Sunday, August 16, 2026

ਬੀਬੀ ਕਮਲੇਸ਼ ਵਾਰਡ ਨੰ. 48 ਦੀ ਪ੍ਰਧਾਨ ਨਿਯੁੱਕਤ

PPN0508201621ਅੰਮ੍ਰਿਤਸਰ, 5 ਅਗਸਤ (ਪੰਜਾਬ ਪੋਸਟ ਬਿਊਰੋ) -ਸ਼੍ਰੋਮਣੀ ਇਸਤਰੀ ਅਕਾਲੀ ਦਲ ਦੀ ਜਿਲਾ ਪ੍ਰਧਾਨ ਬੀਬੀ ਰਾਜਵਿੰਦਰ ਕੌਰ ਰਾਜ ਵੱਲੋਂ ਜੱਥੇ ਨੂੰ ਮਜਬੂਤ ਕਰਨ ਲਈ ਕੀਤੀਆਂ ਜਾ ਰਹੀਆਂ ਵਾਰਡ ਪ੍ਰਧਾਨਾਂ ਦੀਆਂ ਨਿਯੁੱਕਤੀਆਂ ਦੇ ਤਹਿਤ ਵਾਰਡ ਨੰ. 48 ਵਿਚ ਕਰਵਾਈ ਗਈ ਮੀਟਿੰਗ ਦੌਰਾਨ ਬੀਬੀ ਕਮਲੇਸ਼ ਨੂੰ ਵਾਰਡ ਪ੍ਰਧਾਨ ਨਿਯੁੱਕਤ ਕੀਤਾ ਗਿਆ।ਜਿਲਾ ਪ੍ਰਧਾਨ ਬੀਬੀ ਰਾਜਵਿੰਦਰ ਕੌਰ ਰਾਜ ਨੇ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਬਹੁਤ ਸਾਰੀਆਂ ਸਹੁਲਤਾਂ ਦੇ ਕੇ ਔਰਤਾ ਨੂੰ ਮਾਨ ਬਖਸ਼ਿਆ ਹੈ, ਜੋ ਪਹਿਲਾਂ ਕਿਸੇ ਵੀ ਸਰਕਾਰ ਨੇ ਨਹੀਂ ਸੋਚਿਆ ਹੈ।ਉਨ੍ਹਾਂ ਕਿਹਾ ਕਿ ਜੱਥੇ ਨੂੰ ਮਜਬੂਤ ਕਰਕੇ ਜਲਦੀ ਹੀ ਇਕ ਵਿਸ਼ਾਲ ਸਮਾਰੋਹ ਕਰਵਾਇਆ ਜਾਵੇਗਾ।ਨਵ-ਨਿਯੁਕਤ ਬੀਬੀ ਕਮਲੇਸ਼ ਨੇ ਪਾਰਟੀ ਹਾਈਕਮਾਨ ਅਤੇ ਜਿਲ੍ਹਾ ਪ੍ਰਧਾਨ ਬੀਬੀ ਰਾਜਵਿੰਦਰ ਕੌਰ ਰਾਜ ਦਾ ਧੰਨਵਾਦ ਕਰਦਿਆ ਕਿਹਾ ਕਿ ਜੋ ਸੇਵਾ ਉਨ੍ਹਾਂ ਨੂੰ ਬਖਸ਼ੀ ਗਈ ਹੈ, ਪੁਰੀ ਇਮਾਨਦਾਰੀ ਨਾਲ ਨਿਭਾਉਣਗੇ।ਇਸ ਮੌਕੇ ਡਾ. ਰਜਵੰਤ ਕੌਰ, ਸਰਬਜੀਤ ਕੌਰ, ਇੰਦਰਜੀਤ ਕੌਰ, ਸਿਮਰਨ ਕੌਰ, ਕੁਲਦੀਪ ਕੌਰ, ਗੁਰਮੀਤ ਕੌਰ, ਪ੍ਰਿਆ, ਮਨਿੰਦਰ ਕੌਰ ਆਦਿ ਹਾਜਰ ਸਨ।

Check Also

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ

ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸-  ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ …

Leave a Reply