Sunday, August 16, 2026

ਗੁਰੂ ਨਾਨਕ ਪਬਲਿਕ ਸਕੂਲ ਦੇ ਸੀਨੀਅਰ ਸੈਕੰਡਰੀ ਬਲਾਕ ਦਾ ਨੀਂਹ ਪੱਥਰ ਰੱਖਿਆ

ਐਮ. ਐਲ. ਏ ਸਿੰਗਲਾ ਵੱਲੋਂ ਸਕੂਲ ਲਈ 5 ਲੱਖ ਦੀ ਗਰਾਂਟ ਦਾ ਐਲਾਨ

PPN0708201605

ਬਠਿੰਡਾ, 7, ਅਗਸਤ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਗੁਰੂ ਨਾਨਕ ਪਬਲਿਕ ਸਕੂਲ ਕਮਲਾ ਨਹਿਰਾ ਨਗਰ ਬਠਿੰਡਾ ਦੇ ਸੀਨੀਅਰ ਸੈਕੰਡਰੀ ਬਲਾਕ ਦਾ ਨੀਂਹ ਪੱਥਰ ਹਲਕਾ ਸ਼ਹਿਰੀ ਬਠਿੰਡਾ ਤੋਂ ਅਕਾਲੀ ਆਗੂ ਤੇ ਐਮ. ਐਲ. ਏ. ਸਰੂਪ ਚੰਦ ਸਿੰਗਲਾ ਨੇ ਕੀਤਾ। ਇਸ ਮੌਕੇ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆ ਸਿੰਗਲਾ ਨੇ ਕਿਹਾ ਕਿ ਗੁਰੂ ਨਾਨਕ ਪਬਲਿਕ ਸਕੂਲ ਇਲਾਕੇ ਦੇ ਵਿਦਿਆਰਥੀਆਂ ਦੀ ਮੰਜ਼ਲ ਲਈ ਇੱਕ ਮੀਲ ਪੱਥਰ ਸਾਬਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸਕੂਲ ਦੀ ਤਰੱਕੀ ਵਿੱਚ ਸਕੂਲ ਦੇ ਸਾਰੇ ਸਟਾਫ਼, ਵਿਦਿਆਰਥੀ, ਅਧਿਆਪਕਾਂ ਦੇ ਯੋਗਦਾਨ ਨੂੰ ਅੱਖ਼ੋ ਪਰੋਖ਼ੇ ਨਹੀਂ ਕੀਤਾ ਜਾ ਸਕਦਾ। ਸਕੂਲ ਦੇ ਵਿਦਿਆਰਥੀਆਂ ਨੇ ਸਮਾਗਮ ਦੇ ਮੁੱਖ਼ ਮਹਿਮਾਨ ਸਰੂਪ ਚੰਦ ਸਿੰਗਲਾ ਦਾ ਸਵਾਗਤ ਸਕੂਲ ਬੈਂਡ ਦੀਆਂ ਧੁਨਾਂ ਨਾਲ ਕਰਕੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ। ਉਨ੍ਹਾਂ ਸਕੂਲ ਦੀ ਇਸ ਇਮਾਰਤ ਲਈ ਸਰਕਾਰੀ ਕੋਟੇ ਵਿੱਚੋਂ 5 ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਵੀ ਕੀਤਾ। ਇਸ ਮੌਕੇ ਸਕੂਲ ਪ੍ਰਬੰਧਕਾਂ ਤੇ ਸਕੂਲ ਵੱਲੋਂ ਉਨ੍ਹਾਂ ਨੂੰ ਵਿਸ਼ੇਸ਼ ਸਨਮਾਨ ਵੀ ਭੇਂਟ ਕੀਤਾ।
ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸੰਬੋਧਨ ਕਰਦਿਆ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪਰਮਜੀਤ ਸਿੰਘ ਸੇਖ਼ੋ ਨੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ, ਅਧਿਆਪਕਾਂ ਅਤੇ ਮੋਹਰਬਰ ਸੱਜਣਾਂ ਨੂੰ ਸਕੂਲ ਦੀ ਤਰੱਕੀ ਤੇ ਸਮੇਂ ਦੇ ਹਾਣ ਦਾ ਬਣਾਉਣ ਲਈ ਸਹਿਯੋਗ ਦੀ ਮੰਗ ਕਰਦਿਆ ਕਿਹਾ ਕਿ ਅਜੋਕੀ ਤਕਨੀਕੀ ਸਿੱਖਿਆ ਦੇ ਦੌਰ ਵਿੱਚ ਪ੍ਰਯੋਗਸਲਾਵਾਂ ਦਾ ਉੱਚ ਤਕਨੀਕ ਨਾਲ ਨਵੀਨੀਕਰਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਬੱਚਿਆਂ ਦੇ ਸਰਵ ਪੱਖੀ ਵਿਕਾਸ ਲਈ ਖ਼ੇਡਾਂ ਜਿਵੇਂ ਬਾਸਕਿਟ ਵਾਲ, ਵਾਲੀਵਾਲ, ਖੋ-ਖੋ ਆਦਿ ਲਈ ਵੀ ਬੱਚਿਆਂ ਦੀਆਂ ਟੀਮਾਂ ਤਿਆਰ ਕਰਵਾ ਕੇ ਮੁਕਾਬਲਿਆਂ ਵਿੱਚ ਭਾਗ ਦਵਾਏ ਜਾਂਦੇ ਹਨ।
ਹੋਰਨਾਂ ਤੋਂ ਇਲਾਵਾ ਇਸ ਮੌਕੇ ਦਰਸ਼ਨ ਸਿੰਘ ਬਜਾਜ, ਕਰਨੈਲ ਸਿੰਘ ਚਹਿਲ, ਗੁਰਬਖਸ ਸਿੰਘ ਬਰਾੜ, ਸੁਰਜੀਤ ਸਿੰਘ ਦੋਦਾ, ਨੰਦ ਸਿੰਘ ਸਿੱਧੂ, ਦਰਸ਼ਨ ਸਿੰਘ ਵਾਲੀਆ, ਬਲਜਿੰਦਰ ਸਿੰਘ ਭਗਤਾ, ਹਜਾਰਾ ਸਿੰਘ,ਜਰਨੈਲ ਸਿੰਘ , ਬੀਬੀ ਕੁਲਵੰਤ ਕੌਰ ਪ੍ਰਿੰਸੀਪਲ, ਜਗਦੀਪ ਕੌਰ ਮਾਨ,ਮੀਤ ਪ੍ਰਧਾਨ ਰਣਜੀਤ ਸਿੰਘ, ਸਕੱਤਰ ਗੁਰਦੇਵ ਸਿੰਘ ਸਮਾਘ, ਸਕੂਲ ਦੇ ਸੁਪਰਡੈਂਟ ਦਰਸ਼ਨ ਸਿੰਘ ਖ਼ਾਲਸਾ ਤੋਂ ਇਲਾਵਾ ਪ੍ਰਬੰਧਕ ਕਮੇਟੀ ਮੈਂਬਰ ਆਦਿ ਹੋਰ ਸ਼ਹਿਰੀ ਵੀ ਹਾਜ਼ਰ ਸਨ।

Check Also

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ

ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸-  ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ …

Leave a Reply