Monday, July 6, 2026

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਨੇਪਾਲੀ ਪ੍ਰਧਾਨ ਮੰਤਰੀ ਸ੍ਰੀ ਪੁਸ਼ਪ ਕਮਲ ਦਾਹਲ ਪ੍ਰਚੰਡ ਨੂੰ ਦਿੱਤੀ ਵਧਾਈ

ਅੰਮ੍ਰਿਤਸਰ 6 ਅਗਸਤ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਪੁਸ਼ਪ ਕਮਲ ਦਾਹਲ ਪ੍ਰਚੰਡ ਨੂੰ ਆਪਣੇ ਸੱਤ ਸਾਲਾ ਦੇ ਕਾਰਜਕਾਲ ਦੌਰਾਨ ਦੂਜੀ ਵਾਰ ਨੇਪਾਲ ਦਾ ਪ੍ਰਧਾਨ ਮੰਤਰੀ ਬਣਨ ‘ਤੇ ਵਧਾਈ ਦਿੰਦਿਆਂ ਪੱਤਰ ਲਿਖਿਆ।ਆਪਣੇ ਪੱਤਰ ਵਿੱਚ ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਹੋਣ ਦੇ ਨਾਤੇ ਮੈਂ ਤੁਹਾਨੂੰ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਉਣ ਦਾ ਸੱਦਾ ਦਿੰਦਾ ਹਾਂ।ਆਪਣੇ ਪੱਤਰ ਵਿੱਚ ਉਨ੍ਹਾਂ ਨੇਪਾਲ ਦੇ ਪ੍ਰਧਾਨ ਮੰਤਰੀ ਨੂੰ ਇਹ ਵੀ ਦੱਸਿਆ ਕਿ ਸ. ਪ੍ਰੀਤਮ ਸਿੰਘ ਪ੍ਰਧਾਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਕਾਠਮੰਡੂ ਨਾਲ ਉਨ੍ਹਾਂ ਦੇ ਚੰਗੇ ਸਬੰਧ ਹਨ।ਉਨ੍ਹਾਂ ਨੇਪਾਲ ਦੇ ਪ੍ਰਧਾਨ ਮੰਤਰੀ ਨੂੰ ਗੁਰਦੁਆਰਾ ਸਾਹਿਬ ਲਈ ਹਰ ਸੰਭਵ ਸਹਾਇਤਾ ਅਤੇ ਸਿੱਖ ਭਾਈਚਾਰੇ ਨਾਲ ਸਬੰਧਿਤ ਮਾਮਲਿਆਂ ਵਿੱਚ ਸਹਿਯੋਗ ਦੇਣ ਦੀ ਬੇਨਤੀ ਵੀ ਕੀਤੀ।

Check Also

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ

ਅੰਮ੍ਰਿਤਸਰ, 5 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …

Leave a Reply