ਅੰਮ੍ਰਿਤਸਰ, 6 ਅਗਸਤ (ਗੁਪ੍ਰੀਤ ਸਿੰਘ) – ਗੁਰਦੁਆਰਾ ਸਿਕਲੀਗਰ ਢੰਡਾਰੀ ਕਲਾ ਲੁਧਿਆਣਾ ਵਿਖੇ ਕਾਰਪੋਰੇਸ਼ਨ ਵੱਲੋਂ ਜੇ.ਸੀ.ਬੀ ਮਸ਼ੀਨ ਨਾਲ ਨਿਸ਼ਾਨ ਸਾਹਿਬ ਤੇ ਬਿਲਡਿੰਗ ਨੂੰ ਢਾਉਣ ਦੀ ਕੀਤੀ ਗਈ ਧੱਕੇਸ਼ਾਹੀ ਵਾਲੀ ਕਾਰਵਾਈ ਅਤਿ ਨਿੰਦਣਯੋਗ ਹੈ। ਇਥੋਂ ਜਾਰੀ ਪ੍ਰੈਸ ਬਿਆਨ ਵਿੱਚ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਗੁਰਦੁਆਰਾ ਸਿਕਲੀਗਰ ਢੰਡਾਰੀ ਕਲਾ ਲੁਧਿਆਣਾ ਵਿਖੇ ਕਾਰਪੋਰੇਸ਼ਨ ਵੱਲੋਂ ਜੇ.ਸੀ.ਬੀ. ਮਸ਼ੀਨ ਨਾਲ ਨਿਸ਼ਾਨ ਸਾਹਿਬ ਅਤੇ ਬਿਲਡਿੰਗ ਨੂੰ ਢਾਉਣ ਦੀ ਕੋਸ਼ਿਸ਼ ਕੀਤੀ ਗਈ ਹੈ ਜਿਸ ਦੌਰਾਨ ਗੁਟਕਿਆ ਦੀ ਬੇਅਦਬੀ ਅਤੇ ਨਿਤਨੇਮ ਕਰਨ ਵਾਲੀਆਂ ਬੱਚੀਆਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।ਉਨ੍ਹਾਂ ਕਿਹਾ ਕਿ ਇਸ ਘਟਨਾ ਨਾਲ ਨਾ ਸਿਰਫ ਸਿਕਲੀਗਰ ਬਲਕਿ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚੀ ਹੈ।ਉਨ੍ਹਾਂ ਕਿਹਾ ਕਿ ਇਸ ਘਟਨਾ ਨੂੰ ਅੰਜਾਮ ਦੇਣ ਲਈ ਮੇਅਰ, ਕਮਿਸ਼ਨਰ ਤੇ ਕਾਰਪੋਰੇਸ਼ਨ ਪ੍ਰਸ਼ਾਸਨ ਬਰਾਬਰ ਦਾ ਜ਼ਿੰਮੇਵਾਰ ਹੈ।ਉਨ੍ਹਾਂ ਮੰਗ ਕੀਤੀ ਕਿ ਮੇਅਰ, ਕਮਿਸ਼ਨਰ ਤੇ ਕਾਰਪੋਰੇਸ਼ਨ ਅਧਿਕਾਰੀਆਂ ਖਿਲਾਫ ਢੁੱਕਵੀ ਕਾਰਵਾਈ ਹੋਣੀ ਚਾਹੀਦੀ ਹੈ ਤਾਂ ਕਿ ਅੱਗੇ ਤੋਂ ਕਿਸੇ ਵੀ ਧਾਰਮਿਕ ਅਸਥਾਨ ਦੀ ਬੇਅਦਬੀ ਨੂੰ ਰੋਕਿਆ ਜਾ ਸਕੇ।
Check Also
ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ ਸਬਸਿਡੀ – ਚੇਅਰਮੈਨ ਬਰਾੜ
ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ …
Punjab Post Daily Online Newspaper & Print Media