Saturday, August 15, 2026

ਝੋਨੇ ਅਤੇ ਬਾਸਮਤੀ ਦੀ ਫਸਲ ਉੱਪਰ ਕੀੜਿਆਂ ਤੇ ਬਿਮਾਰੀਆਂ ਦਾ ਹਮਲਾ ਹੋਣ ਦੀ ਸੰਭਾਵਨਾ

PPN0508201620ਪਠਾਨਕੋਟ, 5 ਅਗਸਤ (ਪੰਜਾਬ ਪੋਸਟ ਬਿਊਰੋ) – ਮੌਸਮ ਅਨਕੂਲ ਹੋਣ ਕਾਰਨ ਝੋਨੇ ਅਤੇ ਬਾਸਮਤੀ ਦੀ ਫਸਲ ਉੱਪਰ ਕੀੜਿਆਂ ਅਤੇ ਬਿਮਾਰੀਆਂ ਦਾ ਹਮਲਾ ਹੋਣ ਦੀ ਸੰਭਾਵਨਾ ਨੂੰ ਵੇਖਦਿਆਂ ਕਿਸਾਨਾਂ ਨੂੰ ਸੁਚੇਤ ਰਹਿਣਾ ਚਾਹੀਦਾ ਤਾਂ ਜੋ ਕਿਸੇ ਵੀ ਹੰਗਾਮੀ ਹਾਲਤ ਵਿੱਚ ਢੁਕਵੇਂ ਪ੍ਰਬੰਧ ਕੀਤੇ ਜਾ ਸਕਣ। ਇਹ ਵਿਚਾਰ ਡਾ. ਹਰਿੰਦਰ ਸਿੰਘ ਬੈਂਸ ਖੇਤੀਬਾੜੀ ਅਫਸਰ (ਹੈ.ਕੁ.)ਪਠਾਨਕੋਟ ਨੇ ਡਿਪਟੀ ਕਮਿਸ਼ਨਰ ਸ਼੍ਰੀ ਅਮਿਤ ਕੁਮਾਰ ਦੇ ਦਿਸਾ ਨਿਰਦੇਸ਼ਾਂ ਤਹਿਤ ਖੇਤੀਬਾੜੀ ਵਿਭਾਗ ਵੱਲੋਂ ਦੀ ਭਰਿਆਲ ਲਾਹੜੀ ਸਹਿਕਾਰੀ ਸਭਾ ਦੇ ਸਹਿਯੋਗ ਨਾਲ ਲਗਾਏ ਪਿੰਡ ਪੱਧਰੀ ਕਿਸਾਨ ਜਾਗਰੁਕਤਾ ਕੈਂਪ ਵਿੱਚ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਹੇ।ਸੈਕਟਰੀ ਪ੍ਰਭਾਤ ਸਿੰਘ ਅਤੇ ਬਲਵਿੰਦਰ ਕੁਮਾਰ ਖੇਤੀਬਾੜੀ ਉਪ ਨਿਰੀਖਕ ਦੇ ਪ੍ਰਬੰਧਾਂ ਹੇਠ ਲਗਾਏ ਇਸ ਕੈਂਪ ਵਿੱਚ ਡਾ ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ,ਹਰਦੀਪ ਸਿੰਘ,ਸਰਪੰਚ ਸ਼ਸ਼ੀ ਕਾਂਤ ਬੂਟਾ ਸਿੰਘ,ਜੀਵਨ ਸਿੰਘ,ਕੁਲਦੀਪ ਕੁਮਾਰ, ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।
ਝੋਨੇ ਤੇ ਬਾਸਮਤੀ ਫਸਲ ਨੂੰ ਲੱਗਣ ਵਾਲੇ ਕੀੜਿਆਂ ਬਾਰੇ ਜਾਣਕਾਰੀ ਦਿੰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਝੋਨੇ ਦੀ ਫਸਲ ਨੂੰ ਕੀੜਿਆਂ ਤੋਂ ਬਚਾਉਣ ਲਈ ਯੂਰੀਆ ਦੀ ਸਿਫਾਰਸ਼ ਕੀਤੀ ਮਾਤਰਾ ਤੋਂ ਵੱਧ ਵਰਤੋਂ ਨਹੀਂ ਕਰਨੀ ਚਾਹੀਦੀ।ਉਨਾਂ ਕਿਹਾ ਕਿ ਜ਼ਰੂਰਤ ਤੋਂ ਜ਼ਿਆਦਾ ਯੂਰੀਆ ਪਾਉਣ ਨਾਲ ਫਸਲ ਉਪਰ ਕੀੜੇ ਵਧੇਰੇ ਹਮਲਾ ਕਰਦੇ ਹਨ ਅਤੇ ਫਸਲ ਤੇਜ਼ ਹਵਾਵਾਂ ਨਾਲ ਛੇਤੀ ਡਿੱਗ ਪੈਂਦੀ ਹੈ।ਉਨਾਂ ਕਿਹਾ ਕਿ ਯੂਰੀਆ ਖਾਦ ਦੀ ਸੁਚੱਜੀ ਵਰਤੋਂ ਲਈ ਰੰਗਦਾਰ ਪੱਤਾ ਚਾਰਟ ਵਰਤਣਾ ਲਾਹੇਵੰਦ ਸਾਬਤ ਹੋ ਸਕਦਾ ਹੈ।ਡਾ ਹਰਿੰਦਰ ਸਿੰਘ ਬੈਂਸ ਨੇ ਕਿਹਾ ਕਿ ਕਦੇ ਵੀ ਖਾਲੀ ਪੇਟ ਕੀਟਨਾਸ਼ਕ ਰਸਾਇਣਾਂ ਦਾ ਛਿੜਕਾੳ ਨਾਂ ਕਰੋ,ਅਤੇ ਛਿੜਕਾਅ ਕਰਨ ਤੋਂ ਬਾਅਦ ਗਿੱਲੇ ਕੱਪੜੇ ਉਤਾਰ ਦੇਣੇ ਚਾਹੀਦੇ ਹਨ ਅਤੇ ਚੰਗੀ ਤਰਾਂ ਸਾਬਣ ਲਗਾ ਕੇ ਨਹਾ ਲੈਣਾ ਚਾਹੀਦਾ ਹੈ।ਉਨਾਂ ਕਿਹਾ ਕਿ ਹਵਾ ਦੇ ਰੁੱਖ ਦੇ ਉਲਟ ਕਦੇ ਛਿੜਕਾਅ ਨਾਂ ਕਰੋ ਅਤੇ ਜੇਕਰ ਕੋਈ ਕੀਟ ਨਾਸ਼ਕ ਬਾਕੀ ਬਚ ਜਾਵੇ ਤਾਂ ਉਸ ਨੂੰ ਬੱਚਿਆਂ ਦੀ ਪਹੁੰਚ ਤੋਂ ਦੂਰ ਸਟੋਰ ਕਰਕੇ ਰੱਖੋ।ਉਨਾਂ ਨੇ ਦੇਸੀ ਖਾਦ ਬਨਾਉਣ ਦੇ ਨਾਡੇਪ ਤਰੀਕੇ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ।ਅਗਾਂਹਵਧੂ ਕਿਸਾਨ ਪ੍ਰਧਾਨ ਸਹਿਕਾਰੀ ਸਭਾ ਜੀਵਨ ਸਿੰਘ ਨੇ ਆਏ ਕਿਸਾਨਾਂ ਅਤੇ ਖੇਤੀ ਮਾਹਿਰਾਂ ਦਾ ਧੰਨਵਾਦ ਕੀਤਾ।

Check Also

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ

ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸-  ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ …

Leave a Reply