਼ਰ ਸਨ।

Check Also

ਰੰਗਮੰਚ ਕਲਾਕਾਰ ਕੈਲਾਸ਼ ਕੌਰ ਦੇ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

ਸੰਗਰੂਰ, 5 ਅਕਤੂਬਰ (ਜਗਸੀਰ ਲੌਂਗੋਵਾਲ) – ਤਰਕਸ਼ੀਲ ਸੁਸਾਇਟੀ ਪੰਜਾਬ ਨੇ ਪ੍ਰਸਿੱਧ ਲੋਕਪੱਖੀ ਨਾਟਕਕਾਰ ਅਤੇ ਚਿੰਤਕ …

Leave a Reply