ਪਠਾਨਕੋਟ, 5 ਅਗਸਤ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸਕੱਤਰ ਸ਼੍ਰੀਮਤੀ ਅਮਨਦੀਪ ਕੌਰ ਚਾਹਲ, ਵੱਲੋਂ ਸਬ-ਜੇਲ੍ਹ, ਪਠਾਨਕੋਟ ਦਾ ਦੌਰਾ ਕੀਤਾ ਗਿਆ।ਇਸ ਮੌਕੇ ਸ਼੍ਰੀਮਤੀ ਅਮਨਦੀਪ ਕੌਰ ਚਾਹਲ ਜੀ ਵੱਲੋਂ ਸਬ-ਜੇਲ੍ਹ, ਪਠਾਨਕੋਟ ਵਿਖੇ ਬੰਦ ਕੈਦੀਆਂ/ਹਵਾਲਾਤੀਆਂ ਨਾਲ ਮੁਲਾਕਾਤ ਕੀਤੀ ਗਈ ਅਤੇ ਉਹਨਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਇਸ ਸਬੰਧ ਵਿਚ ਉਹਨਾਂ ਵੱਲੋਂ ਵਾਜ਼ਵ ਕਾਰਵਾਈ ਕਰਨ ਦਾ ਭਰੋਸਾ ਦਿਵਾਇਆ ਗਿਆ।ਇਸ ਦੌਰਾਨ ਜਿਨ੍ਹਾਂ ਬੰਦੀਆਂ ਦੇ ਚਲਦੇ ਕੇਸਾਂ ਵਿਚ ਵਕੀਲ ਨਹੀਂ ਹਨ, ਉਹਨਾਂ ਸਾਰੇ ਬੰਦੀਆਂ ਨੂੰ ਮੁਫਤ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਲਈ ਫਾਰਮ ਭਰੇ ਗਏ ਇਸ ਤੋਂ ਇਲਾਵਾ ਉਹਨਾਂ ਨੇ ਬੰਦੀਆਂ ਨੂੰ ਉਹਨਾਂ ਦੇ ਕਾਨੂੰਨੀ ਹੱਕਾਂ ਬਾਰੇ ਜਾਣਕਾਰੀ ਦਿੱਤੀ ਅਤੇ ਅਪੀਲ ਪਾਉਣ ਦਾ ਤਰੀਕਾ ਅਤੇ ਅਪੀਲ ਦੀ ਸਮਾਂਬੱਧ ਮਿਆਦ ਬਾਰੇ ਵੀ ਜਾਗਰੂਕ ਕੀਤਾ ਗਿਆ।
Check Also
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ
ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ …
Punjab Post Daily Online Newspaper & Print Media