
ਚੌਂਕ ਮਹਿਤਾ, 6 ਅਗਸਤ (ਜੋਗਿੰਦਰ ਸਿੰਘ ਮਾਣਾ) – ਦਸ਼ਮੇਸ਼ ਕਾਲਜ ਖ਼ਾਰ ਵੁਮੈਨ ਮਹਿਤਾ ਚੌਂਕ ਦਾ ਬੀ.ਏ ਫ਼ ਬੀ.ਐਸ.ਸੀ. ਭਾਗ ਪਹਿਲਾਂ ਸਮੈਸਟਰ ਦੂਜਾ ਦਾ ਨਤੀਜਾ ਸ਼ਾਨਦਾਰ ਰਿਹਾ।ਕਾਲਜ ਵਿਦਿਆਰਥਣ ਮਨਪ੍ਰੀਤ ਕੌਰ ਨੇ 73.8% ਅੰਕ ਲੈ ਕੇ ਯੂਨੀਵਰਸਿਟੀ ਮੈਰਿਟ ਵਿੱਚ 37ਵਾਂ ਸਥਾਨ ਪ੍ਰਾਪਤ ਕੀਤਾ ਅਤੇ ਜ਼ਿਲ੍ਹੇ ਅੰਮ੍ਰਿਤਸਰ ਵਿਚੋਂ 9ਵਾਂ ਸਥਾਨ ਪ੍ਰਾਪਤ ਕੀਤਾ। ਇਸ ਪ੍ਰਾਪਤੀ ਲਈ ਕਾਲਜ ਪ੍ਰਿੰਸੀਪਲ ਗੁਰਦੀਪ ਸਿੰਘ ਰੰਧਾਵਾ ਅਤੇ ਸਮੂਹ ਫੈਕਲਟੀ ਮੈਬਰਜ਼ ਨੇ ਵਿਦਿਆਰਥਣ ਨੂੰ ਸਨਮਾਨਿਤ ਕੀਤਾ।ਇਸ ਨਤੀਜੇ ਵਿੱਚ ਬੀ.ਏ ਸਮੈਸਟਰ ਦੂਜਾ ਦੀਆਂ ਮਨਪ੍ਰੀਤ ਕੌਰ, ਸਰਬਜੀਤ ਕੌਰ ਅਤੇ ਅਰਸ਼ਪ੍ਰੀਤ ਕੌਰ ਨੇ ਕਾਲਜ ਵਿੱਚੋਂ ਕ੍ਰਮਵਾਰ ਪਹਿਲਾ,ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ ਜਦੋਂ ਕਿ ਬੀ.ਐਸ.ਸੀ ਇਕਨਾਮਿਕਸ ਦੀਆਂ ਹਰਪ੍ਰੀਤ ਕੌਰ, ਕਮਲਜੀਤ ਕੌਰ ਨੇ ਵੀ ਕਾਲਜ ਵਿੱਚੋਂ ਪਹਿਲਾ ਅਤੇ ਦੂਜਾ ਸਥਾਨ ਪ੍ਰਾਪਤ ਕੀਤਾ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ
ਅੰਮ੍ਰਿਤਸਰ, 5 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …
Punjab Post Daily Online Newspaper & Print Media