Friday, August 14, 2026

ਕੇਂਦਰ ਤੇ ਪੰਜਾਬ ਸਰਕਾਰ ਕਸ਼ਮੀਰ ‘ਚ ਫਸੇ ਸਿੱਖਾਂ ਦੀ ਜਾਨ-ਮਾਲ ਦੀ ਰਾਖੀ ਲਈ ਢੁੱਕਵੇਂ ਪ੍ਰਬੰਧ ਕਰੇ – ਜਥੇਦਾਰ ਗਿ: ਗੁਰਬਚਨ ਸਿੰਘ

G. Gurbachan S11a

ਅੰਮ੍ਰਿਤਸਰ, 8 ਅਗਸਤ (ਪੰਜਾਬ ਪੋਸਟ ਬਿਊਰੋ) – ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਬੋਲਦਿਆਂ ਕਿਹਾ ਕਿ ਕਈ ਦਿਨ੍ਹਾਂ ਤੋਂ ਕਸ਼ਮੀਰ ਵਿਚ ਹਾਲਾਤ ਇੰਨੇ ਖਰਾਬ ਹਨ ਕਿ ਲੋਕ ਆਪਣੇ ਘਰਾਂ ਵਿਚ ਕੈਦੀਆਂ ਵਾਂਗ ਬੰਦ ਹਨ।ਇਥੋਂ ਤੱਕ ਕਿ ਲੋਕਾਂ ਨੂੰ ਖਾਣ-ਪੀਣ ਦੀਆਂ ਵਸਤਾਂ ਲਿਆਉਣ ਵਾਸਤੇ ਵੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਦਾਂ ਹੈ।ਇਨ੍ਹਾਂ ਹਾਲਾਤਾਂ ਵਿਚ ਸਿੱਖ ਪਰਿਵਾਰਾਂ ਨੂੰ ਆਪਣੀਆਂ ਜੁਆਨ ਬਹੂ-ਬੇਟੀਆਂ ਦੀ ਇੱਜ਼ਤ-ਆਬਰੂ ਦਾ ਵੀ ਫਿਕਰ ਲੱਗਾ ਹੋਇਆ ਹੈ।ਸਰਕਾਰ ਵੱਲੋਂ ਕਿਸੇ ਕਿਸਮ ਦੀ ਕੋਈ ਸਹੂਲਤ ਵੀ ਨਹੀਂ ਦਿੱਤੀ ਜਾ ਰਹੀ।ਜਿਸ ਕਰਕੇ ਸਿੱਖ ਪਰਿਵਾਰ ਬਹੁਤ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ।
ਜਥੇਦਾਰ ਨੇ ਕਿਹਾ ਕਿ ਸਿੱਖ ਕੌਮ ਸ਼ੁਰੂ ਤੋਂ ਹੀ ਆਪਣੀ ਅਤੇ ਮਜ਼ਲੂਮਾਂ ਦੀ ਇੱਜ਼ਤ ਦੀ ਰੱਖਿਆ ਅਤੇ ਭੁੱਖਿਆਂ ਨੂੰ ਪ੍ਰਸ਼ਾਦਾ ਛਕਾਉਣ ਲਈ ਅੱਗੇ ਆਉਂਦੀ ਰਹੀ ਹੈ।ਇਸ ਨਾਜੁਕ ਸਮੇਂ ਵਿਚ ਸਾਨੂੰ ਆਪਣੀਆਂ ਨੌਜੁਆਨ ਬਹੂ-ਬੇਟੀਆਂ ਦੀ ਇੱਜ਼ਤ-ਆਬਰੂ ਨੂੰ ਸੰਭਾਲਣ ਦੀ ਲੋੜ ਹੈ।ਇਸ ਲਈ ਜੰਮੂ-ਕਸ਼ਮੀਰ ਦੀਆਂ ਸਮੂੰਹ ਗੁਰਦੁਆਰਾ ਕਮੇਟੀਆਂ, ਸਭਾ-ਸੁਸਾਇਟੀਆਂ ਅਤੇ ਆਸ-ਪਾਸ ਦਾ ਸਿੱਖ ਭਾਈਚਾਰਾ ਮਿਲ ਕੇ ਇਸ ਮੁਸੀਬਤ ਦੀ ਘੜੀ ਵਿਚ ਇਸ ਸਬੰਧੀ ਯੋਗ ਪ੍ਰਬੰਧ ਕਰੇ।ਜਥੇਦਾਰ ਵੱਲੋਂ ਸ਼੍ਰੋਮਣੀ ਕਮੇਟੀ ਅਤੇ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਨੂੰ ਵੀ ਕਿਹਾ ਗਿਆ ਹੈ ਕਿ ਇਸ ਨਾਜੁਕ ਸਮੇਂ ਵਿਚ ਤੁਰੰਤ ਕਾਰਵਾਈ ਕਰਕੇ ਜੋ ਲੋਕ ਇਸ ਸੰਤਾਪ ਨੂੰ ਝੱਲ ਰਹੇ ਹਨ, ਉਨ੍ਹਾਂ ਦੀਆਂ ਨੌਜੁਆਨ ਬਹੂ-ਬੇਟੀਆਂ ਦੀ ਰੱਖਿਆ ਲਈ ਢੁੱਕਵੇਂ ਪ੍ਰਬੰਧ ਕਰਕੇ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ।ਉਨਾਂ ਕਿਹਾ ਕਿ ਇਸ ਸਮੇਂ ਕੇਂਦਰ ਸਰਕਾਰ ਸਿੱਖਾਂ ਦੀ ਜਾਨ-ਮਾਲ ਦੀ ਰਾਖੀ ਲਈ ਢੁੱਕਵੇਂ ਪ੍ਰਬੰਧ ਕਰੇ ਅਤੇ ਪੰਜਾਬ ਸਰਕਾਰ ਵੀ ਤੁਰੰਤ ਕੋਈ ਯੋਗ ਉਪਰਾਲਾ ਕਰਕੇ ਇਸ ਮੁਸੀਬਤ ਵਿਚ ਫਸੇ ਸਿੱਖਾਂ ਦੀ ਸਹਾਇਤਾ ਕਰੇ।

Check Also

ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਵਿਗਿਆਨਕ ਪਸ਼ੂ-ਪਾਲਣ ਪ੍ਰਬੰਧਨ’ ਵਿਸ਼ੇ ‘ਤੇ ਰਾਸ਼ਟਰੀ ਵਰਕਸ਼ਾਪ

ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਦੇ ਵਿਭਾਗ …

Leave a Reply