Sunday, March 15, 2026

ਜ਼ਿਲ੍ਹਾ ਬਾਲ ਸੁਰੱਖਿਆ ਵੱਲੋਂ ਬੱਚਿਆਂ ਦਾ ਸਿਹਤ ਤੇ ਆਧਾਰ ਕਾਰਡ ਜਾਂਚ ਕੈਂਪ ਆਯੋਜਿਤ

PPN0608201609

ਫਾਜ਼ਿਲਕਾ, 5 ਅਗਸਤ (ਵਨੀਤ ਅਰੋੜਾ) – ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਆਈ.ਏ.ਐਸ. ਦੇ ਦਿਸ਼ਾ ਨਿਰਦੇਸ਼ਾਂ ਤੇ ਵਧੀਕ ਡਿਪਟੀ ਕਮਿਸ਼ਨਰ ( ਵਿਕਾਸ ) ਸ਼੍ਰੀ ਅਰਵਿੰਦ ਕੁਮਾਰ ਦੀ ਅਗਵਾਈ ਵਿਚ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਵੱਲੋਂ ਪੈਚਾਂਵਾਲੀ ਅਤੇ ਦਾਣਾ ਮੰਡੀ ਦੇ ਸਲੱਮ ਏਰੀਆ ਦੇ ਬੱਚਿਆਂ ਦੀ ਸਿਹਤ ਜਾਂਚ ਦੇ ਨਾਲ ਨਾਲ ਆਧਾਰ ਕਾਰਡ ਅਤੇ ਸਕੂਲ ਵਿਚ ਦਾਖ਼ਲੇ ਸਬੰਧੀ ਕੈਂਪ ਆਯੋਜਿਤ ਕੀਤੇ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਰਣਵੀਰ ਕੌਰ ਨੇ ਦੱਸਿਆ ਕਿ ਅੱਜ ਲਗਾਏ ਗਏ ਕੈਂਪ ਵਿਚ 100 ਬੱਚਿਆਂ ਦੇ ਆਧਾਰ ਕਾਰਡ ਬਣਾਉਣ ਦੇ ਨਾਲ ਨਾਲ ਸਿਹਤ ਵਿਭਾਗ ਵੱਲੋਂ ਇੰਨ੍ਹਾਂ ਬੱਚਿਆਂ ਦੀ ਸਿਹਤ ਦੀ ਜਾਂਚ ਕੀਤੀ ਗਈ ਅਤੇ ਜਿਹੜੇ ਬੱਚੇ ਸਕੂਲੀ ਸਿੱਖਿਆ ਤੋਂ ਵਾਂਝੇ ਸਨ ਉਨ੍ਹਾਂ ਦੇ ਸਕੂਲਾਂ ਵਿਚ ਦਾਖ਼ਲੇ ਕਰਵਾਏ ਗਏ।
ਇਸ ਕੈਂਪ ਵਿਚ ਪਹੁੰਚੇ ਲੋਕਾਂ ਨੂੰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਦੇ ਕਰਮਚਾਰੀਆਂ ਨੇ ਦੱਸਿਆ ਕਿ ਬੱਚਿਆਂ ਦੀ ਭਲਾਈ ਲਈ ਸਮੇਂ ਸਮੇਂ ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਕੈਂਪ ਲਾਏ ਜਾਂਦੇ ਹਨ। ਜਿਸ ਵਿਚ ਸਲੱਮ ਏਰੀਆ ਦੇ ਬੱਚਿਆਂ ਦੀ ਭਲਾਈ ਲਈ ਸਰਕਾਰ ਵੱਲੋਂ ਚਲਾਈਆਂ ਜਾਂਦੀਆਂ ਸਕੀਮਾਂ ਦੀ ਜਾਣਕਾਰੀ ਦਿੱਤੀ ਜਾਂਦੀ ਹੈ। ਜਿਸ ਦਾ ਲੋਕਾਂ ਵੱਲੋਂ ਵੱਡੇ ਪੱਧਰ ਤੇ ਲਾਭ ਲਿਆ ਜਾਂਦਾ ਹੈ। ਇਸ ਕੈਂਪ ਵਿਚ ਪਹੁੰਚੇ ਲੋਕਾਂ ਨੂੰ ਬਾਲ ਵਿਆਹ ਵਰਗੀਆਂ ਕੁਰੀਤੀਆਂ ਦੇ ਖਾਤਮੇ ਲਈ ਵੀ ਪ੍ਰੇਰਿਤ ਕੀਤਾ ਗਿਆ।  ਇਸ ਮੌਕੇ ਫਾਜ਼ਿਲਕਾ ਦੀ ਸਮਾਜ ਸੇਵੀ ਸੰਸਥਾ ਸੋਸ਼ਲ ਵੈਲਫੇਅਰ ਸੁਸਾਇਟੀ ਵੱਲੋਂ ਬੱਚਿਆਂ ਨੂੰ ਰਿਫੈਰਸ਼ਮੈਂਟ ਦਾ ਪ੍ਰਬੰਧ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਅਜੇ ਸ਼ਰਮਾ ਲੀਗਲ ਅਫ਼ਸਰ, ਭੁਪਿੰਦਰਦੀਪ ਸਿੰਘ ਕੌਂਸਲਰ, ਗੁਰਜੀਤ ਕੌਰ, ਨਿਸ਼ਾਨ ਸਿੰਘ ਸ਼ੋਸਲ ਵਰਕਰ, ਸੌਰਵ ਖੁਰਾਣਾ, ਰੁਪਿੰਦਰਦੀਪ ਸਿੰਘ, ਸ਼ਿਵਾਲੀ ਜੈਨ, ਰੋਹਿਤ ਕੁਆਰਡੀਨੇਟਰ ਆਧਾਰ ਕਾਰਡ, ਸਚਿਨ, ਪ੍ਰਭਦੀਪ, ਸ਼ਸੀ ਸੋਲੰਕੀ ਕੌਂਸਲਰ ਤੋਂ ਇਲਾਵਾ ਹੋਰ ਪਤਵੰਤੇ ਹਾਜਰ ਸਨ।

Check Also

ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ

ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …

Leave a Reply